ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਪਾਰਟੀ ‘ਚੋਂ ਬਰਖ਼ਾਸਤ, ਕਰੀਮਪੁਰੀ ਨੂੰ ਥਾਪਿਆ ਪ੍ਰਧਾਨ
( KOROTANY ) JALANDHAR PUNJAB INDIA, ਜਲੰਧਰ : ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ‘ਚ ਅਨੁਸ਼ਾਸਨਹੀਣਤਾ ਅਪਣਾਉਣ ਦੇ ਦੋਸ਼ ਲਾ ਕੇ ਬਰਖਾਸਤ ਕਰ ਦਿੱਤਾ ਹੈ। ਇਸ ਸਬੰਧੀ ਬਸਪਾ ਪੰਜਾਬ ਦੇ ਇੱਥੇ ਸਥਿਤ ਮੁੱਖ ਦਫ਼ਤਰ ਵੱਲੋਂ ਦਫਤਰ ਸਕੱਤਰ ਜਸਵੰਤ ਰਾਏ ਦੇ ਦਸਤਖ਼ਤਾਂ ਹੇਠ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਪਾਰਟੀ ਨੂੰ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ‘ਤੇ ਸਾਬਕਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਨੂੰ ਬਸਪਾ ਪੰਜਾਬ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ।
ਪਾਰਟੀ ਵਿਚੋਂ ਕੱਢੇ ਜਾਣ ਬਾਰੇ ਜਦੋਂ ਜਸਵੀਰ ਸਿੰਘ ਗੜ੍ਹੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਪਾਰਟੀ ’ਚੋਂ ਕੱਢੇ ਜਾਣ ਬਾਰੇ ਮੀਡੀਆ ਰਾਹੀਂ ਪਤਾ ਲੱਗਾ ਹੈ ਤੇ ਉਨ੍ਹਾਂ ਨੂੰ ਪਾਰਟੀ ਵੱਲੋਂ ਕੋਈ ਨੋਟਿਸ ਨਹੀਂ ਭੇਜਿਆ ਗਿਆ। ਪਾਰਟੀ ’ਚੋਂ ਕੱਢੇ ਜਾਣ ਦੇ ਕਾਰਨਾਂ ਬਾਰੇ ਪੁੱਛੇ ਜਾਣ ’ਤੇ ਗੜ੍ਹੀ ਨੇ ਕਿਹਾ ਕਿ ਉਹ ਪਿਛਲੇ ਸਮੇਂ ਤੋਂ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਵੱਲੋਂ 2022 ਦੀਆ ਚੋਣਾਂ ਦੌਰਾਨ ਟਿਕਟਾਂ ਦੀ ਵੰਡ ਵੇਲੇ ਕੀਤੇ ਗਏ ਭ੍ਰਿਸ਼ਟਾਚਾਰ ਤੇ ਪਾਰਟੀ ਫੰਡ ’ਚ ਘੁਟਾਲੇ ਦਾ ਮਾਮਲਾ ਲਗਾਤਾਰ ਪਾਰਟੀ ਹਾਈਕਮਾਂਡ ਕੋਲ ਰੱਖ ਰਹੇ ਸਨ।
ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪਾਰਟੀ ਹਾਈਕਮਾਂਡ ਨੇ ਬੈਨੀਵਾਲ ਦੀਆ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਵਾਲੀਆ ਸਰਗਰਮੀਆਂ ’ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਪਾਰਟੀ ’ਚ ਕੱਢ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਚੁੱਪ ਨਹੀਂ ਬੈਠਣਗੇ ਅਤੇ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨਾਲ ਮਿਲ ਕੇ ਆਪਣੇ ਪੱਖ ਰੱਖਣਗੇ ਅਤੇ ਬੈਨੀਵਾਲ ਦੀਆ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਵਾਲੀਆ ਸਰਗਰਮੀਆ ਤੋਂ ਜਾਣੂ ਕਰਵਾਉਣਗੇ।

More Related Stories
3 साल की सर्विस के बाद 253 मास्टर कैडर टीचरों को नौकरी से निकालना गलत: MLA सुखविंदर सुखी
ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ : ਭਗਵੰਤ ਸਿੰਘ ਮਾਨ
Public Holiday: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ…