ਆਮ ਆਦਮੀ ਪਾਰਟੀ ਦੀ ਸਰਕਾਰ ਦਾ 7ਵੀਂ ਵਾਰ ਹੋਇਆ ਪੰਜਾਬ ਕੈਬਨਿਟ ਦਾ ਵਿਸਥਾਰ, ਸੰਜੀਵ ਅਰੋੜਾ ਨੇ ਚੁੱਕੀ ਮੰਤਰੀ ਵਜੋਂ ਸਹੁੰ, ਜਾਣੋ ਕਿਹੜਾ ਮਿਲਿਆ ਵਿਭਾਗ
(ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ) ਜਲੰਧਰ/ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਅੱਜ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਉਨ੍ਹਾਂ ਨੂੰ ਇੰਡਸਟਰੀ ਤੇ ਐਨਆਰਆਈ ਵਿਭਾਗ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਵਿਭਾਗ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ।
ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਵੀਰਵਾਰ ਨੂੰ ਤਿੰਨ ਸਾਲ ਤਿੰਨ ਮਹੀਨਿਆਂ ਵਿੱਚ ਸੱਤਵੀਂ ਵਾਰ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦੁਪਹਿਰ 1 ਵਜੇ ਲੁਧਿਆਣਾ ਪੱਛਮੀ ਸੀਟ ਤੋਂ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਦੀ ਗੁਪਤਤਾ ਦੀ ਸਹੁੰ ਚੁਕਾਈ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਾਰੇ ਕੈਬਨਿਟ ਮੰਤਰੀ, ਵਿਧਾਇਕ ਆਦਿ ਰਾਜ ਭਵਨ ਵਿੱਚ ਮੌਜੂਦ ਸਨ। ਸਿਰਫ਼ 11 ਮਿੰਟ ਚੱਲੇ ਇਸ ਛੋਟੇ ਜਿਹੇ ਸਮਾਰੋਹ ਵਿੱਚ, ਸੰਜੀਵ ਅਰੋੜਾ ਨੇ ਪੰਜਾਬੀ ਵਿੱਚ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ। ਉਹ ਭਗਵੰਤ ਮਾਨ ਦੀ ਕੈਬਨਿਟ ਵਿੱਚ 17ਵੇਂ ਮੰਤਰੀ ਵਜੋਂ ਸ਼ਾਮਲ ਹੋਏ ਹਨ। ਇਸ ਨਾਲ ਮੁੱਖ ਮੰਤਰੀ ਸਮੇਤ ਮੰਤਰੀਆਂ ਦੀ ਗਿਣਤੀ 18 ਹੋ ਗਈ ਹੈ।
ਜਦਕਿ ਪਹਿਲਾਂ ਇਹ ਮੰਨਿਆ ਜਾ ਰਿਹਾ ਸੀ ਕਿ ਸੰਜੀਵ ਅਰੋੜਾ ਦੇ ਨਾਲ-ਨਾਲ ਦੋ ਹੋਰ ਨਵੇਂ ਚਿਹਰੇ ਮੰਤਰੀ ਮੰਡਲ ਵਿੱਚ ਸ਼ਾਮਲ ਹੋ ਸਕਦੇ ਹਨ।
ਦੋ ਮੰਤਰੀਆਂ ਨੂੰ ਮੰਤਰੀ ਮੰਡਲ ਤੋਂ ਹਟਾਉਣ ਦੀਆਂ ਵੀ ਅਟਕਲਾਂ ਸਨ, ਪਰ ਬੁੱਧਵਾਰ ਦੇਰ ਸ਼ਾਮ ਪਾਰਟੀ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਸਿਰਫ਼ ਸੰਜੀਵ ਅਰੋੜਾ ਹੀ ਮੰਤਰੀ ਵਜੋਂ ਸਹੁੰ ਚੁੱਕਣਗੇ।

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ