ਸਰਕਾਰ ਦੀਆਂ ਬੀਮਾ ਸਕੀਮਾਂ ਬਾਰੇ ਜਾਗਰੂਕਤਾ ਲਈ ਪਿੰਡਾਂ ਵਿਚ ਕੈਂਪ ਲਾਉਣ ਦਾ ਸਿਲਸਿਲਾ ਸ਼ੁਰੂ: ਡਿਪਟੀ ਕਮਿਸ਼ਨਰ
ਸਤੰਬਰ ਤੱਕ ਚੱਲੇਗੀ ਤਿੰਨ ਮਹੀਨੇ ਦੀ ਮੁਹਿੰਮ, ਸਾਈਬਰ ਅਪਰਾਧਾਂ ਬਾਰੇ ਵੀ ਕੀਤਾ ਜਾ ਰਿਹਾ ਜਾਗਰੂਕ
( KOROTANY ) ਬਰਨਾਲਾ, 10 ਜੁਲਾਈ
ਸਰਕਾਰ ਦੇ ਵਿੱਤ ਮੰਤਰਾਲੇ ਦੇ ਦਿਸ਼ਾ – ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਜੁਲਾਈ ਤੋਂ ਸਤੰਬਰ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਸਾਰੇ ਪਿੰਡਾਂ ਵਿਚ ਕੈਂਪ ਲਗਾ ਕੇ ਪਿੰਡਾਂ ਦੇ ਵਾਸੀਆਂ ਨੂੰ ਸਰਕਾਰ ਦੀਆਂ ਬੈਂਕਾਂ ਨਾਲ ਸਬੰਧਤ ਬੀਮਾ ਸਕੀਮਾਂ, ਸਾਈਬਰ ਕ੍ਰਾਈਮ ਆਦਿ ਬਾਰੇ ਜਾਗਰੂਕ ਜਾਵੇਗਾ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਸਾਰੇ ਵਿਭਾਗਾਂ ਦੀ ਮੀਟਿੰਗ ਦੌਰਾਨ ਕੀਤਾ। ਓਨ੍ਹਾਂ ਦੱਸਿਆ ਕਿ ਇਹ ਮੁਹਿੰਮ ਪਹਿਲੀ ਜੁਲਾਈ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਸਤੰਬਰ ਅੰਤ ਤਕ ਚੱਲੇਗੀ ਜਿਸ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਵੱਖ ਵੱਖ ਸਕੀਮਾਂ ਜਿਵੇਂ ਪ੍ਰਧਾਨ ਮੰਤਰੀ ਸੁਰੱਕਸ਼ਾ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ, ਅਟਲ ਪੈਨਸ਼ਨ ਯੋਜਨਾ ਬਾਰੇ ਜਾਗਰੂਕ ਕੀਤਾ ਜਾਵੇਗਾ।
ਇਸ ਮੌਕੇ ਲੀਡ ਬੈਂਕ ਮੈਨੇਜਰ ਬਰਨਾਲਾ ਗੁਰਪਰਮਿੰਦਰ ਸਿੰਘ ਨੇ ਦੱਸਿਆ ਕਿ ਪਿੰਡਾਂ ਵਿਚ ਇਹ ਕੈਂਪ ਲਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਓਨ੍ਹਾਂ ਦੱਸਿਆ ਕਿ ਸਕੀਮਾਂ ਤੋਂ ਇਲਾਵਾ ਲੋਕਾਂ ਨੂੰ ਸਾਈਬਰ ਕ੍ਰਾਈਮ ਬਾਰੇ ਜਿੱਥੇ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਪ੍ਰਧਾਨ ਮੰਤਰੀ ਜਨ ਧਨ ਖਾਤਿਆਂ ਦੀ ਕੇਵਾਈਸੀ ਬਾਰੇ ਦੱਸਿਆ ਜਾ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਤਵੰਤ ਸਿੰਘ, ਐੱਸ ਡੀ ਐਮ ਸਿਮਰਪ੍ਰੀਤ ਕੌਰ, ਸਹਾਇਕ ਕਮਿਸ਼ਨਰ (ਯੂ ਟੀ) ਸਿਵਾਂਸ਼ ਰਾਠੀ ਤੇ ਬੈਂਕਿੰਗ ਅਧਿਕਾਰੀ ਮੌਜੂਦ ਸਨ।

More Related Stories
3 साल की सर्विस के बाद 253 मास्टर कैडर टीचरों को नौकरी से निकालना गलत: MLA सुखविंदर सुखी
ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ : ਭਗਵੰਤ ਸਿੰਘ ਮਾਨ
Public Holiday: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ…