Global Awareness News

Awareness is Power: Know the World

ਕੋਲਕਾਤਾ ਦੇ ਦੁਰਗਾ ਪੂਜਾ ਪੰਡਾਲ ਵਿੱਚ ਮਚੀ ਭਗਦੜ, 19 ਲੋਕਾਂ ਦੀ ਮੌਤ, ਚਸ਼ਮਦੀਦ ਬੋਲੇ, ‘ਉੱਥੇ ਜਗ੍ਹਾ ਕਾਫੀ ਤੰਗ ਸੀ ਤੇ ਪੂਰਾ ਹਨ੍ਹੇਰਾ ਸੀ…’

ਕੋਲਕਾਤਾ ਦੇ ਦੁਰਗਾ ਪੂਜਾ ਪੰਡਾਲ ਵਿੱਚ ਮਚੀ ਭਗਦੜ, 19 ਲੋਕਾਂ ਦੀ ਮੌਤ, ਚਸ਼ਮਦੀਦ ਬੋਲੇ, ‘ਉੱਥੇ ਜਗ੍ਹਾ ਕਾਫੀ ਤੰਗ ਸੀ ਤੇ ਪੂਰਾ ਹਨ੍ਹੇਰਾ ਸੀ…’

FP via Getty Imagesਇਸ ਹਾਦਸੇ ਵਿੱਚ ਜ਼ਿਆਦਾਤਰ ਮਹਿਲਾਵਾਂ ਅਤੇ ਬੱਚਿਆਂ ਦੀ ਮੌਤ ਹੋਈ ਹੈ

( KOROTANY ) ਪੱਛਮੀ ਬੰਗਾਲ ਦੇ ਕੋਲਕਾਤਾ ਦੇ ਚੋਰਬਾਗਾਨ ਦੇ ਸਾਰਵਜਨਿਕ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ ਮਚਣ ਕਾਰਨ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਹੈ।

ਇਸ ਹਾਦਸੇ ਵਿੱਚ 24 ਜ਼ਖ਼ਮੀ ਲੋਕ ਖ਼ਤਰੇ ਤੋਂ ਬਾਹਰ ਹਨ ਅਤੇ ਇੱਕ ਦੀ ਹਾਲਤ ਥੋੜ੍ਹੀ ਗੰਭੀਰ ਹੈ। ਅਸੀਂ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਗ੍ਰਹਿ ਮੰਤਰੀ (ਅਮਿਤ ਸ਼ਾਹ) ਦਾ ਪ੍ਰੋਗਰਾਮ ਵੀ ਸੀ, ਉਹ ਵੀ ਰੱਦ ਕਰ ਦਿੱਤਾ ਗਿਆ ਹੈ।”

ਕੋਲਕਾਤਾ ਤੋਂ ਬੀਬੀਸੀ ਦੇ ਸਹਿਯੋਗੀ ਪੱਤਰਕਾਰ ਪ੍ਰਭਾਕਰ ਮਣੀ ਤਿਵਾਰੀ ਨੇ ਦੱਸਿਆ ਹੈ ਕਿ ਸ਼ੁਭੇਂਦੂ ਅਧਿਕਾਰੀ ਨੇ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰ ਲਈ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ ਅਤੇ ਕਿਹਾ ਹੈ ਕਿ ਹਰ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ। ਸਾਰੇ ਜ਼ਖ਼ਮੀਆਂ ਦੇ ਇਲਾਜ ਦਾ ਖ਼ਰਚ ਸਰਕਾਰ ਚੁੱਕੇਗੀ ਅਤੇ ਉਨ੍ਹਾਂ ਨੂੰ ਪੰਜ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।

ਇਸ ਹਾਦਸੇ ਵਿੱਚ ਜ਼ਿਆਦਾਤਰ ਮਹਿਲਾਵਾਂ ਅਤੇ ਬੱਚਿਆਂ ਦੀ ਮੌਤ ਹੋਈ ਹੈ।

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਨੇ ਦੱਸਿਆ ਹੈ ਕਿ ਇਹ ਹਾਦਸਾ ਸ਼ਨੀਵਾਰ ਸ਼ਾਮ ਕਰੀਬ 7:30 ਵਜੇ ਵਾਪਰਿਆ।

 ANIਪੱਛਮੀ ਬੰਗਾਲ ਦੇ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਨੇ ਦੱਸਿਆ ਹੈ ਕਿ ਇਹ ਹਾਦਸਾ ਸ਼ਨੀਵਾਰ ਸ਼ਾਮ ਕਰੀਬ 7:30 ਵਜੇ ਵਾਪਰਿਆ

ਕੋਲਕਾਤਾ ਪੁਲਿਸ ਦੀ ਏਐੱਫਐੱਸ ਟੀਮ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਜਿਹੜਾ ਵੀ ਵਿਅਕਤੀ ਲਾਪਰਵਾਹੀ ਦਾ ਦੋਸ਼ੀ ਪਾਇਆ ਜਾਵੇਗਾ, ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਦੱਸਿਆ ਹੈ ਕਿ ਕੋਲਕਾਤਾ ਹਾਈ ਕੋਰਟ ਦੇ ਜੱਜ ਤੋਂ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ।

ਪੱਛਮੀ ਬੰਗਾਲ ਵਿੱਚ ਇਸ ਵੇਲੇ 58,000 ਦੁਰਗਾ ਪੂਜਾ ਸਮਾਗਮ ਕਰਵਾਏ ਜਾ ਰਹੇ ਹਨ।

ਚਸ਼ਮਦੀਦਾਂ ਨੇ ਕੀ ਦੱਸਿਆ

 ANIਮੁੱਖ ਮੰਤਰੀ ਨੇ ਦੱਸਿਆ ਹੈ ਕਿ ਕੋਲਕਾਤਾ ਹਾਈ ਕੋਰਟ ਦੇ ਜੱਜ ਤੋਂ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ

ਚੋਰਬਾਗਾਨ ਵਿੱਚ ਕਰਵਾਈ ਜਾਂਦੀ ਦੁਰਗਾ ਪੂਜਾ 90 ਸਾਲ ਤੋਂ ਵੀ ਵੱਧ ਪੁਰਾਣੀ ਹੈ, ਪਰ ਇੱਥੇ ਪਹਿਲਾਂ ਕਦੇ ਅਜਿਹੀ ਘਟਨਾ ਦੇਖਣ ਨੂੰ ਨਹੀਂ ਮਿਲੀ।

ਇੱਥੇ ਪਹਿਲਾਂ ਕਦੇ ਅਜਿਹਾ ਨਹੀਂ ਹੋਇਆ। ਇਸ ਪੂਜਾ ਨੂੰ 91 ਸਾਲ ਹੋ ਗਏ ਹਨ। ਅਚਾਨਕ ਮੀਂਹ ਪੈਣ ਲੱਗ ਪਿਆ, ਜਿਸ ਕਾਰਨ ਪੈਰ ਤਿਲਕਣ ਨਾਲ ਕੁਝ ਲੋਕ ਡਿੱਗ ਪਏ।”

, “ਉੱਥੇ ਜਗ੍ਹਾ ਕਾਫ਼ੀ ਤੰਗ ਸੀ। ਬਹੁਤ ਸਾਰੇ ਲੋਕ ਕਤਾਰ ਵਿੱਚ ਖੜ੍ਹੇ ਸਨ। ਉੱਥੇ ਪੂਰੀ ਤਰ੍ਹਾਂ ਹਨ੍ਹੇਰਾ ਸੀ ਅਤੇ ਇੱਕ ਵੀ ਲਾਈਟ ਨਹੀਂ ਲੱਗੀ ਹੋਈ ਸੀ। ਮੇਰੀ ਦੋਹਤੀ ਅਤੇ ਹੋਰ ਬੱਚੇ ਮੇਰੇ ਨਾਲ ਸਨ। ਦੋ ਬੱਚੇ ਹਸਪਤਾਲ ਵਿੱਚ ਦਾਖ਼ਲ ਹਨ। ਮੈਂ ਵੀ ਡਿੱਗ ਪਿਆ ਸੀ। ਹਾਦਸੇ ਤੋਂ ਅੱਧੇ ਘੰਟੇ ਬਾਅਦ ਤੱਕ ਉੱਥੇ ਕੋਈ ਪੁਲਿਸ ਮੁਲਾਜ਼ਮ ਜਾਂ ਕੋਈ ਕਾਰਕੁਨ ਮੌਜੂਦ ਨਹੀਂ ਸੀ।”

ਕਿ ਚੋਰਬਾਗਾਨ ਪੂਜਾ ਪੰਡਾਲ ਨੂੰ ਦੇਖਣ ਲਈ ਪਹਿਲਾਂ ਵੀ ਇਸੇ ਤਰ੍ਹਾਂ ਬਹੁਤ ਜ਼ਿਆਦਾ ਭੀੜ ਹੁੰਦੀ ਸੀ, ਪਰ ਇਸ ਵਾਰ ਅਜਿਹਾ ਹਾਦਸਾ ਵਾਪਰ ਗਿਆ।

ਕਿ ਜਦੋਂ ਬਹੁਤ ਤੇਜ਼ ਮੀਂਹ ਪੈ ਰਿਹਾ ਸੀ, ਉਸੇ ਸਮੇਂ ਇਹ ਘਟਨਾ ਵਾਪਰੀ। ਕਈ ਲੋਕਾਂ ਨੂੰ ਮੋਟਰਸਾਈਕਲਾਂ ‘ਤੇ ਬਿਠਾ ਕੇ ਬਾਹਰ ਲਿਜਾਇਆ ਜਾ ਰਿਹਾ ਸੀ। ਇਹ ਲੋਕ ਬੇਹੋਸ਼ ਹੋ ਗਏ ਸਨ।

ਘਟਨਾ ਵਾਲੀ ਥਾਂ ‘ਤੇ ਪਹੁੰਚੇ ਇੱਕ ਨੌਜਵਾਨ ਨੇ ਦੱਸਿਆ, “ਅਸੀਂ ਇੰਸਟਾਗ੍ਰਾਮ ਰੀਲ ਦੇਖ ਕੇ ਇੱਥੇ ਆਏ ਸੀ। ਇੰਸਟਾਗ੍ਰਾਮ ਤੋਂ ਪਤਾ ਲੱਗਿਆ ਸੀ ਕਿ ਇਹ ਪੰਡਾਲ ਬਹੁਤ ਵਧੀਆ ਹੈ। ਰੀਲ ਵਿੱਚ ਇੱਥੇ ਬਹੁਤ ਭੀੜ ਦਿਖਾਈ ਦੇ ਰਹੀ ਸੀ। ਜਦੋਂ ਅਸੀਂ ਇੱਥੇ ਪਹੁੰਚੇ ਤਾਂ ਪਤਾ ਲੱਗਿਆ ਕਿ ਹਾਦਸਾ ਵਾਪਰ ਗਿਆ ਹੈ।”

ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ