ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ; 8 ਮਈ ਨੂੰ ਪੰਥਕ ਕਚਹਿਰੀ ‘ਚ ਦੇਣਾ ਪਵੇਗਾ ਜਵਾਬ
ਅੰਮ੍ਰਿਤਸਰ /ਜਲੰਧਰ : ਪੰਥਕ ਸਿਆਸਤ ਤੇ ਧਾਰਮਿਕ ਹਲਕਿਆਂ ਤੋਂ ਇਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਇਹ ਅਹਿਮ ਫੈਸਲਾ ਪੰਥਕ ਇਕੱਤਰਤਾ ਦੌਰਾਨ ਲਿਆ ਗਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਥਕ ਇਕੱਤਰਤਾ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਹ ਵੱਡਾ ਐਲਾਨ ਕੀਤਾ।
ਉਨ੍ਹਾਂ ਕਿਹਾ ਕਿ ਬੇਅਦਬੀ ਕਾਨੂੰਨ ਵਰਗੇ ਸੰਵੇਦਨਸ਼ੀਲ ਮੁੱਦੇ ‘ਤੇ ਵਿਧਾਨ ਸਭਾ ‘ਚ ਕਾਨੂੰਨ ਬਣਾਉਣ ਤੋਂ ਪਹਿਲਾਂ ਪੰਥ ਦੀ ਰਾਇ ਜਾਂ ਇਜਾਜ਼ਤ ਨਹੀਂ ਲਈ ਗਈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ, ‘ਪੰਥ ਦੀ ਇਜਾਜ਼ਤ ਤੋਂ ਬਗੈਰ ਬੇਅਦਬੀ ਕਾਨੂੰਨ ਕਿਵੇਂ ਬਣਿਆ? ਇਸ ਗੰਭੀਰ ਮੁੱਦੇ ‘ਤੇ ਅਸੀਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਜਵਾਬ ਮੰਗਾਂਗੇ। ਉਨ੍ਹਾਂ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਆਪਣਾ ਪੱਖ ਰੱਖਣਾ ਪਵੇਗਾ।’
ਇਸ ਫੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ ‘ਚ ਹਲਚਲ ਤੇਜ਼ ਹੋ ਗਈ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ 8 ਮਈ ‘ਤੇ ਟਿਕੀਆਂ ਹੋਈਆਂ ਹਨ ਕਿ ਸਪੀਕਰ ਸੰਧਵਾਂ ਇਸ ਤਲਬੀ ‘ਤੇ ਕੀ ਪ੍ਰਤੀਕਿਰਿਆ ਦਿੰਦੇ ਹਨ।

More Related Stories
3 साल की सर्विस के बाद 253 मास्टर कैडर टीचरों को नौकरी से निकालना गलत: MLA सुखविंदर सुखी
ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ : ਭਗਵੰਤ ਸਿੰਘ ਮਾਨ
Public Holiday: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ…