Global Awareness News

Awareness is Power: Know the World

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਰਾਸ਼ਟਰਪਤੀ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ।

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਅਸਤੀਫਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਮਨਜ਼ੂਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਰਾਸ਼ਟਰਪਤੀ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ।

( KOROTANY ) ਨਵੀਂ ਦਿੱਲੀ
24 ਜੁਲਾਈ 2026

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਰਾਸ਼ਟਰਪਤੀ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ।

ਰਾਸ਼ਟਰਪਤੀ ਭਵਨ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਪ੍ਰਧਾਨ ਮੰਤਰੀ ਦੀ ਸਲਾਹ ‘ਤੇ ਮੰਤਰੀ ਮੰਡਲ ਵਿੱਚੋਂ ਰਵਨੀਤ ਸਿੰਘ ਬਿੱਟੂ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਇਹ ਅਸਤੀਫਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।

ਸੂਤਰਾਂ ਅਨੁਸਾਰ, ਰਵਨੀਤ ਸਿੰਘ ਬਿੱਟੂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਇਹ ਵੀ ਚਰਚਾ ਹੈ ਕਿ ਉਹ ਕਿਸੇ ਅਹਿਮ ਸੀਟ ਤੋਂ ਚੋਣ ਲੜ ਸਕਦੇ ਹਨ।

ਲੰਬੇ ਸਮੇਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਰਵਨੀਤ ਸਿੰਘ ਬਿੱਟੂ ਨੂੰ ਕੈਂਦਰੀ ਮੰਤਰੀ ਦੀ ਜ਼ਿੰਮੇਵਾਰੀ ਤੋਂ ਹਟਾ ਕੇ ਪੰਜਾਬ ਦੀ ਰਾਜਨੀਤੀ ਵਿੱਚ ਵੱਡੀ ਭੂਮਿਕਾ ਦਿੱਤੀ ਜਾ ਸਕਦੀ ਹੈ।?

ਕੀ ਹੈ ਮਾਮਲਾ?

ਰਵਨੀਤ ਸਿੰਘ ਬਿੱਟੂ ਕੈਂਦਰ ਸਰਕਾਰ ਵਿੱਚ ਮੰਤਰੀ ਵਜੋਂ ਸੇਵਾ ਨਿਭਾ ਰਹੇ ਸਨ। ਉਨ੍ਹਾਂ ਦੇ ਅਸਤੀਫੇ ਅਤੇ ਸੰਭਾਵਿਤ ਰਾਜਨੀਤਿਕ ਭੂਮਿਕਾ ਨੂੰ ਲੈ ਕੇ ਪਿਛਲੇ ਕਈ ਹਫ਼ਤਿਆਂ ਤੋਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ।

ਰਾਜਨੀਤਿਕ ਹਲਚਲ ਤੇਜ਼

ਪੰਜਾਬ ਵਿੱਚ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹ ਅਸਤੀਫਾ ਰਾਜਨੀਤਿਕ ਹਲਚਲ ਨੂੰ ਹੋਰ ਤੇਜ਼ ਕਰ ਸਕਦਾ ਹੈ। ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਦੀ ਰਾਜਨੀਤੀ ਦੇ ਪ੍ਰਭਾਵਸ਼ਾਲੀ ਚਿਹਰਿਆਂ ਵਿੱਚੋਂ ਇੱਕ ਮੰਨਿ ਜਾਂਦਾ ਹੈ।