Global Awareness News

Awareness is Power: Know the World

ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਆਦਮਪੁਰ ਏਅਰਪੋਰਟ ਦਾ ਨਾਮ ਸ਼੍ਰੀ ਗੁਰੂ ਰਵਿਦਾਸ ਜੀ ਦੇ ਨਾਮ ‘ਤੇ ਰੱਖਿਆ

ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਆਦਮਪੁਰ ਏਅਰਪੋਰਟ ਦਾ ਨਾਮ ਸ਼੍ਰੀ ਗੁਰੂ ਰਵਿਦਾਸ ਜੀ ਦੇ ਨਾਮ ‘ਤੇ ਰੱਖਿਆ

( KOROTANY ) ਜਲੰਧਰ, 01 ਫਰਵਰੀ 2026। ਪੰਜਾਬ ਦੇ ਜਲੰਧਰ ਨੇੜਲੇ ਆਦਮਪੁਰ ਹਵਾਈ ਅੱਡੇ ਨੂੰ ਹੁਣ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਏਅਰਪੋਰਟ ਦੇ ਨਾਮ ਉੱਤੇ ਜਾਣਿਆ ਜਾਵੇਗਾ। ਇਸ ਨਾਮ ਦਾ ਰਸਮੀ ਉਦਘਾਟਨ ਆਪਣੀ ਪੰਜਾਬ ਫੇਰੀ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਦੇ ਏਅਰਪੋਰਟ ਪਹੁੰਚਣ ਤੋਂ ਪਹਿਲਾਂ ਹੀ ਸੰਬੰਧਿਤ ਵਿਭਾਗ ਵੱਲੋਂ ਏਅਰਪੋਰਟ ਦੇ ਨਾਮ ਵਾਲੇ ਬੋਰਡ ਬਦਲ ਦਿੱਤੇ ਗਏ ਸਨ।

ਇਸ ਤੋਂ ਇਲਾਵਾ ਅੰਮ੍ਰਿਤਸਰ ਵਿਚਲਾ ਏਅਰਪੋਰਟ ਵੀ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਮ ਉੱਤੇ ਜਾਣਿਆ ਜਾਂਦਾ ਹੈ।

ਇਹ ਰਸਮੀ ਉਦਘਾਟਨ ਕਾਰਨ ਉਪਰੰਤ ਪ੍ਰਧਾਨ ਮੰਤਰੀ ਨੇ ਆਪਣੇ ਐਕਸ ਅਕਾਊਂਟ ਉੱਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਇਹ ਸਾਡੇ ਲਈ ਸਨਮਾਨ ਅਤੇ ਮਾਣ ਦੀ ਗੱਲ ਹੈ ਕਿ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅਸੀਂ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਇਸ ਫੈਸਲੇ ਤਹਿਤ ਪੰਜਾਬ ਦੇ ਆਦਮਪੁਰ ਏਅਰਪੋਰਟ ਦਾ ਨਾਮ ਹੁਣ ‘ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਏਅਰਪੋਰਟ ਦੇ ਨਾਮ ਉੱਤੇ ਰੱਖਿਆ ਜਾਵੇਗਾ।

ਇਸਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਲਵਾਰਾ ਹਵਾਈ ਅੱਡੇ ‘ਤੇ ਟਰਮੀਨਲ ਇਮਾਰਤ ਦਾ ਉਦਘਾਟਨ ਕਰਨ ਉਪਰੰਤ ਕਿਹਾ ਕਿ ਇਸ ਉਦਘਾਟਨ ਨਾਲ ਪੰਜਾਬ ਦੇ ਲੋਕਾਂ, ਖ਼ਾਸ ਕਰਕੇ ਲੁਧਿਆਣਾ ਅਤੇ ਨਜ਼ਦੀਕੀ ਇਲਾਕਿਆਂ ਲਈ ਬੇਹੱਦ ਖ਼ੁਸ਼ੀ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ, ਲੁਧਿਆਣਾ ਉੱਤਰੀ ਭਾਰਤ ਦਾ ਅਹਿਮ ਸਨਅਤੀ ਅਤੇ ਵਪਾਰਕ ਕੇਂਦਰ ਹੈ। ਇਹ ਸ਼ਹਿਰ ਆਪਣੇ ਉੱਦਮੀ ਲੋਕਾਂ ਕਰਕੇ ਜਾਣਿਆ ਜਾਂਦਾ ਹੈ ਅਤੇ ਭਾਜਪਾ ਸਰਕਾਰ ਇਸ ਸ਼ਹਿਰ ਦਾ ਹਵਾਈ ਸੰਪਰਕ ਬਿਹਤਰ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ, ਜੋ ਆਧੁਨਿਕ ਹਵਾਈ ਅੱਡੇ ਲਈ ਚੱਲ ਰਹੇ ਕੰਮਾਂ ਵਿੱਚ ਸਾਫ਼ ਝਲਕਦੀ ਹੈ।

ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਡੇਰਾ ਸੱਚਖੰਡ ਬੱਲਾਂ (ਜਲੰਧਰ ) ਵਿਖੇ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਵੀ ਕੀਤੀ ਗਈ। ਸੰਤ ਨਿਰੰਜਨ ਦਾਸ ਜੀ ਨੂੰ ਹਾਲ ਹੀ ਵਿੱਚ ਸਮਾਜ ਪ੍ਰਤੀ ਉਨ੍ਹਾਂ ਦੀ ਪ੍ਰੇਰਣਾਦਾਇਕ ਸੇਵਾ ਲਈ ਪਦਮਸ਼੍ਰੀ ਨਾਲ ਸਨਮਾਨਿਤ ਵੀ ਕੀਤਾ ਗਿਆ ਹੈ।