Public Holiday: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ…
( KOROTANY ) Public Holiday: ਕਹਿਰ ਦੀ ਗਰਮੀ ਵਿਚ ਸਕੂਲੀ ਬੱਚੇ ਗਰਮੀਆਂ ਦੀਆਂ ਛੁੱਟੀਆਂ ਦਾ ਇੰਤਜ਼ਾਰ ਕਰ ਰਹੇ ਹਨ। ਚਰਚਾ ਹੈ ਕਿ ਪੰਜਾਬ ਵਿਚ ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸੇ ਦੌਰਾਨ ਵਿਦਿਆਰਥੀਆਂ ਲਈ ਇਕ ਰਾਹਤ ਵਾਲੀ ਖਬਰ ਹੈ।
ਪੰਜਾਬ ਵਿਚ ਮਈ ਮਹੀਨੇ ਦੇ ਅਖੀਰ ਵਿਚ ਸਰਕਾਰੀ ਛੁੱਟੀ ਆ ਰਹੀ ਹੈ।
ਪੰਜਾਬ ਵਿਚ 27 ਮਈ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹੇਗੀ।

ਇਸ ਦੌਰਾਨ ਸਕੂਲ-ਕਾਲਜ ਤੇ ਸਰਕਾਰੀ ਦਫਤਰ ਬੰਦ ਰਹਿਣਗੇ।
ਦਰਅਸਲ, 27 ਮਈ ਬੁੱਧਵਾਰ ਨੂੰ ਈਦ-ਉੱਲ-ਜੂਹਾ (ਬਕਰੀਦ) ਦੀ ਸਰਕਾਰੀ ਛੁੱਟੀ ਰਹੇਗੀ। ਇਹ ਛੁੱਟੀ 2026 ਦੇ ਕੈਲੰਡਰ ਵਿਚ ਦਰਜ ਹੈ।
ਇਸੇ ਦੌਰਾਨ ਪੰਜਾਬ ਭਾਜਪਾ ਦੇ ਕਾਰਜਕਾਰਣੀ ਮੈਂਬਰ ਰਮੇਸ਼ ਕੁਮਾਰ ਵਰਮਾ ਨੇ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ 26 ਮਈ ਨੂੰ ਹੋਣ ਵਾਲੀਆਂ ਮਿਊਂਸੀਪਲ ਚੋਣਾਂ ਲੋਕਤੰਤਰ ਦਾ ਬਹੁਤ ਮਹੱਤਵਪੂਰਨ ਹਿੱਸਾ ਹਨ। ਇਹ ਚੋਣਾਂ ਸਥਾਨਕ ਸਰਕਾਰ ਤੇ ਲੋਕਲ ਬਾਡੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਾਲੀਆਂ ਚੋਣਾਂ ਹੁੰਦੀਆਂ ਹਨ, ਜਿਸ ‘ਚ ਹਰ ਨਾਗਰਿਕ ਆਪਣਾ ਵੋਟ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕਰਦਾ ਹੈ।
ਉਨ੍ਹਾਂ ਕਿਹਾ ਕਿ ਇਸ ਵਾਰ 26 ਮਈ ਦਿਨ ਮੰਗਲਵਾਰ ਹੈ, ਜੋ ਵਰਕਿੰਗ ਦਿਨ ਹੈ। ਮੋਹਾਲੀ ‘ਚ ਕਈ ਪ੍ਰਾਈਵੇਟ ਇੰਸਟੀਚਿਊਸ਼ਨ, ਕੰਪਨੀਆਂ ਤੇ ਪ੍ਰਾਈਵੇਟ ਹਸਪਤਾਲਾਂ ‘ਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਵੋਟ ਪਾਉਣ ਲਈ ਛੁੱਟੀ ਨਾ ਮਿਲਣ ਦੀ ਸੰਭਾਵਨਾ ਬਣ ਰਹੀ ਹੈ। ਇਸ ਕਾਰਨ ਕਈ ਲੋਕ ਵੋਟ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝੇ ਰਹਿ ਸਕਦੇ ਹਨ। ਵਰਮਾ ਨੇ ਸੂਬਾ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਅਤੇ ਲੇਬਰ ਵਿਭਾਗ ਨੂੰ ਅਪੀਲ ਕੀਤੀ ਕਿ 26 ਮਈ ਨੂੰ ਵੋਟਿੰਗ ਵਾਲੇ ਦਿਨ ਸਮੂਹ ਪ੍ਰਾਈਵੇਟ ਸੰਸਥਾਵਾਂ ਤੇ ਨਿੱਜੀ ਹਸਪਤਾਲਾਂ ‘ਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਲਾਜ਼ਮੀ ਤੌਰ ‘ਤੇ ਛੁੱਟੀ ਦਿੱਤੀ ਜਾਵੇ।

More Related Stories
3 साल की सर्विस के बाद 253 मास्टर कैडर टीचरों को नौकरी से निकालना गलत: MLA सुखविंदर सुखी
ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ : ਭਗਵੰਤ ਸਿੰਘ ਮਾਨ
ਗੁਰਦਾਸਪੁਰ ਦੀ ਲੇਡੀ SDM ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ , 1 ਕਰੋੜ 63 ਲੱਖ ਰੁ. ਦੇ ਘਪਲੇ ਦਾ ਮਾਮਲਾ