Global Awareness News

Awareness is Power: Know the World

ਸੂਬੇ ਦੇ ਦਲਿਤ, ਪਿਛੜੇ ਅਤੇ ਵਾਂਝੇ ਵਰਗਾਂ ਦੇ ਸੰਵਿਧਾਨਕ ਹੱਕਾਂ ਨੂੰ ਲਗਾਤਾਰ ਕੁਚਲਿਆ ਜਾ ਰਿਹਾ : ਬਸਪਾ

ਸੂਬੇ ਦੇ ਦਲਿਤ, ਪਿਛੜੇ ਅਤੇ ਵਾਂਝੇ ਵਰਗਾਂ ਦੇ ਸੰਵਿਧਾਨਕ ਹੱਕਾਂ ਨੂੰ ਲਗਾਤਾਰ ਕੁਚਲਿਆ ਜਾ ਰਿਹਾ : ਬਸਪਾ

( Korotany ) ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਬਠਿੰਡਾ ਵਿਖੇ ਵਿਸ਼ੇਸ਼ ਅਤੇ ਉੱਚ-ਪੱਧਰੀ ਸਮੀਖਿਆ ਬੈਠਕ ਕੀਤੀ ਗਈ, ਜਿਸ ਵਿੱਚ ਸੂਬੇ ਦੇ ਮੌਜੂਦਾ ਸਮਾਜਿਕ-ਆਰਥਿਕ ਹਾਲਾਤ, ਨੌਜਵਾਨਾਂ ਦੇ ਭਵਿੱਖ ਅਤੇ & dhapos ; ਪੰਜਾਬ ਸੰਭਾਲੋ ਮੁਹਿੰਮ&dhapos; ਦੀ ਅਗਲੇਰੀ ਰਣਨੀਤੀ ਬਾਰੇ ਬੇਹੱਦ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਅਹਿਮ ਬੈਠਕ ਵਿੱਚ ਬਸਪਾ ਦੇ ਰਾਸ਼ਟਰੀ ਮੁੱਖ ਸੈਕਟਰ ਪ੍ਰਭਾਰੀ ਇੰਜੀਨੀਅਰ ਰਾਮਜੀ ਗੌਤਮ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ, ਜਦਕਿ ਕੇਂਦਰੀ ਪ੍ਰਭਾਰੀ ਬਸਪਾ ਬਿਪਲ ਕੁਮਾਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਬੈਠਕ ਦੀ ਪ੍ਰਧਾਨਗੀ ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕੀਤੀ।

ਬੈਠਕ ਦੌਰਾਨ ਆਗੂਆਂ ਨੇ ਪੰਜਾਬ ਦੇ ਮੌਜੂਦਾ ਪ੍ਰਸ਼ਾਸਨਿਕ ਅਤੇ ਰਾਜਨੀਤਿਕ ਹਾਲਾਤ &dhapos;ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਦੇ ਦਲਿਤ, ਪਿਛੜੇ ਅਤੇ ਵਾਂਝੇ ਵਰਗਾਂ ਦੇ ਸੰਵਿਧਾਨਕ ਹੱਕਾਂ ਨੂੰ ਲਗਾਤਾਰ ਕੁਚਲਿਆ ਜਾ ਰਿਹਾ ਹੈ। ਇਸ ਸਬੰਧੀ ਬੈਠਕ ਵਿੱਚ ਇੱਕ ਵਿਸ਼ੇਸ਼ ਮਤਾ ਪਾਸ ਕਰਕੇ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਮੁਜ਼ੰਮਤ ਕੀਤੀ ਗਈ।

ਬਸਪਾ ਦੀ ਸੀਨੀਅਰ ਲੀਡਰਸ਼ਿਪ ਨੇ ਅਧਿਆਪਕਾਂ ਅਤੇ ਲੈਕਚਰਾਰਾਂ ਦੀ ਭਰਤੀ ਪ੍ਰਕਿਰਿਆ ਦੌਰਾਨ ਅਨੁਸੂਚਿਤ ਜਾਤੀਆਂ (ਐੱਸ.ਸੀ.) ਅਤੇ ਪਿਛੜੀਆਂ ਸ਼੍ਰੇਣੀਆਂ (ਬੀ.ਸੀ) ਦੀ ਨੁਮਾਇੰਦਗੀ ਨੂੰ &dhapos;ਸਿਫ਼ਰ&dhapos; (ਜ਼ੀਰੋ) ਕਰਨ ਦੇ ਫ਼ੈਸਲੇ &dhapos;ਤੇ ਤਿੱਖਾ ਇਤਰਾਜ਼ ਜਤਾਇਆ। ਆਗੂਆਂ ਨੇ ਬੇਹੱਦ ਸੰਜੀਦਗੀ ਨਾਲ ਚੇਤਾਵਨੀ ਦਿੰਦਿਆਂ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਬਾਬਾਸਾਹਿਬ ਡਾ. ਬੀ.ਆਰ. ਅੰਬੇਡਕਰ ਦੁਆਰਾ ਦਿੱਤੇ ਗਏ ਰਾਖਵੇਂਕਰਨ ਦੇ ਅਧਿਕਾਰ ਨੂੰ ਖ਼ਤਮ ਕਰਕੇ ਪੜ੍ਹੇ-ਲਿਖੇ ਦਲਿਤ ਅਤੇ ਪੱਛੜੇ ਵਰਗ ਦੇ ਨੌਜਵਾਨਾਂ ਦੇ ਰੁਜ਼ਗਾਰ ਉੱਤੇ ਸ਼ਰੇਆਮ ਡਾਕਾ ਮਾਰਿਆ ਜਾ ਰਿਹਾ ਹੈ। ਬਸਪਾ ਮੰਗ ਕਰਦੀ ਹੈ ਕਿ ਬੈਕਲਾਗ ਸਮੇਤ ਸਾਰੀਆਂ ਸ਼੍ਰੇਣੀਆਂ ਦਾ ਬਣਦਾ ਹੱਕ ਤੁਰੰਤ ਬਹਾਲ ਕੀਤਾ ਜਾਵੇ, ਨਹੀਂ ਤਾਂ ਪਾਰਟੀ ਸਮਾਜਿਕ ਨਿਆਂ ਦੀ ਰਾਖੀ ਲਈ ਸੜਕਾਂ &dhapos;ਤੇ ਉੱਤਰ ਕੇ ਇੱਕ ਵੱਡਾ ਅਤੇ ਫੈਸਲਾਕੁੰਨ ਸੰਘਰਸ਼ ਸ਼ੁਰੂ ਕਰੇਗੀ।

ਇਸ ਮੌਕੇ ਇੰਜੀਨੀਅਰ ਰਾਮਜੀ ਗੌਤਮ, ਬਿਪਲ ਕੁਮਾਰ ਅਤੇ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸਾਂਝੇ ਤੌਰ &dhapos;ਤੇ ਐਲਾਨ ਕੀਤਾ ਕਿ ਪੰਜਾਬ ਨੂੰ ਦਰਪੇਸ਼ ਗੰਭੀਰ ਸੰਕਟਾਂ ਜਿਵੇਂ ਕਿ ਅਥਾਹ ਕਰਜ਼ਾ, ਨੌਜਵਾਨੀ ਨੂੰ ਬਰਬਾਦ ਕਰ ਰਹੀ ਨਸ਼ਾਖੋਰੀ, ਬੇਰੁਜ਼ਗਾਰੀ ਅਤੇ ਸਰਕਾਰੀ ਨੌਕਰੀਆਂ ਵਿੱਚ ਹੱਕਾਂ ਦੀ ਮਾਰ ਤੋਂ ਬਚਾਉਣ ਲਈ &dhapos;ਪੰਜਾਬ ਸੰਭਾਲੋ ਮੁਹਿੰਮ&dhapos; ਨੂੰ ਹੁਣ ਸੂਬੇ ਦੇ ਕੋਨੇ-ਕੋਨੇ ਵਿੱਚ ਲਿਜਾਇਆ ਜਾਵੇਗਾ। ਇਸ ਮੁਹਿੰਮ ਦੇ ਤਹਿਤ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਅਤੇ ਲਾਮਬੰਦ ਕੀਤਾ ਜਾਵੇਗਾ ਤਾਂ ਜੋ ਸੂਬੇ ਦੇ ਹਿੱਤਾਂ ਦੀ ਰਾਖੀ ਯਕੀਨੀ ਬਣਾਈ ਜਾ ਸਕੇ।

ਆਗੂਆਂ ਨੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਸੱਦਾ ਦਿੱਤਾ ਕਿ ਉਹ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ, ਸੂਬੇ ਦੇ ਸਨਮਾਨ ਅਤੇ ਬਹੁਜਨ ਸਮਾਜ ਦੇ ਅਧਿਕਾਰਾਂ ਦੀ ਬਹਾਲੀ ਲਈ ਦਿਨ-ਰਾਤ ਇੱਕ ਕਰ ਦੇਣ। ਬੈਠਕ ਵਿੱਚ ਜਥੇਬੰਦਕ ਢਾਂਚੇ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ ਕਈ ਅਹਿਮ ਜਥੇਬੰਦਕ ਫ਼ੈਸਲੇ ਵੀ ਲਏ ਗਏ ਸਮੀਖਿਆ ਬੈਠਕ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਸਰਦੂਲਗੜ੍ਹ ਇੰਚਾਰਜ ਬਸਪਾ ਪੰਜਾਬ ਨੇ ਪੰਜਾਬੀਆਂ ਨੂੰ ਬਸਪਾ ਦੀ ਪੰਜਾਬ ਸੰਭਾਲੋ ਮਹਿਮ ਨਾਲ ਜੁੜਨ ਦਾ ਸੱਦਾ ਦਿੱਤਾ ਅਤੇ ਆਏ ਹੋਏ ਆਗੂਆਂ ਦਾ ਸਵਾਗਤ ਵੀ ਕੀਤਾ। ਇਸ ਮੌਕੇ ਲੀਡਰ ਵਰਕਰ ਸਮਰਥਕ ਵੱਡੀ ਗਿਣਤੀ ਵਿੱਚ ਹਾਜਰ ਸਨ।