ਪਠਾਨਕੋਟ ਹੜ ਪੀੜਤਾਂ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਰਾਹਤ ਸਮੱਗਰੀ ਰਵਾਨਾ
ਟਰੇਡ ਵਿੰਗ ਆਮ ਆਦਮੀ ਪਾਰਟੀ ਵੱਲੋਂ ਇਕੱਤਰ ਕੀਤੀ ਗਈ ਰਾਹਤ ਸਮੱਗਰੀ
( KOROTANY ) ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਗਸਤ:
ਹਲਕਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਵੱਲੋਂ ਪਠਾਨਕੋਟ ਹੜ ਪ੍ਰਭਾਵਿਤ ਖੇਤਰਾਂ ਲਈ ਰਾਸ਼ਨ ਕਿੱਟਾਂ, ਰਸ-ਬਿਸਕਟ ਕਿੱਟਾਂ, ਪਾਣੀ, ਆਟਾ ਤੇ ਚਾਵਲ ਰਵਾਨਾ ਕੀਤੇ ਗਏ।
ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਰਹੱਦੀ ਖੇਤਰਾਂ ਦੇ ਲੋਕ ਮੁਸ਼ਕਲ ਘੜੀ ਦਾ ਸਾਹਮਣਾ ਕਰ ਰਹੇ ਹਨ ਅਤੇ ਮੁਹਾਲੀ ਵਾਸੀ ਉਨ੍ਹਾਂ ਦੇ ਨਾਲ ਖੜੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ ਪ੍ਰਭਾਵਿਤ ਜ਼ਿਲ੍ਹਿਆਂ ਦੇ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ, ਤਾਂ ਜੋ ਸਮੇਂ ਸਿਰ ਮਦਦ ਪਹੁੰਚਾਈ ਜਾ ਸਕੇ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ, ਮੰਤਰੀ, ਵਿਧਾਇਕ ਅਤੇ ਆਮ ਆਦਮੀ ਪਾਰਟੀ ਵਰਕਰ ਖੁਦ ਮੌਕੇ ‘ਤੇ ਜਾ ਕੇ ਲੋਕਾਂ ਦੀ ਸਹਾਇਤਾ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀਆਂ ਨੇ ਪਿੰਡ ਪੱਧਰ ‘ਤੇ ਇਕੱਠੇ ਹੋ ਕੇ ਜੋ ਭਾਈਚਾਰਕ ਸਾਂਝ ਤੇ ਸੇਵਾ ਦਾ ਜਜ਼ਬਾ ਦਿਖਾਇਆ ਹੈ, ਉਹ ਆਪਣੇ ਆਪ ਵਿੱਚ ਮਿਸਾਲ ਹੈ।
ਇਸ ਮੌਕੇ ਤੇ ਟਰੇਡ ਵਿੰਗ ਦੇ ਸਕੱਤਰ ਰਣਜੀਤ ਪਾਲ ਸਿੰਘ ਅਤੇ ਜ਼ਿਲਾ ਪ੍ਰਧਾਨ ਤਰਲੋਚਨ ਸਿੰਘ ਮਟੌਰ ਨੇ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਾਹਤ ਸਮੱਗਰੀ ਰਵਾਨਾ ਕੀਤੀ ਗਈ ਹੈ, ਤਾਂ ਜੋ ਹੜ੍ਹ ਪੀੜਤਾਂ ਦੀ ਬਣਦੀ ਮਦਦ ਹੋ ਸਕੇ।
ਇਸ ਮੌਕੇ ਰਣਜੀਤ ਪਾਲ ਸਿੰਘ (ਸਕੱਤਰ, ਟਰੇਡ ਵਿੰਗ ਮਾਲਵਾ ਈਸਟ ਜ਼ੋਨ), ਤਰਲੋਚਨ ਸਿੰਘ ਮਟੌਰ (ਜ਼ਿਲਾ ਪ੍ਰਧਾਨ), ਕੁਲਦੀਪ ਸਿੰਘ ਸਮਾਣਾ, ਸਰਬਜੀਤ ਸਿੰਘ ਸਮਾਣਾ (ਕੌਂਸਲਰ), ਅਵਤਾਰ ਸਿੰਘ ਮੋਲੀ, ਗੁਰਮੀਤ ਕੌਰ (ਕੌਂਸਲਰ), ਡਾ. ਕੁਲਦੀਪ ਸਿੰਘ, ਆਰ.ਪੀ. ਸ਼ਰਮਾ, ਅਕਵਿੰਦਰ ਸਿੰਘ ਗੋਸਲ, ਹਰਵਿੰਦਰ ਸਿੰਘ ਸੈਣੀ, ਹਰਮੇਸ਼ ਸਿੰਘ ਕੁੰਭੜਾ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ:
ਟਰੇਡ ਵਿੰਗ ਆਮ ਆਦਮੀ ਪਾਰਟੀ ਵੱਲੋਂ ਪਠਾਨਕੋਟ ਹੜ ਪੀੜਤਾਂ ਲਈ ਰਾਹਤ ਸਮੱਗਰੀ ਦੇ ਵਾਹਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ।

More Related Stories
ਸੱਤ ਹੱਤਿਆਵਾਂ ਦੇ ਮੁਲਜ਼ਮ ਨੂੰ ਬਣਾ’ਤਾ ਮੁੱਖ ਮੰਤਰੀ’, ਭਗਵੰਤ ਮਾਨ ਨੇ ਸਮਰਾਟ ਚੌਧਰੀ ‘ਤੇ ਲਾਏ ਗੰਭੀਰ ਦੋਸ਼
ਇੰਨੋਸੈਂਟ ਹਾਰਟਸ ਸਕੂਲ ਵੱਲੋਂ “ਕੌਫੀ ਵਿਦ ਦ ਸਟੂਡੈਂਟ ਕੌਂਸਲ 2026–27” ਦਾ ਆਯੋਜਨ : ‘ਦ ਥਿੰਕਿੰਗ ਕੱਪ’ ਨੇ ਵਿਦਿਆਰਥੀਆਂ ਨੂੰ ਦਿੱਤਾ ਅਰਥਪੂਰਨ ਸੰਵਾਦ ਦਾ ਮੰਚ
जालंधर में पार्किंग माफिया एक्टिव, कार्रवाई न होने पर उठे सवाल