ਪ੍ਰਾਈਵੇਟ ਸੈਕਟਰ ਦੇ ਕਰਮਚਾਰੀਆਂ ਦੀ ਵਧਣ ਵਾਲੀ ਹੈ ਸੈਲਰੀ, ਪੀਐਮ ਮੋਦੀ ਤੋਂ ਬਾਅਦ ਵਿੱਤ ਮੰਤਰਾਲੇ ਨੇ ਦਿੱਤੇ ਸੰਕੇਤ…
( KOROTANY ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪ੍ਰਾਈਵੇਟ ਸੈਕਟਰ ਦੀਆਂ ਕੰਪਨੀਆਂ ਨੂੰ ਤਨਖਾਹਾਂ ਵਧਾਉਣ ਦੀ ਅਪੀਲ ਕਰਨ ਤੋਂ ਬਾਅਦ ਹੁਣ ਵਿੱਤ ਮੰਤਰਾਲੇ ਨੇ ਵੀ ਕਾਰਪੋਰੇਟ ਜਗਤ ਨੂੰ ਤਨਖਾਹਾਂ ਵਧਾਉਣ ਦੀ ਅਪੀਲ ਕੀਤੀ ਹੈ। ਵਿੱਤ ਮੰਤਰਾਲੇ ਦੀ ਸਕੱਤਰ ਅਨੁਰਾਧਾ ਠਾਕੁਰ ਨੇ ਨਿੱਜੀ ਕੰਪਨੀਆਂ ਨੂੰ ਕਿਹਾ ਹੈ ਕਿ ਉਹ ਆਪਣੇ ਕਰਮਚਾਰੀਆਂ ਦੀਆਂ ਤਨਖਾਹਾਂ ਵਧਾਉਣ, ਤਾਂ ਜੋ ਲੋਕਾਂ ਦੇ ਹੱਥਾਂ ਵਿੱਚ ਵੱਧ ਪੈਸਾ ਪਹੁੰਚ ਸਕੇ।
ਸਰਕਾਰ ਦਾ ਮੰਨਣਾ ਹੈ ਕਿ ਤਨਖਾਹਾਂ ਵਧਣ ਨਾਲ ਬਾਜ਼ਾਰ ਵਿੱਚ ਮੰਗ ਵੀ ਵਧੇਗੀ ਅਤੇ ਅਰਥਵਿਵਸਥਾ ਮਜ਼ਬੂਤ ਹੋਵੇਗੀ।
ਦਰਅਸਲ, ਉਦਯੋਗਿਕ ਸੰਗਠਨ ਫਿੱਕੀ (FICCI) ਵੱਲੋਂ 19 ਨਵੰਬਰ ਨੂੰ ਕਰਵਾਏ ਗਏ ਇੱਕ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਰਪੋਰੇਟ ਜਗਤ ਨੂੰ ਅਪੀਲ ਕੀਤੀ ਸੀ ਕਿ ਵਧਦੀ ਮਹਿੰਗਾਈ ਅਤੇ ਰੋਜ਼ਾਨਾ ਦੇ ਖਰਚਿਆਂ ਨਾਲ ਤਾਲਮੇਲ ਬਿਠਾਉਣ ਲਈ ਕਰਮਚਾਰੀਆਂ ਦੀਆਂ ਤਨਖਾਹਾਂ ਵਧਾਈਆਂ ਜਾਣੀਆਂ ਚਾਹੀਦੀਆਂ ਹਨ।
ਪ੍ਰਧਾਨ ਮੰਤਰੀ ਮੋਦੀ ਦੀ ਇਸ ਗੱਲ ਨੂੰ ਅੱਗੇ ਵਧਾਉਂਦੇ ਹੋਏ ਵਿੱਤ ਸਕੱਤਰ ਅਨੁਰਾਧਾ ਠਾਕੁਰ ਨੇ ਵੀ ਕਾਰਪੋਰੇਟ ਜਗਤ ਵੱਲੋਂ ਤਨਖਾਹਾਂ ਨਾ ਵਧਾਉਣ ‘ਤੇ ਚਿੰਤਾ ਜਤਾਈ ਹੈ। ਸਕੱਤਰ ਨੇ ਕਿਹਾ ਕਿ ਪ੍ਰਾਈਵੇਟ ਸੈਕਟਰ ਦੇ ਕਰਮਚਾਰੀਆਂ ਦੀਆਂ ਤਨਖਾਹਾਂ ਨਾ ਵਧਣਾ ਚਿੰਤਾ ਦਾ ਵਿਸ਼ਾ ਹੈ ਅਤੇ ਕੰਪਨੀਆਂ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।
ਵਿੱਤ ਮੰਤਰਾਲੇ ਨੇ ਕੀ ਕਿਹਾ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ਤੋਂ ਬਾਅਦ ਵਿੱਤ ਮੰਤਰਾਲੇ ਦੀ ਸਕੱਤਰ ਨੇ ਵੀ ਕਾਰਪੋਰੇਟ ਜਗਤ ਨੂੰ ਤਨਖਾਹਾਂ ਵਧਾਉਣ ਦੀ ਅਪੀਲ ਕੀਤੀ ਹੈ। ਫਿੱਕੀ (FICCI) ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਈ ਵਿੱਤ ਸਕੱਤਰ ਨੇ ਕਿਹਾ ਕਿ ਕੰਪਨੀਆਂ ਨੂੰ ਆਪਣੇ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਆਏ ਠਹਿਰਾਅ ਵੱਲ ਧਿਆਨ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਕਰਮਚਾਰੀਆਂ ਦੇ ਹੱਥਾਂ ਵਿੱਚ ਵੱਧ ਪੈਸਾ ਆਵੇਗਾ ਤਾਂ ਬਾਜ਼ਾਰ ਵਿੱਚ ਮੰਗ ਵਧੇਗੀ। ਇਸ ਨਾਲ ਉਤਪਾਦਨ ਨੂੰ ਹੁਲਾਰਾ ਮਿਲੇਗਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਕੁੱਲ ਮਿਲਾ ਕੇ ਕੰਪਨੀਆਂ ਦੇ ਇਸ ਕਦਮ ਨਾਲ ਅਰਥਵਿਵਸਥਾ ਨੂੰ ਤੇਜ਼ੀ ਮਿਲੇਗੀ।
ਪੀਐਮ ਮੋਦੀ ਨੇ ਕੀ ਕਿਹਾ ਸੀ…
ਫਿੱਕੀ ਦੇ ਪ੍ਰੋਗਰਾਮ ਵਿੱਚ ਪੀਐਮ ਮੋਦੀ ਨੇ ਉਦਯੋਗ ਜਗਤ ਨੂੰ ਸਿੱਧਾ ਸਵਾਲ ਕੀਤਾ ਸੀ ਕਿ ਜਦੋਂ ਸਰਕਾਰ ਨੇ ਕੰਪਨੀਆਂ ਨੂੰ ਕਾਰਪੋਰੇਟ ਟੈਕਸ ਵਿੱਚ ਵੱਡੀ ਰਾਹਤ ਦਿੱਤੀ ਅਤੇ ਨਵੇਂ ਟੈਕਸ ਰਿਜੀਮ ਵਿੱਚ 12 ਲੱਖ ਤੱਕ ਸਿੱਧੀ ਟੈਕਸ ਛੋਟ ਦੇ ਦਿੱਤੀ, ਤਾਂ ਵੀ ਕਰਮਚਾਰੀਆਂ ਦੀਆਂ ਤਨਖਾਹਾਂ ਕਿਉਂ ਨਹੀਂ ਵਧ ਰਹੀਆਂ ਹਨ।
ਪੀਐਮ ਮੋਦੀ ਨੇ ਸਿੱਧੇ ਤੌਰ ‘ਤੇ ਪੁੱਛਿਆ ਸੀ ਕਿ ਜਦੋਂ ਸਰਕਾਰ ਨੇ ਕੰਪਨੀਆਂ ਨੂੰ ਇੰਨੀ ਰਾਹਤ ਦਿੱਤੀ ਹੈ ਤਾਂ ਕੀ ਉਨ੍ਹਾਂ ਨੇ ਨਵੀਆਂ ਭਰਤੀਆਂ ਕੀਤੀਆਂ ਹਨ ਅਤੇ ਆਪਣੇ ਕਰਮਚਾਰੀਆਂ ਦੀਆਂ ਤਨਖਾਹਾਂ ਵਧਾਈਆਂ ਹਨ। ਪੀਐਮ ਨੇ ਉਦਯੋਗ ਜਗਤ ਨੂੰ ਰੁਜ਼ਗਾਰ ਵਧਾਉਣ ਅਤੇ ਆਪਣੇ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਦਾ ਸਪੱਸ਼ਟ ਨਿਰਦੇਸ਼ ਦਿੱਤਾ ਹੈ।

More Related Stories
ਪੰਜਾਬ ਚੋਣਾਂ 2027 ਲਈ ਪੁਲਿਸ ਨੇ ਹੁਣੇ ਤੋਂ ਖਿੱਚੀ ਤਿਆਰੀ, ਗੁਆਂਢੀ ਸੂਬਿਆਂ ਨਾਲ ਬਣੇਗੀ ਸਾਂਝੀ ਰਣਨੀਤੀ
China ਦੌਰੇ ਤੋਂ ਵਾਪਸ ਆਉਂਦਿਆਂ ਹੀ Trump ਨੇ ਭਾਰਤ ਲਈ ਦਿੱਤਾ ਵੱਡਾ ਬਿਆਨ
ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਵੱਲੋਂ BDPO ਦਾ ਸੁਪਰਵਾਈਜ਼ਰ 10000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ