ਡਿਪਟੀ ਕਮਿਸ਼ਨਰ ਵਲੋਂ ਜਲੰਧਰ ’ਚ ਜ਼ਿਲ੍ਹਾ ਪੱਧਰੀ ਈ.ਵੀ.ਐਮ. ਵੇਅਰ ਹਾਊਸ ਦਾ ਨਿਰੀਖਣ
ਵੇਅਰ ਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਦੀ ਸੁਰੱਖਿਆ ਮਾਪਦੰਡਾਂ ਦਾ ਵੀ ਲਿਆ ਜਾਇਜ਼ਾ
( KOROTANY ) 03-10-2024: ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਬਣਾਏ ਗਏ ਜ਼ਿਲ੍ਹਾ ਪੱਧਰੀ ਇਲੈਕਟਰੋਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਵੇਅਰ ਹਾਊਸ ਦੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਤਿਮਾਹੀ ਨਿਰੀਖਣ ਕੀਤਾ ਗਿਆ। ਇਸ ਮੌਕੇ ਡਾ.ਅਗਰਵਾਲ ਵਲੋਂ ਈ.ਵੀ.ਐਮਜ਼ ਦੀ ਸੁਰੱਖਿਆ ਮਾਪਦੰਡਾਂ ਦਾ ਵੀ ਜਾਇਜ਼ਾ ਲਿਆ ਗਿਆ।
ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਡਾ.ਅਗਰਵਾਲ ਵਲੋਂ ਇਨ੍ਹਾਂ ਮਸ਼ੀਨਾਂ ਦੀ ਸੁਰੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ ਜੋ ਕਿ ਚੋਣ ਪ੍ਰਕਿਰਿਆ ਲਈ ਜਰੂਰੀ ਹਨ। ਉਨ੍ਹਾਂ ਦੱਸਿਆ ਕਿ ਇਸ ਵੇਅਰ ਹਾਊਸ ਨੂੰ ਰਾਖਵੀਆਂ ਈ.ਵੀ.ਐਮ.ਮਸ਼ੀਨਾਂ ਨੂੰ ਸੁਰੱਖਿਅਤ ਸਟੋਰ ਕਰਨ ਲਈ ਬਣਾਇਆ ਗਿਆ ਹੈ ਜਿਨ੍ਹਾਂ ਦੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੀਆਂ ਚੋਣਾਂ ਵਿੱਚ ਵਰਤੋਂ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਈ.ਵੀ.ਐਮਜ਼ ਸਾਡੀ ਲੋਕਤੰਤਰੀ ਪ੍ਰਕਿਰਿਆ ਦਾ ਹਿੱਸਾ ਹਨ ਜੋ ਨਾਗਰਿਕਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੇ ਯੋਗ ਬਣਾਉਂਦੀਆਂ ਹਨ। ਉਨ੍ਹਾਂ ਵਲੋਂ ਚੋਣਾਂ ਦੌਰਾਨ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ।

More Related Stories
ਜਲੰਧਰ ‘ਚ ਹਾਈ-ਵੋਲਟੇਜ ਡਰਾਮਾ: ਨਿਊ ਜਵਾਹਰ ਨਗਰ ‘ਚ ਕਰੋੜਾਂ ਦੀ ਕੋਠੀ ਪਿੱਛੇ ਭਿੜੇ NRI ਦੀ ਧੀ ਤੇ ਵਕੀਲ, ਦੋਵਾਂ ਧਿਰਾਂ ਨੇ ਲਗਾਏ ਗੰਭੀਰ ਦੋਸ਼
ਜੁਆਇਨਿੰਗ ਨੂੰ ਲੈ ਮੁੜ ਬਿਜਲੀ ਟਾਵਰ ‘ਤੇ ਚੜ੍ਹੇ ਨੌਜਵਾਨ, 2600 ਲਾਇਨਮੈਨ ਅਪ੍ਰੈਂਟਿਸਸ਼ਿਪ ਯੂਨੀਅਨ ਨੇ ਪਾਵਰਕਾਮ ਖ਼ਿਲਾਫ਼ ਮੁੜ ਖੋਲ੍ਹਿਆ ਮੋਰਚਾ
ਆਰਮੀ ਇੰਸਟੀਚਿਊਟ ਆਫ਼ ਲਾਅ, ਮੋਹਾਲੀ ਵੱਲੋਂ ‘ਰਾਸ਼ਟਰੀ ਲਾਇਬ੍ਰੇਰੀ ਹਫ਼ਤਾ 2026’ ਮਨਾਇਆ ਗਿਆ