ਬੀ.ਐਲ.ਓਜ਼ ਦੇ ਤੀਜੇ ਬੈਚ ਦਾ ਸਿਖ਼ਲਾਈ ਪ੍ਰੋਗਰਾਮ
( KOROTANY ) ਬਰਨਾਲਾ, 8 ਜੁਲਾਈ
ਜ਼ਿਲ੍ਹਾ ਚੋਣ ਅਫਸਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਅਤੇ ਸ੍ਰੀ ਹਰਪ੍ਰੀਤ ਸਿੰਘ ਅਟਵਾਲ ਈ.ਆਰ.ਓ-ਕਮ-ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਦੀ ਅਗਵਾਈ ਹੇਠ ਵਿਧਾਨ ਸਭਾ ਚੋਣ ਹਲਕਾ-103-ਬਰਨਾਲਾ ਵਿੱਚ ਚੱਲ ਰਹੇ ਬੀ.ਐਲ.ਓਜ਼ ਦੇ ਟ੍ਰੇਨਿੰਗ ਪ੍ਰੋਗਰਾਮ ਤਹਿਤ ਅੱਜ ਤੀਜੇ ਬੈਚ ਵਿੱਚ 27 ਬੀ.ਐਲ.ਓਜ਼ ਨੂੰ ਰੈਡ ਕਰਾਸ ਭਵਨ ਦੇ ਮੀਟਿੰਗ ਹਾਲ ਬਰਨਾਲਾ ਵਿਖੇ ਟ੍ਰੇਨਿੰਗ ਦਿੱਤੀ ਗਈ।
ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਸ੍ਰੀ ਕੁਲਦੀਪ ਸਿੰਘ, ਸ੍ਰੀ ਮਨਮੋਹਨ ਸਿੰਘ, ਸ੍ਰੀ ਪ੍ਰਿੰਸ, ਸ੍ਰੀ ਸੋਨੂੰ ਗੋਇਲ ਮਾਸਟਰ ਟ੍ਰੇਨਰਜ਼ ਵੱਲੋਂ ਉਲੀਕੇ ਗਏ ਸੈਸ਼ਨ ਅਨੁਸਾਰ ਟ੍ਰੇਨਿੰਗ ਦਿੱਤੀ ਗਈ ਅਤੇ ਪੇਪਰ ਲਿਆ ਗਿਆ।
ਟ੍ਰੇਨਿੰਗ ਦੇ ਅੰਤ ਵਿੱਚ ਸਮੂਹ ਬੀ.ਐਲ.ਓਜ਼ ਨੂੰ ਸ੍ਰੀ ਹਰਪ੍ਰੀਤ ਸਿੰਘ ਈ.ਆਰ.ਓ-ਕਮ-ਉਪ ਮੰਡਲ ਮੈਜਿਸਟ੍ਰੇਟ ਬਰਨਾਲਾ, ਸ੍ਰੀ ਸੁਖਵਿੰਦਰ ਸਿੰਘ ਈ.ਆਰ.ਓ-2-ਕਮ-ਬੀ.ਡੀ.ਪੀ.ਓ. ਬਰਨਾਲਾ ਅਤੇ ਸ੍ਰੀ ਕਮਲਜੀਤ ਸਿੰਘ ਸਾਦ ਸੁਪਰਡੰਟ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਵੱਲੋਂ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ ਅਤੇ ਗਰੁੱਪ ਫੋਟੋ ਕੀਤੀ ਗਈ। ਇਸ ਮੌਕੇ ਸਮੂਹ ਚੋਣ ਅਮਲੇ ਵਲੋਂ ਸੁਚੱਜੇ ਪ੍ਰਬੰਧ ਕੀਤੇ ਗਏ।

More Related Stories
ਜਲੰਧਰ ‘ਚ ਹਾਈ-ਵੋਲਟੇਜ ਡਰਾਮਾ: ਨਿਊ ਜਵਾਹਰ ਨਗਰ ‘ਚ ਕਰੋੜਾਂ ਦੀ ਕੋਠੀ ਪਿੱਛੇ ਭਿੜੇ NRI ਦੀ ਧੀ ਤੇ ਵਕੀਲ, ਦੋਵਾਂ ਧਿਰਾਂ ਨੇ ਲਗਾਏ ਗੰਭੀਰ ਦੋਸ਼
ਜੁਆਇਨਿੰਗ ਨੂੰ ਲੈ ਮੁੜ ਬਿਜਲੀ ਟਾਵਰ ‘ਤੇ ਚੜ੍ਹੇ ਨੌਜਵਾਨ, 2600 ਲਾਇਨਮੈਨ ਅਪ੍ਰੈਂਟਿਸਸ਼ਿਪ ਯੂਨੀਅਨ ਨੇ ਪਾਵਰਕਾਮ ਖ਼ਿਲਾਫ਼ ਮੁੜ ਖੋਲ੍ਹਿਆ ਮੋਰਚਾ
ਆਰਮੀ ਇੰਸਟੀਚਿਊਟ ਆਫ਼ ਲਾਅ, ਮੋਹਾਲੀ ਵੱਲੋਂ ‘ਰਾਸ਼ਟਰੀ ਲਾਇਬ੍ਰੇਰੀ ਹਫ਼ਤਾ 2026’ ਮਨਾਇਆ ਗਿਆ