ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖ਼ਬਰ : ਮੁੜ ਬਦਲਿਆ ਦਫ਼ਤਰਾਂ ਦਾ ਸਮਾਂ, ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
( Korotany ) ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਫਿਰ ਤੋਂ ਆਮ ਵਾਂਗ ਕਰ ਦਿੱਤਾ ਗਿਆ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਵਧ ਰਹੀ ਗਰਮੀ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬੇ ਦੇ ਚੰਡੀਗੜ੍ਹ ਤੇ ਪੰਜਾਬ ਸਥਿਤ ਸਮੂਹ ਸਰਕਾਰੀ ਦਫ਼ਤਰਾਂ ਤੇ ਵਿਦਿਅਕ ਅਦਾਰਿਆਂ ਦਾ 25 ਮਈ 2026 ਤੋਂ ਅਗਲੇ ਹੁਕਮਾਂ ਤਕ ਦਫ਼ਤਰਾਂ ਦਾ ਸਮਾਂ ਸਵੇਰੇ ਸਾਢੇ 7 ਵਜੇ ਤੋਂ ਦੁਪਹੇਰ ਡੇਢ ਵਜੇ ਤਕ ਕੀਤਾ ਗਿਆ ਸੀ। ਹੁਣ ਪੰਜਾਬ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ/ਅਦਾਰਿਆਂ ਦਾ ਦਫ਼ਤਰੀ ਸਮਾਂ ਪਹਿਲੀ ਜੁਲਾਈ ਦਿਨ ਬੁੱਧਵਾਰ ਤੋਂ ਪਹਿਲਾਂ ਵਾਂਗ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਹੋਵੇਗਾ। ਦਫ਼ਤਰਾਂ ਦਾ ਸਮਾਂ, ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ‘ਚ ਪੈ ਰਹੀ ਭਿਆਨਕ ਗਰਮੀ ਤੇ ਬਿਜਲੀ ਦੀ ਵਧਦੀ ਮੰਗ ਨੂੰ ਮੁੱਖ ਰੱਖਦਿਆਂ ਸਰਕਾਰ ਨੇ ਦਫ਼ਤਰਾਂ ਦੇ ਸਮੇਂ ‘ਚ ਤਬਦੀਲੀ ਕੀਤੀ ਸੀ ਤਾਂ ਜੋ ਆਮ ਲੋਕਾਂ ਨੂੰ ਦੁਪਹਿਰ ਦੀ ਤਪਸ਼ ਵਿੱਚ ਖ਼ਰਾਬ ਨਾ ਹੋਣਾ ਪਵੇ ਅਤੇ ਸਰਕਾਰੀ ਦਫ਼ਤਰਾਂ ‘ਚ ਬਿਜਲੀ ਦੀ ਬਚਤ ਵੀ ਕੀਤੀ ਜਾ ਸਕੇ। ਮੌਜੂਦਾ ਸਮੇਂ ਮੌਸਮ ‘ਚ ਆਏ ਬਦਲਾਅ ਅਤੇ ਸਥਿਤੀਆਂ ਨੂੰ ਦੇਖਦੇ ਹੋਏ ਸਰਕਾਰ ਨੇ ਹੁਣ ਇਸ ਫੈਸਲੇ ਨੂੰ ਵਾਪਸ ਲੈ ਲਿਆ ਹੈ ਤੇ ਪੁਰਾਣੇ ਸ਼ਡਿਊਲ ਨੂੰ ਮੁੜ ਲਾਗੂ ਕਰ ਦਿੱਤਾ ਹੈ। ਇਹ ਨਿਯਮ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ, ਸਕੱਤਰੇਤ ਤੇ ਖੇਤਰੀ ਦਫ਼ਤਰਾਂ ‘ਤੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ। ਹੁਣ ਆਮ ਜਨਤਾ ਸਰਕਾਰੀ ਕੰਮਕਾਜ ਲਈ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਦੇ ਵਿਚਕਾਰ ਦਫ਼ਤਰਾਂ ਵਿੱਚ ਪਹੁੰਚ ਸਕਦੀ ਹੈ
ਸਰਕਾਰ ਦੇ ਇਸ ਫੈਸਲੇ ਨਾਲ ਜਿੱਥੇ ਦੂਰ-ਦੁਰਾਡੇ ਤੋਂ ਆਉਣ ਵਾਲੇ ਮੁਲਾਜ਼ਮਾਂ ਨੂੰ ਸਵੇਰੇ ਜਲਦੀ ਪਹੁੰਚਣ ਦੀ ਭੱਜ-ਦੌੜ ਤੋਂ ਰਾਹਤ ਮਿਲੇਗੀ, ਉੱਥੇ ਹੀ ਆਮ ਲੋਕਾਂ ਨੂੰ ਵੀ ਆਪਣੇ ਕੰਮ ਕਰਵਾਉਣ ਲਈ ਹੁਣ ਪੂਰਾ ਦਿਨ ਮਿਲੇਗਾ। ਸਰਕਾਰ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਨਵੇਂ ਸਮੇਂ ਅਨੁਸਾਰ ਦਫ਼ਤਰਾਂ ‘ਚ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਜਨਤਾ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

More Related Stories
ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਮਹਾਰਾਜ ਜਸਦੀਪ ਸਿੰਘ ਗਿੱਲ: ਕ੍ਰਿਸ਼ਨਾ ਤਲਵਾਰ ਦੀ ਅੰਤਿਮ ਸੰਸਕਾਰ ‘ਚ ਹੋਏ ਸ਼ਾਮਲ
ਡਾ. ਸੇਠੀ ਨੇ ਠੇਕੇਦਾਰਾਂ ਨੂੰ ਦਿੱਤੀ ਚਿਤਾਵਨੀ
ਪੰਜਾਬ – ਬਲਾਤਕਾਰ ਦੇ ਦੋਸ਼ਾਂ ਨੂੰ ਲੈ ਕੇ ਐਲਪੀਯੂ ਵਿੱਚ ਹੰਗਾਮਾ: ਵਿਦਿਆਰਥੀਆਂ ਨੇ ਕੈਂਪਸ ਨੂੰ ਅੱਗ ਲਗਾ ਦਿੱਤੀ, ਐਂਟਰੀ ਗੇਟ ਤੋੜਨ ਦੀ ਕੋਸ਼ਿਸ਼ ਕੀਤੀ; ਦਿੱਲੀ-ਅੰਮ੍ਰਿਤਸਰ ਹਾਈਵੇਅ ਜਾਮ ਕਰ ਦਿੱਤਾ ਗਿਆ