ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਏ ਸਖ਼ਤ ਹੁਕਮ
( KOROTANY ) JALANDHAR PUNJAB INDIA : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹੈਲਮੇਟ ਵਿਵਾਦ ’ਤੇ ਇਕ ਵਾਰ ਫਿਰ ਸਥਿਤੀ ਸਪੱਸ਼ਟ ਕਰਦਿਆਂ ਸਖ਼ਤ ਹੁਕਮ ਜਾਰੀ ਕੀਤੇ ਹਨ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਚਾਰ ਸਾਲ ਤੋਂ ਵੱਡੀ ਉਮਰ ਦੇ ਬੱਚਿਆਂ ਲਈ ਦੋਪਹੀਆ ਵਾਹਨਾਂ ’ਤੇ ਹੈਲਮਟ ਲਾਜ਼ਮੀ ਕੀਤਾ ਜਾਣਾ ਚਾਹੀਦਾ ਹੈ। ਇਸ ਸਬੰਧੀ ਹਾਈ ਕੋਰਟ ਨੇ ਕੇਂਦਰ ਨੂੰ ਖਰੜਾ ਤਿਆਰ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਸ ਤੋਂ ਇਲਾਵਾ ਔਰਤਾਂ ਦੇ ਹੈਲਮੇਟ ਪਾਉਣ ’ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਹਾਈ ਕੋਰਟ ਨੇ ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਦੀਆਂ ਔਰਤਾਂ ਦੇ ਚਲਾਨਾਂ ਦੇ ਵੇਰਵੇ ਮੰਗੇ ਹਨ। ਪਿੱਛੇ ਬੈਠੀਆਂ ਔਰਤਾਂ ਬਾਰੇ ਵੀ ਹਦਾਇਤਾਂ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਹਾਈ ਕੋਰਟ ਨੇ ਦੋਪਹੀਆ ਵਾਹਨ ਦੇ ਪਿੱਛੇ ਬੈਠੀ ਔਰਤ ਦੇ ਹੈਲਮੇਟ ਨਾ ਪਾਉਣ ’ਤੇ ਚਲਾਨ ਕੱਟਣ ਦੇ ਹੁਕਮ ਦਿੱਤੇ ਸਨ ਪਰ ਇਹ ਹੁਕਮ ਪੂਰੀ ਤਰ੍ਹਾਂ ਲਾਗੂ ਨਹੀਂ ਹੋ ਸਕਿਆ। ਇਸ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ, ਜਿਸ ’ਚ ਕਿਹਾ ਗਿਆ ਸੀ ਕਿ ਸਿੱਖ ਹੈਲਮੇਟ ਕਿਵੇਂ ਪਾ ਸਕਦੇ ਹਨ। ਇਸ ’ਤੇ ਹਾਈ ਕੋਰਟ ਦੀ ਦਲੀਲ ਸੀ ਕਿ ਸਿਰਫ਼ ਦਸਤਾਰਧਾਰੀ ਸਿੱਖ ਮਰਦਾਂ ਤੇ ਔਰਤਾਂ ਨੂੰ ਹੀ ਹੈਲਮਟ ਪਾਉਣ ਤੋਂ ਛੋਟ ਹੋਵੇਗੀ, ਭਾਵੇਂ ਉਹ ਦੋਪਹੀਆ ਵਾਹਨ ਚਲਾ ਰਹੇ ਹੋਣ ਜਾਂ ਪਿੱਛੇ ਬੈਠੇ ਹੋਣ ।
ਹਾਈ ਕੋਰਟ ਨੇ ਪਿਛਲੇ ਹੁਕਮਾਂ ਤੋਂ ਬਾਅਦ ਦੋਵਾਂ ਸੂਬਿਆਂ ਤੇ ਚੰਡੀਗੜ੍ਹ ਤੋਂ ਚਲਾਨ ਦੇ ਵੇਰਵੇ ਮੰਗੇ ਹਨ। ਇਹ ਪੁੱਛਿਆ ਗਿਆ ਹੈ ਕਿ ਮਹਿਲਾ ਦੋਪਹੀਆ ਵਾਹਨ ਚਾਲਕਾਂ ਦੇ ਕਿੰਨੇ ਚਲਾਨ ਕੀਤੇ ਗਏ ਅਤੇ ਕਿੰਨੇ ਚਲਾਨ ਅਜਿਹੇ ਕੀਤੇ ਗਏ ਜਿਨ੍ਹਾਂ ਵਿਚ ਔਰਤਾਂ ਦੋਪਹੀਆ ਵਾਹਨਾਂ ਦੇ ਪਿੱਛੇ ਬਿਨਾਂ ਹੈਲਮਟ ਤੋਂ ਬੈਠੀਆ ਪਾਈਆਂ ਗਈਆਂ।

More Related Stories
ਪੰਜਾਬ ਚੋਣਾਂ 2027 ਲਈ ਪੁਲਿਸ ਨੇ ਹੁਣੇ ਤੋਂ ਖਿੱਚੀ ਤਿਆਰੀ, ਗੁਆਂਢੀ ਸੂਬਿਆਂ ਨਾਲ ਬਣੇਗੀ ਸਾਂਝੀ ਰਣਨੀਤੀ
ਪ੍ਰਾਈਵੇਟ ਸੈਕਟਰ ਦੇ ਕਰਮਚਾਰੀਆਂ ਦੀ ਵਧਣ ਵਾਲੀ ਹੈ ਸੈਲਰੀ, ਪੀਐਮ ਮੋਦੀ ਤੋਂ ਬਾਅਦ ਵਿੱਤ ਮੰਤਰਾਲੇ ਨੇ ਦਿੱਤੇ ਸੰਕੇਤ…
ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਵੱਲੋਂ BDPO ਦਾ ਸੁਪਰਵਾਈਜ਼ਰ 10000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ