Global Awareness News

Awareness is Power: Know the World

ਝੋਟੇ ਦਾ ਸਸਕਾਰ ਕੀਤਾ ਜਾਵੇ ਅਤੇ ਭੋਗ ਪਾਇਆ ਜਾਵੇ”, ਨਿਹੰਗ ਰਾਜਾ ਸਿੰਘ ਦੀ ਪਰਿਵਾਰ ਨੂੰ ਅਪੀਲ

ਝੋਟੇ ਦਾ ਸਸਕਾਰ ਕੀਤਾ ਜਾਵੇ ਅਤੇ ਭੋਗ ਪਾਇਆ ਜਾਵੇ”, ਨਿਹੰਗ ਰਾਜਾ ਸਿੰਘ ਦੀ ਪਰਿਵਾਰ ਨੂੰ ਅਪੀਲ

( Korotany ) ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ‘ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੌਰਾਨ ਨਿਹੰਗ ਰਾਜਾ ਸਿੰਘ ਨੇ ਪਰਿਵਾਰ ਨੂੰ ਅਪੀਲ ਕੀਤੀ ਹੈ ਕਿ ਹੁਣ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਕਰ ਦਿੱਤਾ ਜਾਵੇ ਅਤੇ ਭੋਗ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਇਸ ਦੁੱਖ ਦੀ ਘੜੀ ‘ਚ ਪੂਰਾ ਪੰਜਾਬ ਪਰਿਵਾਰ ਦੇ ਨਾਲ ਖੜ੍ਹਾ ਹੈ ਅਤੇ ਹਰ ਕੋਈ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਲੜਾਈ ਜਾਰੀ ਰਹਿਣੀ ਚਾਹੀਦੀ ਹੈ ਪਰ ਮ੍ਰਿਤਕ ਦੇਹ ਦਾ ਸਸਕਾਰ ਵੀ ਕੀਤਾ ਜਾਣਾ ਚਾਹੀਦਾ ਹੈ।  ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ।

ਪਰਿਵਾਰ ਦੀ ਮੰਗ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਮਾਮਲੇ ਦੀ ਜਾਂਚ ਸੀ. ਬੀ. ਆਈ. ਵੱਲੋਂ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਪਰਿਵਾਰ ਵੱਲੋਂ ਮੰਗਾਂ ਪੂਰੀਆਂ ਹੋਣ ਤੱਕ ਸਸਕਾਰ ਨਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ।