Global Awareness News

Awareness is Power: Know the World

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਪ੍ਰਸ਼ਾਸਨ ਵਲੋਂ ਸਖ਼ਤੀ / 52 ਦੇ ਕਰੀਬ ਸਕੂਲੀ ਵੈਨਾਂ ਦੀ ਚੈਕਿੰਗ, 5 ਵੈਨਾਂ ਦੇ ਚਲਾਨ ਕੱਟੇ /ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ‘ਤੇ ਹੋਵੇਗੀ ਕਾਰਵਾਈ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਪ੍ਰਸ਼ਾਸਨ ਵਲੋਂ ਸਖ਼ਤੀ

52 ਦੇ ਕਰੀਬ ਸਕੂਲੀ ਵੈਨਾਂ ਦੀ ਚੈਕਿੰਗ, 5 ਵੈਨਾਂ ਦੇ ਚਲਾਨ ਕੱਟੇ

ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ‘ਤੇ ਹੋਵੇਗੀ ਕਾਰਵਾਈ

( KOROTANY ) ਬਰਨਾਲਾ, 10 ਜੁਲਾਈ
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀਮਤੀ ਖੁਸ਼ਵੀਰ ਕੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਵਿਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬਾਬਾ ਗਾਂਧਾ ਸੀ. ਸੈ. ਸਕੂਲ ਬਰਨਾਲਾ ਸਕੂਲ ਦੀਆਂ ਵੈਨਾਂ ਦੀ ਚੈਕਿੰਗ ਕੀਤੀ ਗਈ।  52 ਦੇ ਕਰੀਬ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਜਿਸ ਵਿੱਚ ਸਕੂਲ ਦੀਆਂ 5 ਵੈਨਾਂ ਦੇ ਚਲਾਨ ਕੱਟੇ ਗਏ ਜੋ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਅਨੁਸਾਰ ਢੁੱਕਵੀਆਂ ਨਹੀਂ ਸਨ।
ਇਸ ਮੌਕੇ ਟਰਾਂਸਪੋਰਟ ਅਫ਼ਸਰ ਸ਼੍ਰੀ ਜਸ਼ਨਜੋਤ ਨੇ ਸਮੂਹ ਸਕੂਲੀ ਵੈਨ ਡਰਾਇਵਰਾਂ ਨਾਲ ਮੁਲਾਕਤ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਤੇ ਪਾਲਿਸੀ ਦੇ ਨਿਯਮਾਂ ਅਨੁਸਾਰ ਕੋਈ ਵੀ ਬੱਚਾ ਟੂ-ਵਹੀਲਰ ਜਾਂ ਥ੍ਰੀ-ਵਹੀਲਰ ਵਿਚ ਸਕੂਲ ਨਹੀਂ ਆ ਸਕਦਾ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਅਨੁਸਾਰ ਹਰ ਸਕੂਲੀ ਵੈਨ ਵਿਚ ਸੀ.ਸੀ.ਟੀ.ਵੀ ਕੈਮਰਾ, ਖਿੜਕੀ ‘ਤੇ ਲੋਹੇ ਦੀ ਗਰਿੱਲ, ਮੁਢਲੀ ਸਹਾਇਤਾ ਬਾਕਸ , ਲੇਡੀ ਕੰਡਕਟਰ, ਅੱਗ ਬੁਝਾਊ ਯੰਤਰ, ਲਾਇਸੈਂਸ ਹੋਣਾ ਲਾਜ਼ਮੀ ਹੈ । ਬਾਲ ਸਰੁੱਖਿਆ ਅਫ਼ਸਰ ਅਮਨਪ੍ਰੀਤ ਗੌਤਮ ਨੇ ਦੱਸਿਆ ਕਿ ਕਿਸੇ ਵੀ ਸਕੂਲ ਬੱਸ ਵਿਚ ਲੋੜ ਤੋਂ ਵੱਧ ਬੱਚੇ ਨਹੀਂ ਬੈਠੇ ਹੋਣੇ ਚਾਹੀਦੇ ਅਤੇ ਹਰ ਡਰਾਇਵਰ ਹਦਾਇਤਾਂ ਅਨੁਸਾਰ ਵਰਦੀ ਵਿਚ ਹੋਣਾ ਚਾਹੀਦਾ ਹੈ। ਕੋਈ ਵੀ ਡਰਾਇਵਰ ਨਸ਼ੀਲੇ ਪਦਾਰਥ ਦਾ ਸੇਵਨ ਕਰਕੇ ਵੈਨ ਨਹੀਂ ਚਲਾਏਗਾ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਬਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਜੇਕਰ ਕੋਈ ਵੀ ਇਹਨਾਂ ਨਿਯਮਾਂ ਦੀ ਉਲੰਘਣਾ ਕਰਦਾ ਹੋਇਆ ਪਾਇਆ ਗਿਆ ਤਾਂ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਮੁਤਾਬਿਕ ਉਹਨਾਂ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਦੀ ਜਾਵੇਗੀ।
ਇਸ ਮੋਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਚੋਂ  ਸ਼੍ਰੀ ਰੁਪਿੰਦਰ ਸਿੰਘ ਬਾਲ ਸਰੁੱਖਿਆ ਅਫ਼ਸਰ, ਸ਼੍ਰੀ ਲੱਖਾ ਸਿੰਘ, ਟਰੈਫਿਕ ਵਿਭਾਗ ਤੋਂ ਗੁਰਚਰਨ ਸਿੰਘ ਅਤੇ ਉਹਨਾਂ ਦੇ ਟੀਮ  ਮੈਂਬਰ ਸ਼ਾਮਿਲ ਸਨ।