ਵਧ ਰਹੀ ਆਬਾਦੀ ਬਾਰੇ ਗੰਭੀਰਤਾ ਨਾਲ ਸੋਚਣ ਦੀ ਲੋੜ: ਡਾ. ਬਲਜੀਤ ਸਿੰਘ
ਸਿਹਤ ਵਿਭਾਗ ਨੇ ਮਨਾਇਆ ਜ਼ਿਲ੍ਹਾ ਪੱਧਰੀ “ਵਿਸ਼ਵ ਆਬਾਦੀ ਦਿਵਸ”
( KOROTANY ) ਬਰਨਾਲਾ, 11 ਜੁਲਾਈ
ਸਿਹਤ ਵਿਭਾਗ ਬਰਨਾਲਾ ਵਲੋਂ ਡਾ. ਬਲਜੀਤ ਸਿੰਘ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਤੇ ਡਾ. ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਅਗਵਾਈ ਅਧੀਨ ਦਫ਼ਤਰ ਸਿਵਲ ਸਰਜਨ ਦੇ ਟ੍ਰੇਨਿੰਗ ਅਨੈਕਸੀ ਹਾਲ ਵਿੱਚ ਜ਼ਿਲ੍ਹਾ ਪੱਧਰੀ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ।
ਇਸ ਮੌਕੇ ਡਾ. ਬਲਜੀਤ ਸਿੰਘ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਵਧ ਰਹੀ ਆਬਾਦੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਦਾ “ਵਿਸ਼ਵ ਆਬਾਦੀ ਦਿਵਸ” ਇਕ ਅਹਿਮ ਥੀਮ “ਮਾਂ ਬਣਨ ਦੀ ਉਮਰ ਸਹੀ ਓਹੀ, ਜਦ ਤਨ ਤੇ ਮਨ ਦੀ ਹੋਵੇ ਤਿਆਰੀ ਸਹੀ” ਅਧੀਨ ਮਨਾਇਆ ਜਾ ਰਿਹਾ ਹੈ।

ਸਿਵਲ ਸਰਜਨ ਬਰਨਾਲਾ ਨੇ ਕਿਹਾ ਕਿ ਆਬਾਦੀ ਦੇ ਲਗਾਤਾਰ ਵਧਣ ਕਾਰਨ ਸਾਡੇ ਸਮਾਜਿਕ ਢਾਂਚੇ ਦਾ ਤਾਣਾ- ਬਾਣਾ ਵਿਗੜ ਰਿਹਾ ਹੈ, ਜੇਕਰ ਇਸ ਵਧ ਰਹੀ ਆਬਾਦੀ ਨੂੰ ਨਾ ਰੋਕਿਆ ਗਿਆ ਤਾਂ ਇਸ ਦੇ ਭਿਆਨਕ ਨਤੀਜੇ ਨਿਕਲਣਗੇ।
ਸਾਡੇ ਸਮਾਜ ਵਿੱਚ ਗਰੀਬੀ, ਭੁੱਖਮਰੀ, ਬੇਰੁਜ਼ਗਾਰੀ, ਮਹਿੰਗਾਈ ਆਦਿ ਸਭ ਅਲਾਮਤਾਂ ਦੀ ਜੜ੍ਹ ਤੇਜ਼ੀ ਨਾਲ ਵਧ ਰਹੀ ਆਬਾਦੀ ਹੈ ਜਿਸ ਲਈ ਸਾਨੂੰ ਸਭ ਨੂੰ ਮਿਲਕੇ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ ।
ਸੈਮੀਨਾਰ ਦੌਰਾਨ ਡਾ. ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਵਧ ਰਹੀ ਆਬਾਦੀ ਨੂੰ ਘਟਾਉਣ ਅਤੇ ਜੋੜਿਆਂ ਨੂੰ ਜਾਗਰੂਕ ਕਰਨ ਦੇ ਨਾਲ ਮਿਤੀ 11 ਜੁਲਾਈ ਤੋਂ 18 ਜੁਲਾਈ ਤੱਕ ਜ਼ਿਲੇ ਦੇ ਸਾਰੇ ਸਿਹਤ ਬਲਾਕ ਵਿੱਚ ਨਸਬੰਦੀ ਤੇ ਨਲਬੰਦੀ ਦੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ.ਕੋਆਰਡੀਨੇਟਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਖੇ ਮਿਤੀ 11 ਜੁਲਾਈ ਤੋਂ 24 ਜੁਲਾਈ ਤੱਕ ਵਿਸ਼ਵ ਆਬਾਦੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਸਿਵਲ ਹਸਪਤਾਲ ਬਰਨਾਲਾ ਵਿਖੇ ਹਰ ਰੋਜ਼ ਨਲਬੰਦੀ ਅਤੇ ਨਸਬੰਦੀ ਦੇ ਅਪਰੇਸ਼ਨ ਕੀਤੇ ਜਾਣਗੇ। ਉਹਨਾਂ ਕਿਹਾ ਕਿ ਨਸਬੰਦੀ ਦਾ ਅਪਰੇਸ਼ਨ ਕਰਵਾਉਣ ਵਾਲੇ ਨੂੰ 1100 ਰੁਪਏ ਹਰ ਵਰਗ ਲਈ ਸਹਾਇਤਾ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਕੇਸ ਲੈਕੇ ਆਉਣ ਵਾਲੇ ਮੌਟੀਵੇਟਰ ਨੂੰ 200 ਰੁਪਏ ਪ੍ਰਤੋਸਾਹਣ ਦੇ ਤੌਰ ‘ਤੇ ਦਿੱਤੇ ਜਾਣਗੇ। ਇਸੇ ਤਰਾਂ ਨਲਬੰਦੀ ਦਾ ਅਪਰੇਸ਼ਨ ਕਰਵਾਉਣ ਵਾਲੀ ਨੂੰ 250 ਰੁਪਏ ਜਨਰਲ ਵਰਗ ਅਤੇ 600 ਰੁਪਏ ਐਸ.ਸੀ./ਐਸ.ਟੀ. ਅਤੇ ਬੀ.ਪੀ.ਐਲ ਵਰਗ ਨੂੰ ਸਹਾਇਤਾ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਕੇਸ ਲੈ ਕੇ ਆਉਣ ਵਾਲੇ ਮੋਟੀਵੇਟਰ ਨੂੰ 150 ਰੁਪਏ ਦਿੱਤੇ ਜਾਣਗੇ।

More Related Stories
3 साल की सर्विस के बाद 253 मास्टर कैडर टीचरों को नौकरी से निकालना गलत: MLA सुखविंदर सुखी
ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ : ਭਗਵੰਤ ਸਿੰਘ ਮਾਨ
Public Holiday: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ…