Global Awareness News

Awareness is Power: Know the World

ਕੁਲ੍ਹੱੜ ਪੀਜ਼ਾ ਜੋੜਾ ਪਹੁੰਚਿਆ ਹਾਈਕੋਰਟ, ਸੁਰੱਖਿਆ ਦੀ ਕੀਤੀ ਮੰਗ, ਨਿਹੰਗਾਂ ਨੇ 18 ਅਕਤੂਬਰ ਤੱਕ ਦਾ ਦਿੱਤਾ ਸੀ ਅਲਟੀਮੇਟਮ, ਪੜ੍ਹੋ ਪੂਰਾ ਮਾਮਲਾ

ਕੁਲ੍ਹੱੜ ਪੀਜ਼ਾ ਜੋੜਾ ਪਹੁੰਚਿਆ ਹਾਈਕੋਰਟ, ਸੁਰੱਖਿਆ ਦੀ ਕੀਤੀ ਮੰਗ, ਨਿਹੰਗਾਂ ਨੇ 18 ਅਕਤੂਬਰ ਤੱਕ ਦਾ ਦਿੱਤਾ ਸੀ ਅਲਟੀਮੇਟਮ, ਪੜ੍ਹੋ ਪੂਰਾ ਮਾਮਲਾ

( KOROTANY ) JALANDHAR PUNJAB INDIA, Punajab News: ਜਲੰਧਰ ਦਾ ਮਸ਼ਹੂਰ ਕੁਲ੍ਹੱੜ ਪੀਜ਼ਾ ਜੋੜਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਿਆ ਹੈ। ਜੋੜੇ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਇਸ ‘ਤੇ ਜੋੜੇ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿੱਚ ਉਨ੍ਹਾਂ ਨੇ ਸੁਰੱਖਿਆ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਨਿਹੰਗਾਂ ਦੇ ਇੱਕ ਜੱਥੇ ਨੇ ਕੁੱਲ੍ਹੜ ਪੀਜ਼ਾ ਦੀ ਦੁਕਾਨ ‘ਤੇ ਹੰਗਾਮਾ ਕਰ ਦਿੱਤਾ ਸੀ।

ਕੁੱਲ੍ਹੜ ਪੀਜ਼ਾ ਜੋੜੇ ਸਹਿਜ ਅਰੋੜਾ ਤੇ ਗੁਰਪ੍ਰੀਤ ਨੇ ਜਾਨ-ਮਾਲ ਦੀ ਸੁਰੱਖਿਆ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਨਿਹੰਗਾਂ ਦੇ ਵਿਰੋਧ ਤੋਂ ਬਾਅਦ ਹੁਣ ਜੋੜੇ ਨੇ ਐਤਵਾਰ ਨੂੰ ਆਪਣੀ ਇੱਕ ਵੀਡੀਓ ਜਾਰੀ ਕੀਤੀ ਸੀ ਜਿਸ ਵਿੱਚ ਜੋੜੇ ਨੇ ਕਿਹਾ ਸੀ ਕਿ ਉਹ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਜਾਣਗੇ ਅਤੇ ਉੱਥੇ ਆਪਣੀ ਅਰਜ਼ੀ ਲਾਉਣਗੇ। ਸਹਿਜ ਨੇ ਕਿਹਾ ਸੀ ਕਿ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਉਹ ਪੁੱਛਣਗੇ ਕਿ ਉਹ ਦਸਤਾਰ ਸਜਾਉਣ ਜਾਂ ਨਹੀਂ, ਪਰ ਜੇ ਮੈਂ ਗ਼ਲਤ ਹਾਂ ਤਾਂ ਮੈਨੂੰ ਸਜ਼ਾ ਮਿਲਣੀ ਚਾਹੀਦੀ ਹੈ।

ਵੀਡੀਓ ‘ਚ ਸਹਿਜ ਨਾਲ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਵੀ ਮੌਜੂਦ ਸੀ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਸੀ ਜਿਸ ਤੋਂ ਬਾਅਦ ਨਿਹੰਗ ਬਾਬਾ ਮਾਨ ਸਿੰਘ ਨੇ ਫਿਰ ਤੋਂ ਇੱਕ ਨਵੀਂ ਵੀਡੀਓ ਜਾਰੀ ਕੀਤੀ ਸੀ।

ਸਹਿਜ ਨੇ ਦੋਸ਼ ਲਗਾਇਆ ਸੀ ਕਿ ਮੇਰੇ ਤੇ ਮੇਰੇ ਪਰਿਵਾਰ ਨਾਲ ਜਿੱਥੇ ਵੀ ਗ਼ਲਤ ਹੋ ਰਿਹਾ ਹੈ, ਸਾਡੇ ਵਿਚਾਰ ਸੁਣੇ ਜਾਣੇ ਚਾਹੀਦੇ ਹਨ। ਸਹਿਜ ਨੇ ਅੱਗੇ ਕਿਹਾ ਸੀ ਕਿ ਮੈਨੂੰ ਭਰੋਸਾ ਹੈ ਕਿ ਸਾਨੂੰ ਇਨਸਾਫ਼ ਮਿਲੇਗਾ ਕਿਉਂਕਿ ਸਾਡੀ ਸੰਸਥਾ ਸਹੀ ਨੂੰ ਸਹੀ ਅਤੇ ਗ਼ਲਤ ਨੂੰ ਗ਼ਲਤ ਕਰਾਰ ਦਿੰਦੀ ਹੈ। ਮੈਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਉਹ ਮੇਰੀ ਤੇ ਮੇਰੇ ਪਰਿਵਾਰ ਦੀ ਸੁਰੱਖਿਆ ਦਾ ਧਿਆਨ ਰੱਖਿਆ ਜਾਵੇ।