ਪੰਜਾਬ ਦੇ ਵਿੱਚ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆ ਨੇ ਕਿਲੋਮੀਟਰ ਸਕੀਮ ਖ਼ਿਲਾਫ ਕੀਤੀ ਨਾਅਰੇਬਾਜ਼ੀ।
( KOROTANY ) ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ‘ਤੇ ਪੰਜਾਬ ਰੋਡਵੇਜ਼ ਦੇ ਰੂਪਨਗਰ ਡਿੱਪੂ ਦੇ ਗੇਟ ਬੰਦ ਸੜਕ ‘ਤੇ ਜਾਮ ਲਗਾ ਕੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਤੇ ਵੱਖ ਵੱਖ ਬੁਲਾਰਿਆ ਨੇ ਕਿਹਾਕਿ ਪੰਜਾਬ ਸਰਕਾਰ ਵਲੋਂ ਪਿਛਲੇ 4 ਸਾਲਾਂ ਵਿਚ ਟਰਾਂਸਪੋਰਟ ਵਿਭਾਗ ਦਾ ਇੱਕ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ ਟਰਾਂਸਪੋਰਟ ਵਿਭਾਗ ਨੂੰ ਚਲਾਉਣ ਵਿੱਚ ਪੰਜਾਬ ਸਰਕਾਰ ਫੇਲ ਸਾਬਿਤ ਹੋ ਚੁੱਕੀ ਹੈ ਉਨਾਂ ਕਿਹਾ ਕਿ ਸਰਕਾਰ ਵਲੋਂ ਹਰ ਮਹੀਨੇ ਤਨਖਾਹਾਂ ਸੰਘਰਸ਼ ਕਰਨ ਤੇ 15-20 ਤਰੀਕ ਨੂੰ ਪਾਈਆਂ ਜਾਂਦੀਆਂ ਹਨ ਇਸ ਦੇ ਨਾਲ ਹੀ ਮੁੱਖ ਮੰਤਰੀ ਪੰਜਾਬ ਦੇ ਬਿਆਨਾਂ ਦੇ ਉਲਟ ਟਰਾਂਸਪੋਰਟ ਵਿਭਾਗ ਵਿਚ ਵਾਰ ਵਾਰ ਨਵੇਂ ਠੇਕੇਦਾਰ ਲਿਆਂਦੇ ਜਾ ਰਹੇ ਹਨ ਠੇਕੇਦਾਰ ਰਾਹੀਂ ਮੁਲਾਜ਼ਮਾਂ ਦਾ ਸ਼ੋਸਣ ਜਾਰੀ ਹੈ ।
ਉਨਾਂ ਕਿਹਾਕਿ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਟਰਾਂਸਪੋਰਟ ਮੰਤਰੀ ਪੰਜਾਬ ਨਾਲ 55-56 ਮੀਟਿੰਗਾਂ ਪੈਂਨਲ ਹੋ ਚੁੱਕੀ ਹਨ ਪਰ ਕੋਈ ਹੱਲ ਨਹੀਂ ਕੱਢਿਆ ਗਿਆ ਮੁੱਖ ਮੰਤਰੀ ਪੰਜਾਬ ਨਾਲ 2 ਮੀਟਿੰਗਾਂ ਹੋਣ ਤੇ 1/7/2024 ਨੂੰ ਮੁੱਖ ਪੰਜਾਬ ਦੇ ਲਿਖਤੀ ਰੂਪ ਵਿਚ ਭਰੋਸਾ ਦਿੱਤਾ ਕਿ ਇੱਕ ਮਹੀਨੇ ਵਿਚ 7 ਮੰਗਾ ਦਾ ਹੱਲ ਕੱਢਿਆ ਜਾਵੇਗਾ ਪ੍ਰੰਤੂ ਹੁਣ ਤੱਕ ਕੋਈ ਹੱਲ ਨਹੀਂ ਕੀਤਾ ਗਿਆ ਸਰਕਾਰ ਵਲੋਂ ਵਿਭਾਗਾਂ ਨੂੰ ਬਚਾਉਣ ਦੀ ਬਜਾਏ ਵਿਭਾਗਾਂ ਦਾ ਨਿੱਜੀਕਰਨ ਕਰਨਾ ਦੀ ਤਿਆਰੀ ਕੀਤੀ ਜਾ ਰਹੀ ਹੈ ਪਹਿਲਾਂ ਫ੍ਰੀ ਸਫ਼ਰ ਸਹੂਲਤਾਂ ਕਾਰਨ ਬੱਸਾਂ ਦੀ ਬਹੁਤ ਮਾੜੀ ਹਾਲਤ ਹੈ ਸਪੇਅਰਪਾਰਟ ਅਤੇ ਹੋਰ ਸਮਾਨ ਦੀ ਘਾਟ ਤੋਂ ਬੱਸਾਂ ਖੜੀਆਂ ਹਨ । ਉਨਾਂ ਕਿਹਾਕਿ ਸਰਕਾਰ ਟਰਾਂਸਪੋਰਟ ਮਾਫੀਆ ਨੂੰ ਬੜਾਵਾ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਕਿਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਮਾਲਕਾਂ ਦੀਆਂ ਬੱਸਾਂ ਨੂੰ ਸਰਕਾਰੀ ਪਰਮਿਟਾਂ ਤੇ ਚਲਾ ਕੇ ਉਨਾਂ ਰਾਹੀਂ ਵਿਭਾਗਾਂ ਦੀ ਕਰੋੜਾਂ ਦੀ ਲੁੱਟ ਕਰਵਾਉਣ ਲਈ ਉਤਾਵਲੀ ਹੈ। ਉਨਾਂ ਕਿਹਾ ਕਿ ਸਰਕਾਰ ਵਲੋਂ ਫਿਲਹਾਲ ਕਿਲੋਮੀਟਰ ਸਕੀਮ ਬੱਸਾਂ ਦਾ ਟੈਂਡਰ ਅੱਗੇ ਕਰ ਦਿੱਤਾ ਗਿਆ ਹੈ ਜਿਸ ਸਬੰਧੀ ਫੋਨ ਉਪਰ ਡਿਪਟੀ ਡਾਇਰੈਕਟਰ ਨਾਲ ਗੱਲਬਾਤ ਹੋਈ ਜਿਸ ਦੀ ਅਗਲੀ ਮਿਤੀ 23-10-2025 ਪਾਈ ਗਈ ਹੈ ਨਾਲ ਹੀ ਪੀਆਰਟੀਸੀ ਦੀ ਤਨਖ਼ਾਹ ਸਬੰਧੀ ਚੈਅਰਮੈਨ ਪੀਆਰਟੀਸੀ ਵਲੋਂ ਦੋ ਦਿਨਾਂ ਵਿਚ ਪਾਉਣ ਦੀ ਜੁੰਮੇਵਾਰੀ ਚੁੱਕੀ ਗਈ ਹੈ ਇਨਾਂ ਸਾਰੀਆਂ ਗੱਲਾਂ ਨੂੰ ਧਿਆਨ ਵਿਚ ਰੱਖਦੇ ਹੋਇਆਂ ਤਨਖਾਹਾਂ ਸਬੰਧੀ 17/10/2025 ਤੱਕ ਪ੍ਰੋਗਰਾਮ ਪੋਸਟਪੌਨ ਕੀਤੇ ਗਏ ਹਨ। ਉਨ੍ਹਾ ਕਿਹਾਕਿ ਜੇਕਰ ਸਰਕਾਰ ਨੇ ਕਿਲੋਮੀਟਰ ਸਕੀਮ ਬੱਸਾਂ ਦਾ ਟੈਂਡਰ ਰੱਦ ਨਾ ਕੀਤਾ ਜਾਂ ਦੁਬਾਰਾ ਟੈਂਡਰ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤਾਂ ਤਰੁੰਤ ਤਿੱਖੇ ਸੰਘਰਸ਼ ਕੀਤੇ ਜਾਣਗੇ।

More Related Stories
3 साल की सर्विस के बाद 253 मास्टर कैडर टीचरों को नौकरी से निकालना गलत: MLA सुखविंदर सुखी
ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ : ਭਗਵੰਤ ਸਿੰਘ ਮਾਨ
Public Holiday: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ…