ਡਰੱਗਸ ਮਾਮਲੇ ‘ਚ ਕਸੁੱਤੇ ਫਸੇ ਮਜੀਠੀਆ, ਮੋਬਾਈਲ ‘ਚ ਮਿਲਿਆ ਖੰਨਾ ਨਿਵਾਸੀ ਦਾ ਸਿੰਮ, ਗ੍ਰਿਫ਼ਤਾਰੀ ਤੋਂ ਬਾਅਦ ਭੱਜਿਆ ਕੈਨੇਡਾ
( KOROTANY) :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ ਦਿਨੋਂ-ਦਿਨ ਘਟਣ ਦੀ ਥਾਂ ਵਧਦੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਬਿਕਰਮ ਮਜੀਠੀਆ ਡਰੱਗ ਕੇਸ ਵਿੱਚ ਹੁਣ ਨਵਾਂ ਹੀ ਤੱਥ ਸਾਹਮਣੇ ਆਇਆ ਹੈ। ਮਜੀਠੀਆ ਤੋਂ ਇੱਕ ਮੋਬਾਈਲ ਬਰਾਮਦ ਹੋਇਆ, ਜਿਸ ਵਿੱਚ ਖੰਨਾ ਦੇ ਰਹਿਣ ਵਾਲੇ ਜਸਮੀਤ ਸਿੰਘ ਦਾ ਸਿੰਮ ਨਿਕਲਿਆ ਹੈ। ਜਿਸ ਤੋਂ ਬਾਅਦ ਮਜੀਠੀਆ ਹੋਰ ਸਵਾਲਾਂ ਦੇ ਘੇਰੇ ਵਿੱਚ ਫਸਦੇ ਨਜ਼ਰ ਆ ਰਹੇ ਹਨ।
ਜਸਮੀਤ ਸਿੰਘ ਨੇ ਇਹ ਸਿਮ ਕਾਰਡ 2021 ਵਿੱਚ ਖਰੀਦਿਆ ਸੀ। ਉਹ ਉਸ ਸਮੇਂ ਖੰਨਾ ਬੱਸ ਸਟੈਂਡ ‘ਤੇ ਇੱਕ ਨਿੱਜੀ ਟਰਾਂਸਪੋਰਟ ਕੰਪਨੀ ਵਿੱਚ ਕੰਮ ਕਰਦਾ ਸੀ। ਜਸਮੀਤ ਦਾ ਪਰਿਵਾਰ ਮੂਲ ਰੂਪ ਵਿੱਚ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਹੈ। ਉਹ ਕੁਝ ਸਮਾਂ ਪਹਿਲਾਂ ਹੀ ਖੰਨਾ ਵਿੱਚ ਕਿਰਾਏ ਦੇ ਮਕਾਨ ‘ਤੇ ਰਹਿਣ ਲੱਗ ਪਿਆ ਸੀ। ਜਾਂਚ ਏਜੰਸੀਆਂ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਜਸਮੀਤ ਦਾ ਸਿਮ ਕਾਰਡ ਮਜੀਠੀਆ ਤੱਕ ਕਿਵੇਂ ਪਹੁੰਚਿਆ। ਮੋਹਾਲੀ ਵਿਜੀਲੈਂਸ ਦੀ ਇੱਕ ਟੀਮ ਜਸਮੀਤ ਦੇ ਖੰਨਾ ਸਥਿਤ ਘਰ ਪਹੁੰਚੀ। ਟੀਮ ਨੇ ਉਸਦੇ ਪਰਿਵਾਰ ਤੋਂ ਪੁੱਛਗਿੱਛ ਕੀਤੀ। ਖੰਨਾ ਅਤੇ ਫਤਿਹਗੜ੍ਹ ਸਾਹਿਬ ਪੁਲਿਸ ਨੇ ਵੀ ਜਾਂਚ ਕੀਤੀ।
ਉੱਥੇ ਹੀ ਇਸ ਮਾਮਲੇ ਵਿੱਚ ਇੱਕ ਹੋਰ ਗੱਲ ਸਾਹਮਣੇ ਆਈ ਹੈ ਕਿ ਜਸਮੀਤ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਤੋਂ ਬਾਅਦ ਹੀ ਕੈਨੇਡਾ ਚਲਾ ਗਿਆ। ਉਸ ਦੇ ਕੈਨੇਡਾ ਜਾਣ ‘ਤੇ ਵੀ ਕਿਤੇ ਨਾ ਕਿਤੇ ਸ਼ੱਕ ਜਤਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਜਸਮੀਤ ਕੋਰੋਨਾ ਵੇਲੇ ਇੱਕ ਟਰਾਂਸਪੋਰਟ ਕੰਪਨੀ ਵਿੱਚ ਡਿਪੂ ਇੰਚਾਰਜ ਸੀ। ਉਹ ਦੂਜੇ ਰਾਜਾਂ ਤੋਂ ਲੋਕਾਂ ਨੂੰ ਬੱਸਾਂ ਰਾਹੀਂ ਭੇਜਣ ਦਾ ਕੰਮ ਕਰਦਾ ਸੀ। ਏਜੰਸੀਆਂ ਇਸ ਗੱਲ ਦੀ ਵੀ ਜਾਂਚ ਕਰ ਰਹੀਆਂ ਹਨ ਕਿ ਕੀ ਦਸਤਾਵੇਜ਼ਾਂ ਦੀ ਦੁਰਵਰਤੋਂ ਕੀਤੀ ਗਈ ਸੀ। ਜਸਮੀਤ ਦਾ ਪਰਿਵਾਰ ਮੀਡੀਆ ਨਾਲ ਗੱਲ ਕਰਨ ਤੋਂ ਬਚ ਰਿਹਾ ਹੈ।

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ