Global Awareness News

Awareness is Power: Know the World

ਕਿਰਪਾਨਾਂ ਮਾਰ ਕੇ 31 ਸਾਲਾ ਵਿਅਕਤੀ ਨੂੰ ਕੀਤਾ ਗੰਭੀਰ ਜ਼ਖ਼ਮੀ, ਹਾਲਤ ਨਾਜ਼ੁਕ, ਪੁਲਿਸ ਵੱਲੋਂ ਮਾਮਲਾ ਦਰਜ

ਕਿਰਪਾਨਾਂ ਮਾਰ ਕੇ 31 ਸਾਲਾ ਵਿਅਕਤੀ ਨੂੰ ਕੀਤਾ ਗੰਭੀਰ ਜ਼ਖ਼ਮੀ, ਹਾਲਤ ਨਾਜ਼ੁਕ, ਪੁਲਿਸ ਵੱਲੋਂ ਮਾਮਲਾ ਦਰਜ

( KOROTANY ) ਪੱਤਰ ਪ੍ਰੇਰਕ, ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੋਟਲੀ ਸੁਰਸਿੰਘ ਵਿਖੇ ਮੋਟਰਸਾਈਕਲ ਵਿਅਕਤੀ ਨੂੰ ਕਥਿਤ ਤੌਰ ‘ਤੇ ਰਸਤੇ ‘ਚ ਰੋਕ ਕੇ ਕਿਰਪਾਨਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੰਭੀਰ ਜ਼ਖ਼ਮੀ ਹੋਏ ਉਕਤ ਵਿਅਕਤੀ ਨੂੰ ਪਹਿਲਾਂ ਸੁਰਸਿੰਘ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੋਂ ਉਸ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ।

ਦੂਜੇ ਪਾਸੇ ਮੌਕੇ ‘ਤੇ ਪੁੱਜੀ ਚੌਕੀ ਸੁਰਸਿੰਘ ਦੀ ਪੁਲਿਸ ਨੇ ਇਸ ਸਬੰਧੀ ਕਾਰਵਾਈ ਕਰਦਿਆਂ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਲਵਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਕੋਟਲੀ ਸੁਰਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਿੰਡ ਧੁੰਨ ਤੋਂ ਦਵਾਈ ਲੈਣ ਲਈ ਗਿਆ ਸੀ। ਕੁਝ ਸਮੇਂ ਬਾਅਦ ਉਹ ਵਾਪਸ ਘਰ ਆ ਰਿਹਾ ਸੀ ਤਾਂ ਸ਼ਾਮ ਕਰੀਬ 6 ਵਜੇ ਉਸੇ ਦੇ ਪਿੰਡ ਦਾ ਗੁਰਮੁੱਖ ਸਿੰਘ ਪੁੱਤਰ ਜਗੀਰ ਸਿੰਘ ਕਿਰਪਾਨ ਲੈ ਕੇ ਖੜਾ ਸੀ, ਜਿਸ ਨੇ ਉਸਦੇ ਸਿਰ ਵਿਚ ਕਿਰਪਾਨ ਮਾਰ ਦਿੱਤੀ।ਉਹ ਮੋਟਰਸਾਈਕਲ ਛੱਡ ਕੇ ਭੱਜਾ ਪਰ ਗੁਰਮੁੱਖ ਸਿੰਘ ਵੀ ਉਸਦੇ ਪਿੱਛੇ ਆ ਗਿਆ। ਜਿਸ ਨੇ ਉਸ ਨੂੰ ਕਿਰਪਾਨ ਮਾਰ ਕੇ ਹੇਠਾਂ ਸੁੱਟ ਲਿਆ ਅਤੇ ਤਾਬੜ ਤੋਡ ਕਈ ਵਾਰ ਉਸ ‘ਤੇ ਕਰ ਦਿੱਤੇ। ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਦੋਂਕਿ ਹਮਲਾਵਰ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੋਇਆ ਉਥੋਂ ਚਲਾ ਗਿਆ।
ਮਾਮਲੇ ਦੀ ਜਾਂਚ ਕਰ ਰਹੇ ਚੌਕੀ ਇੰਚਾਰਜ ਕੁਲਵਿੰਦਰ ਪਾਲ ਨੇ ਦੱਸਿਆ ਕਿ ਗੁਰਮੁੱਖ ਸਿੰਘ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ ਅਤੇ ਉਸਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।