Global Awareness News

Awareness is Power: Know the World

ਚੰਡੀਗੜ੍ਹ ਯੂਨੀਵਰਸਿਟੀ, ਘੰੜੂਆ ਵਿਖੇ ਐਨ.ਸੀ.ਸੀ ਕੈਡਿਟਾਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਕੀਤਾ ਜਾਗਰੂਕ

( KOROTANY ) ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 08 ਜੁਲਾਈ:

ਸ੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ.ਨਗਰ, ਸ੍ਰੀ ਨਵਨੀਤ ਸਿੰਘ ਮਾਹਲ ਪੀ.ਪੀ.ਐਸ. ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਹੇਠ ਕਰਨੈਲ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਟ੍ਰੈਫਿਕ ਵੱਲੋਂ  8 ਜੁਲਾਈ ਨੂੰ ਚੰਡੀਗੜ੍ਹ ਯੂਨੀਵਰਸਿਟੀ, ਘੰੜੂਆ ਵਿਖੇ ਐਨ.ਸੀ.ਸੀ ਦੇ ਕੈਡਿਟਾਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਪਬਲਿਕ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਖੇਡਾਂ ਵੱਲ ਜਾਣ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਗਿਆ। ਇਸਦੇ ਨਾਲ ਹੀ ਐਨ.ਸੀ.ਸੀ ਦੇ ਕੈਡਿਟਾਂ ਨੂੰ ਇਹ ਵੀ ਦੱਸਿਆ ਗਿਆ ਕਿ ਮੋਟਰ ਵਹੀਕਲ ਐਕਟ ਦੀ ਧਾਰਾ 199 ਏ ਤਹਿਤ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਉਸਦੇ ਮਾਪਿਆਂ ਨੂੰ 3 ਸਾਲ ਦੀ ਕੈਦ, 25 ਹਜਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦੇਣ ਵਾਲੇ ਵਿਅਕਤੀ ਨੂੰ ਵੀ 3 ਸਾਲ ਦੀ ਸਜਾ ਜਾਂ ਜੁਰਮਾਨਾ ਹੋ ਸਕਦਾ ਹੈ।

ਇਸਦੇ ਨਾਲ ਹੀ ਪਬਲਿਕ ਨੂੰ ਸਰਕਾਰ ਦੁਆਰਾ ਚਲਾਈ ਗਈ ਸਕੀਮ ਫਾਰ ਗ੍ਰਾਂਟ ਆਫ ਅਵਾਰਡ ਟੂ ਦ ਗੁੱਡ ਸਮਾਰਟੀਅਨ (Scheme for Grant of Award to the Good Samaritan) ਸਕੀਮ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮੱਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋਂ (ਫਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ।

ਇਸ ਮੌਕੇ ਤੇ “ਚੰਡੀਗੜ੍ਹ ਯੂਨੀਵਰਸਿਟੀ, ਘੰੜੂਆ” ਦੇ ਅਧਿਕਾਰੀਆਂ ਨੇ ਡੀ.ਐਸ.ਪੀ ਟ੍ਰੈਫਿਕ ਦਾ ਜਾਗਰੂਕਤਾ ਸਬੰਧੀ ਇਹ ਸੈਮੀਨਾਰ ਲਗਾਉਣ ਲਈ ਬਹੁਤ-ਬਹੁਤ ਧੰਨਵਾਦ ਕੀਤਾ। ਸ.ਕਰਨੈਲ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ ਟ੍ਰੈਫਿਕ ਨੇ ਅੰਤ ਵਿੱਚ ਐਨ.ਸੀ.ਸੀ ਦੇ ਕੈਡਿਟਾਂ ਨੂੰ ਸਮਝਾਇਆ ਕਿ ਤੁਸੀਂ ਆਪਣੇ-ਆਪਣੇ ਪਰਿਵਾਰਕ ਮੈਂਬਰਾਂ ਨੂੰ ਇਸ ਸੈਮੀਨਾਰ ਤੋਂ ਮਿਲੀ ਸਿੱਖਿਆ ਸਬੰਧੀ ਜਾਣੂੰ ਕਰਵਾਓ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸ਼ਰਾਬ ਪੀ ਕੇ ਅਤੇ ਤੇਜ਼ ਰਫਤਾਰ ਨਾਲ ਗੱਡੀ ਨਾ ਚਲਾਉਣ ਸਬੰਧੀ ਜਾਗਰੂਕ ਕਰੋ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰੋ।