ਗੁਰਦਾਸਪੁਰ ਦੀ ਲੇਡੀ SDM ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ , 1 ਕਰੋੜ 63 ਲੱਖ ਰੁ. ਦੇ ਘਪਲੇ ਦਾ ਮਾਮਲਾ
( KOROTANY ) ਜਲੰਧਰ/ਗੁਰਦਾਸਪੁਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੱਟੀ ਪੁਲਿਸ ਨੇ ਅੱਜ ਸ਼ਨੀਵਾਰ ਨੂੰ ਸਵੇਰੇ 7 ਵਜੇ PCS ਅਧਿਕਾਰੀ ਐਸਡੀਐਮ ਅਨੁਪ੍ਰੀਤ ਕੌਰ ਰੰਧਾਵਾ ਨੂੰ ਉਸ ਦੇ ਸਰਕਾਰੀ ਨਿਵਾਸ ਤੋਂ ਗ੍ਰਿਫ਼ਤਾਰ ਕਰ ਲਿਆ। ਰਿਪੋਰਟਾਂ ਮੁਤਾਬਕ ਇਹ ਗ੍ਰਿਫ਼ਤਾਰੀ ਜੰਮੂ-ਕਸ਼ਮੀਰ-ਰਾਜਸਥਾਨ ਹਾਈਵੇਅ ਲਈ ਐਕੁਆਇਰ ਕੀਤੀ ਗਈ ਜ਼ਮੀਨ ਦੇ ਗਬਨ ਦੀ ਜਾਂਚ ਦੇ ਸਬੰਧ ਵਿੱਚ ਕੀਤੀ ਗਈ ਹੈ।
ਸੂਤਰਾਂ ਮੁਤਾਬਕ ਅਨੁਪ੍ਰੀਤ ਕੌਰ ਰੰਧਾਵਾ ਵਿਰੁੱਧ ਕੁੱਲ 1 ਕਰੋੜ 63 ਲੱਖ ਰੁਪਏ ਦੇ ਘਪਲੇ ਦਾ ਮਾਮਲਾ ਚੱਲ ਰਿਹਾ ਸੀ। ਉਸ ਵੇਲੇ ਅਨੁਪ੍ਰੀਤ ਤਰਨਤਾਰਨ ਦੇ ਪੱਟੀ ਵਿਚ ਤਾਇਨਾਤ ਸੀ। ਇਸੇ ਮਾਮਲੇ ਵਿਚ ਪੁਲਿਸ ਨੇ ਉਸ ਨੂੰ ਗ੍ਰਿਫਤਾਰੀ ਕੀਤਾ ਗਿਆ ਹੈ। ਮਾਮਲੇ ਦ ਤਫਤੀਸ਼ ਅਜੇ ਜਾਰੀ ਹੈ ਅਤੇ ਪੁਲਿਸ ਕਾਰਵਾਈ ਕਰ ਰਹੀ ਹੈ। ਇਸ ਵੇਲੇ ਉਹ ਗੁਰਦਾਸਪੁਰ ਜ਼ਿਲ੍ਹੇ ਵਿੱਚ SDM ਵਜੋਂ ਸੇਵਾ ਨਿਭਾਅ ਰਹੀ ਸੀ, ਨਗਰ ਕੌਂਸਲ ਦਾ ਵਾਧੂ ਚਾਰਜ ਵੀ ਸੰਭਾਲ ਰਹੀ ਸੀ।
ਮਈ 2022 ਵਿੱਚ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਕੀਤੇ ਗਏ ਪ੍ਰਸ਼ਾਸਨਿਕ ਫੇਰਬਦਲ ਅਤੇ ਤਬਾਦਲਿਆਂ ਦੌਰਾਨ ਅਨੁਪ੍ਰੀਤ ਕੌਰ ਰੰਧਾਵਾ ਨੂੰ ਦੁਬਾਰਾ ਬਹਾਲ ਕਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਸਰਗਰਮ ਫੀਲਡ ਪੋਸਟਿੰਗ ਮਿਲਣੀ ਸ਼ੁਰੂ ਹੋਈ। ਇਸ ਤੋਂ ਬਾਅਦ ਉਸ ਨੂੰ ਹਾਲ ਹੀ ਵਿੱਚ ਗੁਰਦਾਸਪੁਰ ਵਿੱਚ ਐਸਡੀਐਮ ਵਜੋਂ ਤਾਇਨਾਤ ਕੀਤਾ ਗਿਆ ਸੀ। ਡਾ. ਅਨੁਪ੍ਰੀਤ ਕੌਰ ਦਾ ਪੇਕਾ ਅਤੇ ਜੱਦੀ ਪਰਿਵਾਰ ਅੰਮ੍ਰਿਤਸਰ ਦਾ ਹੈ। ਉਸ ਨੇ ਅੰਮ੍ਰਿਤਸਰ ਵਿੱਚ ਆਪਣੀ ਐਮਬੀਬੀਐਸ ਪੂਰੀ ਕੀਤੀ ਅਤੇ ਫਿਰ ਪੀਸੀਐਸ ਦੀ ਪ੍ਰੀਖਿਆ ਪਾਸ ਕੀਤੀ।

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ