ਬਦਮਾਸ਼ਾਂ ਤੇ ਜਲੰਧਰ ‘ਚ ਪੁਲਿਸ ਵਿਚਕਾਰ ਫਾਇਰਿੰਗ, ਮੁਕਾਬਲੇ ਦੌਰਾਨ ਦੋ ਮੁਲਜ਼ਮ ਜ਼ਖ਼ਮੀ
( KOROTANY ) ਜਲੰਧਰ ਦੇ ਪਿੰਡ ਬੁਲੰਦਪੁਰ ਵਿਖੇ ਪੁਲਿਸ ਅਤੇ ਬਦਮਾਸ਼ਾਂ ਦੇ ਵਿੱਚ ਗੋਲੀਬਾਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਦੱਸਿਆ ਜਾ ਰਿਹਾ ਕਿ ਜਲੰਧਰ ਪੁਲਿਸ ਦੋ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਸੀ। ਜਿਨਾਂ ਨੂੰ ਸਰੰਡਰ ਕਰਨ ਵਾਸਤੇ ਕਿਹਾ ਗਿਆ ਪਰ ਉਹਨਾਂ ਵੱਲੋਂ ਪੁਲਿਸ ‘ਤੇ ਫਾਇਰਿੰਗ ਕੀਤੀ ਗਈ। ਫਾਇਰਿੰਗ ਦੌਰਾਨ ਜਲੰਧਰ ਪੁਲਿਸ ਅਤੇ ਬਦਮਾਸ਼ਾਂ ਵਿੱਚ ਹੋਈ ਗੋਲੀਬਾਰੀ ਦੌਰਾਨ ਦੋਵੇਂ ਬਦਮਾਸ਼ ਦੇ ਪੈਰਾਂ ਤੇ ਲੱਤਾਂ ਦੇ ਵਿੱਚ ਗੋਲੀਆਂ ਲੱਗੀਆਂ ਹਨ, ਜਿਨਾਂ ਨੂੰ ਪੁਲਿਸ ਨੇ ਮੌਕੇ ‘ਤੇ ਕਾਬੂ ਕਰ ਲਿਆ।
ਮਿਲੀ ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਦੋਵੇਂ ਬਦਮਾਸ਼ ਦਾਦੇਵਾਲ ਅਤੇ ਹੈਰੀ ਚੱਡਾ ਗਰੁੱਪ ਦੇ ਨਾਲ ਸੰਬੰਧ ਰੱਖਦੇ ਹਨ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 22 ਤਰੀਕ ਨੂੰ ਪਠਾਨਕੋਟ ਚੌਂਕ ਨਜ਼ਦੀਕ ਸਥਿਤ ਡੀ-ਮਾਰਟ ਦੇ ਬਾਹਰ ਗਨ ਪੁਆਇੰਟ ‘ਤੇ ਸਨੈਚਿੰਗ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਦੀ 23 ਤਰੀਕ ਨੂੰ ਸ਼ਿਕਾਇਤ ਮਿਲਣ ਉਪਰੰਤ ਥਾਣਾ ਡਿਵੀਜ਼ਨ ਨੰਬਰ ਅੱਠ ਦੇ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।
ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਰੇਡ ਕੀਤੀ ਗਈ। ਇਸ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੈਂਗਸਟਰ ਇਸ ਇਲਾਕੇ ਵਿੱਚ ਛੁਪੇ ਹੋਏ ਹਨ। ਇਸ ਦੌਰਾਨ ਪੁਲਿਸ ਵੱਲੋਂ ਬਦਮਾਸ਼ਾਂ ਨੂੰ ਕਾਬੂ ਕਰਨ ਲਈ ਨਾਕੇਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਦੋ ਬਦਮਾਸ਼ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆ ਰਹੇ ਸਨ ਜਿਨਾਂ ਨੂੰ ਪੁਲਿਸ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਬਦਮਾਸ਼ਾਂ ਨੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ।
ਇਸ ਤੋਂ ਬਾਅਦ ਪੁਲਿਸ ਨੇ ਬਦਮਾਸ਼ਾਂ ‘ਤੇ ਜਵਾਬੀ ਫਾਇਰਿੰਗ ਕੀਤੀ ਤਾਂ ਦੋਵੇਂ ਗੈਂਗਸਟਰ ਜਿਨ੍ਹਾਂ ਦੇ ਲੱਤਾਂ ਦੇ ਵਿੱਚ ਗੋਲੀਆਂ ਲੱਗਣ ਕਾਰਨ ਜ਼ਖਮੀ ਹੋ ਗਏ ਅਤੇ ਪੁਲਿਸ ਵੱਲੋਂ ਉਹਨਾਂ ਨੂੰ ਕਾਬੂ ਕਰ ਲਿਆ ਗਿਆ। ਦੋਵੇਂ ਬਦਮਾਸ਼ਾਂ ਦੀ ਪਹਿਚਾਣ ਹਰਦੀਪ ਸਿੰਘ ਅਤੇ ਤੇਜਵੀਰ ਸਿੰਘ ਦੇ ਰੂਪ ਵਿੱਚ ਹੋਈ ਹੈ। ਪੁਲਿਸ ਵੱਲੋਂ ਕੀਤੀ ਜਾਂਚ ਵਿੱਚ ਸਾਹਮਣੇ ਆਇਆ ਕਿ ਦੋਵੇਂ ਬਦਮਾਸ਼ਾਂ ਵੱਲੋਂ 10 ਤਰੀਕ ਨੂੰ ਬਟਾਲਾ ਵਿਖੇ ਵੀ ਫਾਇਰਿੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਦੋਵੇਂ ਬਦਮਾਸ਼ ਉੱਥੋਂ ਫਰਾਰ ਹੋ ਗਏ ਸਨ।
ਦੋਵੇਂ ਫਰਾਰ ਬਦਮਾਸ਼ਾਂ ਵੱਲੋਂ ਜਲੰਧਰ ਵਿਖੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਿਸ ਵੱਲੋਂ ਮੁਕਾਬਲੇ ਦੌਰਾਨ ਕਾਬੂ ਕੀਤੇ ਗਏ ਦੋਵੇਂ ਬਦਮਾਸ਼ਾਂ ਦੀ ਬਟਾਲਾ ਪੁਲਿਸ ਵੀ ਭਾਲ ਕਰ ਰਹੀ ਹੈ।
ਪੁਲਿਸ ਮੁਕਾਬਲੇ ਦੌਰਾਨ ਦੋਵੇਂ ਜ਼ਖ਼ਮੀ ਬਦਮਾਸ਼ਾਂ ਨੂੰ ਹਸਪਤਾਲ ਵਿੱਚ ਇਲਾਜ ਲਈ ਦਾਖਿਲ ਕਰਵਾਇਆ ਜਾ ਰਿਹਾ ਹੈ।
ਪੁਲਿਸ ਵੱਲੋਂ ਮੁਕਾਬਲੇ ਤੋਂ ਬਾਅਦ ਦੋਹਾਂ ਬਦਮਾਸ਼ਾਂ ਦੇ ਕਬਜ਼ੇ ‘ਚੋਂ ਦੋ ਪਿਸਤੌਲ ਬਰਾਮਦ ਕੀਤੇ ਹਨ।

More Related Stories
3 साल की सर्विस के बाद 253 मास्टर कैडर टीचरों को नौकरी से निकालना गलत: MLA सुखविंदर सुखी
ਇਂੰਨੋਸੈਂਟ ਹਾਰਟਸ ਵਿੱਚ ਸਵਰਗਵਾਸੀ ਸ੍ਰੀਮਤੀ ਕਮਲੇਸ਼ ਬੌਰੀ ਜੀ ਦੀ ਬਰਥ ਐਨੀਵਰਸਿਰੀ ਮੌਕੇ ਸ਼ਰਧਾਪੂਰਵਕ ਮਨਾਇਆ ਗਿਆ ਫਾਊਂਡਰਜ਼ ਡੇ
ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ : ਭਗਵੰਤ ਸਿੰਘ ਮਾਨ