ਆਪਣੀਆਂ ਤਸਵੀਰਾਂ ਨੂੰ ਢੁਕਵੇਂ ਟਾਈਟਲ ਦੇਣ ਲਈ
ਏਪੀਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ ‘ਨਜ਼ਰੀਆ’ ਫੋਟੋਗ੍ਰਾਫੀ ਮੁਕਾਬਲਾ ਕਰਵਾਇਆ ਗਿਆ।
( KOROTANY ) 02-10-2024: ਏਪੀਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਵੱਲੋਂ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ ‘ਨਜ਼ਰੀਆ’ ਫੋਟੋਗ੍ਰਾਫੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਕਾਲਜ ਦੇ ਸਾਰੇ ਵਿਭਾਗਾਂ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ।
ਪਿ੍ੰਸੀਪਲ ਡਾ: ਨੀਰਜਾ ਢੀਂਗਰਾ ਨੇ ਇਸ ਮੁਕਾਬਲੇ ਬਾਰੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਸਾਡਾ ਕਾਲਜ ਇਕ ਬਹੁ-ਅਨੁਸ਼ਾਸਨੀ ਅਤੇ ਬਹੁ-ਪੱਖੀ ਕਾਲਜ ਹੈ, ਜਿਸ ਵਿਚ ਇੱਕੋ ਸਮੇਂ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾਂਦੇ ਹਨ। ਡਾ.ਢੀਂਗਰਾ ਨੇ ਕਿਹਾ ਕਿ ਸਾਡੇ ਕਾਲਜ ਦੇ ਵਿਦਿਆਰਥੀ ਨਾ ਸਿਰਫ਼ ਗਾਇਕੀ, ਸੰਗੀਤਕ ਸਾਜ਼, ਡਾਂਸ, ਥੀਏਟਰ, ਸਾਹਿਤਕ, ਲਲਿਤ ਕਲਾ ਅਤੇ ਡਿਜ਼ਾਈਨ ਵਿਭਾਗਾਂ ਵੱਲੋਂ ਕਰਵਾਏ ਜਾਂਦੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਂਦੇ ਹਨ ਸਗੋਂ ਫੋਟੋਗ੍ਰਾਫੀ ਦੇ ਖੇਤਰ ਵਿੱਚ ਵੀ ਸਾਡੇ ਕੋਲ ਅਜਿਹੇ ਵਿਦਿਆਰਥੀ ਹਨ ਜਿਨ੍ਹਾਂ ਦਾ ਜਨੂੰਨ ਫੋਟੋਗ੍ਰਾਫੀ ਹੈ। ਇਸ ਮੁਕਾਬਲੇ ਵਿੱਚ ਜੱਜ ਦੀ ਭੂਮਿਕਾ ਅਪਲਾਈਡ ਆਰਟ ਵਿਭਾਗ ਦੇ ਅਧਿਆਪਕ ਸ਼੍ਰੀ ਕੁੰਜ ਨੇ ਨਿਭਾਈ ਅਤੇ ਇਸ ਮੁਕਾਬਲੇ ਵਿੱਚ ਬੈਚਲਰ ਆਫ਼ ਮਲਟੀਮੀਡੀਆ 5ਵੇਂ ਸਮੈਸਟਰ ਦੇ ਉਦੈਵੀਰ ਸਿੰਘ ਸੰਧੂ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਦੂਜਾ ਸਥਾਨ ਬੀਬੀਏ ਇਨੋਵੇਸ਼ਨ ਪਹਿਲਾ ਸਮੈਸਟਰ ਦੇ ਅਰਬਾਜ਼ ਨੇ ਹਾਸਲ ਕੀਤਾ। ਇਸੇ ਮੁਕਾਬਲੇ ਵਿੱਚ ਆਪਣੀਆਂ ਤਸਵੀਰਾਂ ਨੂੰ ਢੁਕਵੇਂ ਟਾਈਟਲ ਦੇਣ ਲਈ ਬੀਐਫਏ ਤੀਸਰੇ ਸਮੈਸਟਰ ਦੇ ਆਰੀਅਨ ਨੇ ਪਹਿਲਾ ਇਨਾਮ ਅਤੇ ਬੈਚਲਰ ਆਫ ਮਲਟੀਮੀਡੀਆ ਤੀਸਰੇ ਸਮੈਸਟਰ ਦੇ ਰੇਵੰਸ਼ੀ ਨੇ ਦੂਜਾ ਇਨਾਮ ਪ੍ਰਾਪਤ ਕੀਤਾ। ਪਿ੍ੰਸੀਪਲ ਡਾ: ਨੀਰਜਾ ਢੀਂਗਰਾ ਨੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਡਾ: ਢੀਂਗਰਾ ਨੇ ਇਸ ਮੁਕਾਬਲੇ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਬੈਚਲਰ ਆਫ਼ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਦੇ ਅਧਿਆਪਕਾਂ ਸ਼੍ਰੀ ਮੋਹਿਤ, ਮੈਡਮ ਰਿਤੂ ਸੋਹਲ ਅਤੇ ਕਿਰਨਜੀਤ ਕੌਰ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਭਵਿੱਖ ਵਿਚ ਵੀ ਉਹ ਇਸ ਤਰ੍ਹਾਂ ਦੇ ਮੁਕਾਬਲੇ ਕਰਵਾ ਕੇ ਵਿਦਿਆਰਥੀਆ ਦੀ ਪ੍ਰਤਿਭਾ ਨੂੰ ਨਿਖਾਰਦੇ ਰਹਿਣ।

More Related Stories
ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਉਸ਼ਨਜ਼ ਵੱਲੋਂ ਆਈ.ਟੀ. ਅਤੇ ਮੈਨੇਜਮੈਂਟ ਵਿਦਿਆਰਥੀਆਂ ਲਈ ਉਦਯੋਗਿਕ ਦੌਰੇ ਦਾ ਆਯੋਜਨ
ਏਪੀਜੇ ਕਾਲਜ ਆਫ ਫਾਈਨ ਆਰਟਸ ਜਲੰਧਰ ਵਿੱਚ ਜਿਲਾ ਪ੍ਰਸ਼ਾਸਨ ਅਤੇ ਮਿਊਂਸਪਲ ਕਾਰਪੋਰੇਸ਼ਨ ਦੇ ਸਾਂਝੇ ਸਹਿਯੋਗ ਨਾਲ ਕਰਵਾਇਆ ਗਿਆ ਪੇਂਟਿੰਗ ਅਤੇ ਡਿਜੀਟਲ ਪੇਂਟਿੰਗ ਕੰਪੀਟੀਸ਼ਨ
ਏਪੀਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੇ ਵਿਦਿਆਰਥੀਆਂ ਨੇ ਨੌਰਥ ਜ਼ੋਨ ਯੂਥ ਫੈਸਟੀਵਲ ਵਿੱਚ ਵੀ ਜਿੱਤ ਦਾ ਐਲਾਨ ਕੀਤਾ