60 ਹਜ਼ਾਰ ਦੀ ਵੱਢੀ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ
( KOROTANY) ਮੱਖ ਮੰਤਰੀ ਮਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਨੀਤੀ ਤਹਿਤ ਕਾਰਵਾਈਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਫਿਰੋਜ਼ਪੁਰ ਦੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਦਫ਼ਤਰ (ਡੀਡੀਪੀਓ) ‘ਚ ਤਾਇਨਾਤ ਕਲਰਕ ਬਲਵੰਤ ਸਿੰਘ ਨੂੰ 60,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਸੂਬੇ ਦੇ ਵਿਜੀਲੈਂਸ ਬਿਊਰੋ ਦੇ ਇਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਤਲਵੰਡੀ ਭਾਈ ਤਹਿਸੀਲ ਦੇ ਪਿੰਡ ਲੱਲੇ ਦੇ ਇਕ ਵਸਨੀਕ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੱਸਿਆ ਸੀ ਕਿ ਉਸ ਨੇ ਇਕ ਨਿੱਜੀ ਬੈਂਕ ਤੋਂ ਖੇਤੀਬਾੜੀ ਕਰਜ਼ਾ ਲਿਮਟ ਲਈ ਅਰਜ਼ੀ ਦਿੱਤੀ ਸੀ। ਉਸ ਨੇ ਅਰਜ਼ੀ ‘ਚ ਖੁਦ ਦੀ ਤੇ ਪੰਚਾਇਤੀ ਜ਼ਮੀਨ ਦੋਵਾਂ ਦਾ ਜ਼ਿਕਰ ਕੀਤਾ ਸੀ, ਜਿਸ ਨੂੰ ਉਹ ਨਿਲਾਮੀ ‘ਚ ਜਿੱਤ ਕੇ ਵਾਹ ਰਿਹਾ ਸੀ। ਬੈਂਕ ਨੇ ਕਰਜ਼ਾ ਮਨਜ਼ੂਰ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਡੀਡੀਪੀਓ ਦਫ਼ਤਰ ਨੂੰ ਸੂਚਿਤ ਕੀਤਾ। ਸ਼ਿਕਾਇਤ ਅਨੁਸਾਰ, ਉਕਤ ਕਲਰਕ ਨੇ ਪੰਚਾਇਤ ਦੀ ਜ਼ਮੀਨ ਦੇ ਮਾਲੀ ਰਿਕਾਰਡ ਨੂੰ ਬੈਂਕ ‘ਚ ਜਮ੍ਹਾਂ ਕਰਵਾਉਣ ਨੂੰ ਲੈ ਕੇ ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਤੇ ਕਿਸੇ ਵੀ ਨੁਕਸਾਨਦੇਹ ਕਾਰਵਾਈ ਤੋਂ ਬਚਣ ਲਈ ਇਕ ਲੱਖ ਦੀ ਵੱਢੀ ਮੰਗੀ ਸੀ।
ਬਾਅਦ ‘ਚ ਮੁਲਜ਼ਮ 60,000 ਰੁਪਏ ਦੀ ਵੱਢੀ ਲੈਣ ਲਈ ਰਾਜ਼ੀ ਹੋ ਗਿਆ। ਮੁੱਢਲੀ ਜਾਂਚ ਤੋਂ ਬਾਅਦ ਫਿਰੋਜ਼ਪੁਰ ਰੇਂਜ ਦੀ ਇਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਮੁਲਜ਼ਮ ਨੂੰ ਸ਼ਿਕਾਇਤਕਰਤਾ ਤੋਂ 60,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤੇ ਅਗਲੇਰੀ ਜਾਂਚ ਜਾਰੀ ਹੈ।

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ