ਬਲਾਕ ਸੰਮਤੀ ਬਰਨਾਲਾ ਦੀ ਚੋਣ ਹੋਈ, ਜਗਦੇਵ ਸਿੰਘ ਮਾਨ ਨੂੰ ਚੇਅਰਮੈਨ ਅਤੇ ਹਰਮੇਲ ਸਿੰਘ ਨੂੰ ਉਪ ਚੇਅਰਮੈਨ ਚੁਣਿਆ
ਬਰਨਾਲਾ, 19 ਮਾਰਚ 2026 ( KOROTANY )
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੰਸਦ ਮੈਂਬਰ ਸ੍ਰ ਗੁਰਮੀਤ ਸਿੰਘ ਮੀਤ ਹੇਅਰ ਜੀ ਦੀ ਅਗਵਾਈ ਵਿੱਚ ਜ਼ਿਲ੍ਹਾ ਬਰਨਾਲਾ ਵਿੱਚ ਵਿਕਾਸ ਨੂੰ ਗਤੀ ਦੇਣ ਲਈ ਬਲਾਕ ਸੰਮਤੀ ਬਰਨਾਲਾ ਦੀ ਚੋਣ ਹੋਈ ਜਿਸ ਦੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ ਜਗਦੇਵ ਸਿੰਘ ਮਾਨ ਨੂੰ ਚੇਅਰਮੈਨ ਅਤੇ ਸ੍ਰ ਹਰਮੇਲ ਸਿੰਘ ਨੂੰ ਉਪ ਚੇਅਰਮੈਨ ਚੁਣਿਆ ਗਿਆ ।
ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੇ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪੰਚਾਇਤ ਸਮਤੀ ਬਰਨਾਲਾ ਦਫ਼ਤਰ ਵਿਚ ਸਿਰੋਪਾਓ ਦੇ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਸ੍ਰੀ ਰਾਮ ਤੀਰਥ ਮੰਨਾ ਨੇ ਵੀ ਸਾਰੇ ਹੀ ਉਮੀਦਵਾਰਾਂ, ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤਾਂ ਨੂੰ ਇਸ ਚੋਣ ਦੇ ਲਈ ਵਧਾਈ ਦਿੱਤੀ।
ਇਸ ਮੌਕੇ ਉਹਨਾਂ ਕਿਹਾ ਕਿ ਉਹ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਤੇ ਵਲੰਟੀਅਰਾਂ ਦਾ ਧੰਨਵਾਦ ਕਰਦੇ ਹਨ। ਓਹਨਾਂ ਕਿਹਾ ਕਿ ਪੂਰਾ ਯਕੀਨ ਹੈ ਕਿ ਸਾਰੇ ਅਹੁਦੇਦਾਰ ਅਤੇ ਮੈਂਬਰ ਪੂਰੀ ਮੇਹਨਤ ਨਾਲ ਅਤੇ ਬਿਨਾ ਪੱਖਪਾਤ ਤੋਂ ਪਿੰਡਾਂ ਦੇ ਵਿਕਾਸ ਲਈ ਕੰਮ ਕਰਨਗੇ।

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ