Global Awareness News

Awareness is Power: Know the World

ਐਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਐਤਵਾਰ ਨੂੰ 

ਐਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਐਤਵਾਰ ਨੂੰ 
ਡਿਪਟੀ ਕਮਿਸ਼ਨਰ ਵੱਲੋਂ ਯੋਗ ਵੋਟਰਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ
( ਕੋਰੋਟਾਣੇ ) ਜਲੰਧਰ, 5 ਸਤੰਬਰ:  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ)-2026 ਤਹਿਤ 6 ਸਤੰਬਰ ਦਿਨ ਐਤਵਾਰ ਨੂੰ ਜ਼ਿਲ੍ਹੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਨੂੰ ਨੋਟਿਸ ਫਾਰਮ, ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕਰਨਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ’ਤੇ ਜਿਸ ਨਾਗਰਿਕ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰ ਸਕਦੇ ਹਨ। ਇਸੇ ਤਰ੍ਹਾਂ ਵੇਰਵਿਆਂ ਵਿੱਚ ਕਿਸੇ ਵੀ ਕਿਸਮ ਦੀ ਦਰੁੱਸਤੀ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ।
ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਨੂੰ ਦਾਅਵਿਆਂ ਅਤੇ ਇਤਰਾਜ਼ਾਂ ਦੇ ਕੰਮ ਵਿੱਚ ਬੀ.ਐਲ.ਓਜ਼ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।
ਸ਼੍ਰੀ ਵਾਲੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਨੇੜਲੇ ਪੋਲਿੰਗ ਸਟੇਸ਼ਨ ’ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਆਪਣਾ ਨਾਮ ਵੋਟਰ ਸੂਚੀ ਵਿੱਚ ਚੈੱਕ ਕਰਨ ਅਤੇ ਲੋੜ ਅਨੁਸਾਰ ਦਾਅਵੇ, ਇਤਰਾਜ਼ ਜਾਂ ਦਰੁੱਸਤੀ ਸਬੰਧੀ ਫਾਰਮ ਜਮ੍ਹਾ ਕਰਵਾਉਣ ਦੀ ਅਪੀਲ ਕੀਤੀ।
ਵੋਟਰ ਸੂਚੀ ਵਿੱਚ ਸੋਧ, ਰਜਿਸਟ੍ਰੇਸ਼ਨ ਅਤੇ ਦਾਅਵਿਆਂ-ਇਤਰਾਜ਼ਾਂ ਸਬੰਧੀ ਵਧੇਰੇ ਜਾਣਕਾਰੀ ਲਈ ਵੋਟਰ ਹੈਲਪਲਾਈਨ ਨੰਬਰ 1950 (ਟੋਲ ਫ੍ਰੀ) ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।