“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਬਸਤੀ ਸ਼ੇਖ ਨਿਊ ਸੰਤ ਨਗਰ ਜਲੰਧਰ ਵਿੱਚ ਨਸ਼ਾ ਤਸਕਰ ਦੀ ਇੱਕ ਗੈਰ-ਕਾਨੂੰਨੀ ਜਾਇਦਾਦ ਖਿਲਾਫ ਕਾਰਵਾਈ ਕੀਤੀ ਗਈ।
( Korotany ) 07 ਅਪ੍ਰੈਲ 2026, ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅੱਜ ਇੱਕ ਹੋਰ ਕਾਰਵਾਈ ਕੀਤੀ ਗਈ, ਇਸ ਕਾਰਵਾਈ ਵਿੱਚ ਮਿਉਂਸੀਪਲ ਕਾਰਪੋਰੇਸ਼ਨ ਜਲੰਧਰ ਦੇ ਸਹਿਯੋਗ ਨਾਲ ਨਿਊ ਸੰਤ ਨਗਰ ਬਸਤੀ ਸ਼ੇਖ ਵਿੱਚ ਇੱਕ ਕੁਖਿਆਤ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਇਮਾਰਤ ਨੂੰ ਢਾਹ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਮਿਸ਼ਨਰ ਪੁਲਿਸ ਜਲੰਧਰ ਸ੍ਰੀਮਤੀ ਧਨਪ੍ਰੀਤ ਕੌਰ ਨੇ ਦੱਸਿਆ ਕਿ, ਇਹ ਕਾਰਵਾਈ ਮਿਊਂਸੀਪਲ ਕਾਰਪੋਰੇਸ਼ਨ ਅਤੇ ਕਮਿਸ਼ਨਰੇਟ ਪੁਲਿਸ ਵੱਲੋਂ ਸਾਂਝੇ ਤੌਰ ਤੇ ਕੀਤੀ ਗਈ ਹੈ। ਇਹ ਕਾਰਵਾਈ ਸ੍ਰੀ ਰਾਕੇਸ਼ ਕੁਮਾਰ ਯਾਦਵ ਏ.ਡੀ.ਸੀ.ਪੀ ਸਿਟੀ-2, ਸ੍ਰੀ ਆਤਿਸ਼ ਭਾਟੀਆ ਏ.ਸੀ.ਪੀ ਵੈਸਟ, ਮੁੱਖ ਅਫਸਰ ਥਾਣਾ ਡਵੀਜਨ ਨੰਬਰ 5, ਥਾਣੇ ਦੀ ਪੁਲਿਸ ਫੋਰਸ ਅਤੇ ਮਿਉਂਸੀਪਲ ਕਾਰਪੋਰੇਸ਼ਨ ਜਲੰਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਮੁਕੰਮਲ ਕੀਤੀ ਗਈ।
ਇਹ ਗੈਰ-ਕਾਨੂੰਨੀ ਨਿਰਮਾਣ ਦੀਪਕ ਉਰਫ ਭਮ ਪੁੱਤਰ ਰਕੇਸ਼ ਕੁਮਾਰ ਵਾਸੀ ਮਕਾਨ ਨੰਬਰ 40/1 ਨਿਊ ਸੰਤ ਨਗਰ ਬਸਤੀ ਸ਼ੇਖ, ਜੋ ਥਾਣਾ ਡਵੀਜਨ ਨੰਬਰ 5 ਕਮਿਸ਼ਨਰੇਟ ਜਲੰਧਰ ਦੀ ਹੱਦ ਅਧੀਨ ਆਉਂਦਾ ਹੈ, ਨਾਲ ਸੰਬੰਧਿਤ ਸੀ। ਦੀਪਕ ਉਰਫ ਸੁਭਮ ਜੋ ਇੱਕ ਕੁਖਿਆਤ ਨਸ਼ਾ ਤਸਕਰ ਹੈ ਤੇ ਇਸ ਦੇ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ 05 ਮੁਕੱਦਮੇ ਦਰਜ ਹਨ। ਇਹ ਕਾਰਵਾਈ ਕਮਿਸ਼ਨਰੇਟ ਪੁਲਿਸ ਦੇ ਸ਼ਹਿਰ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਦੇ ਇਰਾਦੇ ਨੂੰ ਦਰਸਾਉਂਦੀ ਹੈ। ਨਸ਼ਿਆਂ ਨਾਲ ਸੰਬੰਧਿਤ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਜੇਕਰ ਕੋਈ ਵਿਅਕਤੀ ਨਸ਼ੇ ਦਾ ਕਾਰੋਬਾਰ ਕਰਦਾ ਹੈ, ਤਾਂ ਭਵਿੱਖ ਵਿੱਚ ਵੀ ਅਜਿਹੀਆਂ ਸਖ਼ਤ ਕਾਰਵਾਈਆਂ ਜਾਰੀ ਰਹਿਣਗੀਆ।
ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਨਾਗਰਿਕਾਂ ਨੂੰ ਅਪੀਲ ਹੈ ਕਿ, ਨਸ਼ਾ ਤਸਕਰੀ ਨਾਲ ਸਬੰਧਤ ਕਿਸੇ ਵੀ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਵੱਟਸਐਪ ਨੰਬਰ 9779-100-200 ਪਰ ਸੰਪਰਕ ਕਰਨ ਜਾਂ ਐਂਮਰਜੈਂਸੀ ਸਹਾਇਤਾ ਹੈਲਪ ਲਾਈਨ 112 ਪਰ ਕਾਲ ਕਰਨ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

More Related Stories
ਹਸਪਤਾਲਾਂ ‘ਚ 10 ਗੁਣਾ ਕੀਮਤ ‘ਤੇ ਦਵਾਈ ਵੇਚਣਾ ‘ਕਤਲੇਆਮ’ : ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕੀਤੀ ਸਖ਼ਤ ਟਿੱਪਣੀ
ਪੰਜਾਬ – ਬਲਾਤਕਾਰ ਦੇ ਦੋਸ਼ਾਂ ਨੂੰ ਲੈ ਕੇ ਐਲਪੀਯੂ ਵਿੱਚ ਹੰਗਾਮਾ: ਵਿਦਿਆਰਥੀਆਂ ਨੇ ਕੈਂਪਸ ਨੂੰ ਅੱਗ ਲਗਾ ਦਿੱਤੀ, ਐਂਟਰੀ ਗੇਟ ਤੋੜਨ ਦੀ ਕੋਸ਼ਿਸ਼ ਕੀਤੀ; ਦਿੱਲੀ-ਅੰਮ੍ਰਿਤਸਰ ਹਾਈਵੇਅ ਜਾਮ ਕਰ ਦਿੱਤਾ ਗਿਆ
ਦੋ ਕੈਨੇਡੀਅਨ ਗੁਰਦੁਆਰੇ ₹102 ਕਰੋੜ ਵਿੱਚ ਗਿਰਵੀ: ₹88 ਕਰੋੜ ਵਿਆਜ, ਕਰਜ਼ਾ ਨਾ ਮੋੜਨ ਲਈ ਅਦਾਲਤੀ ਕੇਸ; ਸਾਬਕਾ ਪੰਜਾਬੀ ਮੂਲ ਦਾ ਸੰਸਦ ਮੈਂਬਰ ਸ਼ੱਕ ਦੇ ਘੇਰੇ ਵਿੱਚ