ਸੁਖਬੀਰ ਬਾਦਲ ਦੇ ਅਸਤੀਫ਼ੇ ਤੋਂ ਬਾਅਦ ਅਕਾਲੀ ਦਲ ਦਾ ਵੱਡਾ ਕਦਮ
( KOROTANY ) JALANDHAR PUNJAB INDIA, ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ਾ ਦੇਣ ਤੋਂ ਬਾਅਦ ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਬੈਠਕ ਸੱਦ ਲਈ ਹੈ। ਇਹ ਬੈਠਕ 18 ਨਵੰਬਰ ਨੂੰ ਸੱਦੀ ਗਈ ਹੈ। ਬੈਠਕ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਚ ਹੋਵੇਗੀ। ਜਿਸ ਵਿਚ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਗਏ ਅਸਤੀਫ਼ੇ ‘ਤੇ ਚਰਚਾ ਕੀਤੀ ਜਾਵੇਗੀ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਇਹ ਬੈਠਕ ਬੁਲਾਈ ਹੈ ਅਤੇ ਵਰਕਿੰਗ ਕਮੇਟੀ ਵਿਚ ਸਾਰੇ ਆਗੂਆਂ ਨੂੰ ਮੌਜੂਦ ਰਹਿਣ ਦੀ ਅਪੀਲ ਕੀਤੀ ਗਈ ਹੈ।
ਸੁਖਬੀਰ ਬਾਦਲ ਨੇ ਦਿੱਤਾ ਅਸਤੀਫ਼ਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਾਰਟੀ ਪ੍ਰਧਾਨਗੀ ਛੱਡਣ ਦਾ ਐਲਾਨ ਬਾਦਲ ਨੇ ਅਜਿਹੇ ਸਮੇਂ ਕੀਤਾ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉਨ੍ਹਾਂ ਨੂੰ ਤਨਖ਼ਾਹੀਆਂ ਐਲਾਨਿਆ ਹੋਇਆ ਹੈ। ਹਾਲਾਂਕਿ ਅਜੇ ਤਕ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਸ ਮਾਮਲੇ ਵਿਚ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਇੰਨਾ ਜ਼ਰੂਰ ਹੈ ਕਿ ਪਿਛਲੇ ਦਿਨੀਂ ਅਕਾਲ ਤਖ਼ਤ ਸਾਹਿਬ ਵਿਖੇ ਬੁੱਧੀਜੀਵੀਆਂ ਨਾਲ ਬੈਠਕ ਜ਼ਰੂਰ ਹੋਈ ਸੀ ਅਤੇ ਉਸ ਤੋਂ ਬਾਅਦ ਆਖਿਆ ਗਿਆ ਸੀ ਕਿ ਸਿੱਖ ਸੰਪਰਦਾਵਾਂ, ਆਗੂਆਂ ਨਾਲ ਚਰਚਾ ਤੋਂ ਬਾਅਦ ਕੋਈ ਫ਼ੈਸਲਾ ਲਿਆ ਜਾਵੇਗਾ। ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਗਏ ਅਸਤੀਫੇ ਦੀ ਪੁਸ਼ਟੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾਂ ਨੇ ਐਕਸ ‘ਤੇ ਇਕ ਪੋਸਟ ਸਾਂਝੀ ਕੀਤੀ ਹੈ, ਉਨ੍ਹਾਂ ਪੋਸਟ ਵਿਚ ਲਿਖਿਆ, ”ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫ਼ਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ‘ਤੇ ਭਰੋਸਾ ਪ੍ਰਗਟਾਉਣ ਅਤੇ ਪੂਰੇ ਕਾਰਜਕਾਲ ਦੌਰਾਨ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ।
ਅਕਾਲੀ ਦਲ ਦੀ ਪ੍ਰਧਾਨਗੀ ਤੋਂ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਸਿਰਫ ਡਰਾਮਾ : ਜਸਟਿਸ ਨਿਰਮਲ ਸਿੰਘ

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਅਤੇ ਬੱਸੀ ਪਠਾਣਾਂ ਦੇ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਲ ਦੀ ਵਰਕਿੰਗ ਕਮੇਟੀ ਨੂੰ ਦਿੱਤੇ ਗਏ ਅਸਤੀਫੇ ਨੂੰ ਸਿਰਫ ਇੱਕ ਸਿਆਸੀ ਡਰਾਮਾ ਦੱਸਿਆ ਹੈ।
ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਇਹ ਅਸਤੀਫਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਜਾਣਾ ਚਾਹੀਦਾ ਸੀ। ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਇੱਕ ਗਿਣੀ ਮਿੱਥੀ ਯੋਜਨਾ ਤਹਿਤ ਇਹ ਸਭ ਕੁੱਝ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੰਭਵ ਹੈ ਕਿ ਦਲ ਦੀ ਵਰਕਿੰਗ ਕਮੇਟੀ ਇਹ ਅਸਤੀਫਾ ਮਨਜ਼ੂਰ ਹੀ ਨਾ ਕਰੇ ਜਾਂ ਫਿਰ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕਰ ਦੇਵੇ ਕਿ ਅਸਤੀਫੇ ਬਾਰੇ ਜਥੇਬੰਦੀ ਦੀ ਅਗਲੇ ਮਹੀਨੇ ਹੋਣ ਵਾਲੀ ਚੋਣ ਮਗਰੋਂ ਹੀ ਵਿਚਾਰ ਕੀਤਾ ਜਾਵੇਗਾ। ਜਸਟਿਸ ਨਿਰਮਲ ਸਿੰਘ ਕਿਹਾ ਕਿ ਜਦੋਂ ਦਲ ਦੇ ਸਾਰੀਆਂ ਡੈਲੀਗੇਟ ਹੀ ਉਹ ਹੋਣ ਜੋ ਸੁਖਬੀਰ ਨੇ ਆਪ ਨਾਮਜ਼ਦ ਕੀਤੇ ਹੋਣ ਉਹ ਕਿਵੇਂ ਸਹੀ ਫ਼ੈਸਲਾ ਲੈ ਕੇ ਕੌਮੀ ਜਜ਼ਬਾਤ ਦੀ ਤਰਜੁਮਾਨੀ ਕਰ ਸਕਣਗੇ। ਨਤੀਜੇ ਵਜੋਂ ਚੋਣ ਮਗਰੋਂ ਮੁੜ ਸੁਖਬੀਰ ਸਿੰਘ ਬਾਦਲ ਨੂੰ ਅਸਤੀਫਾ ਵਾਪਸ ਲੈਣ ਲਈ ਕਿਹਾ ਜਾਵੇਗਾ। ਅਕਾਲੀ ਆਗੂ ਨੇ ਕਿਹਾ ਕਿ ਕੌਮ ਦੇ ਜਜ਼ਬਾਤ ਦੀ ਤਰਜਮਾਨੀ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਸਰਪ੍ਰਸਤੀ ਵਿਚ ਦਲ ਦੀਆਂ ਸਭ ਧਿਰਾਂ ਦੀ ਇੱਕ ਸਾਂਝੀ ਕਮੇਟੀ ਬਣਾਈ ਜਾਣੀ ਚਾਹੀਦੀ ਹੈ, ਜਿਹੜੀ ਦਲ ਦੀ ਨਵੀਂ ਭਰਤੀ ਕਰੇ, ਫਿਰ ਡੈਲੀਗੇਟ ਚੁਣੇ ਜਾਣ ਅਤੇ ਉਹ ਨਵੇਂ ਡੈਲੀਗੇਟ ਜਦੋਂ ਕੌਮ ਦੇ ਨੁਮਾਇੰਦੇ ਬਣ ਕੇ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਕਰਨਗੇ ਤਾਂ ਹੀ ਕੌਮ ਵਿਚ ਫੈਲੀ ਬੇਚੈਨੀ ਦਾ ਨਿਬੇੜਾ ਹੋ ਸਕੇਗਾ। ਜਸਟਿਸ ਨਿਰਮਲ ਸਿੰਘ ਨੇ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਦਲ ਦੀ ਨਵੀਂ ਜਥੇਬੰਦੀ ਦੀ ਚੋਣ ਆਪਣੀ ਨਿਗਰਾਨੀ ਵਿਚ ਹੀ ਕਰਵਾਉਣ।
ਚੰਡੀਗੜ੍ਹ, 16 ਨਵੰਬਰ 2024।
ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਹੰਗਾਮੀ ਮੀਟਿੰਗ 18 ਨਵੰਬਰ ਨੂੰ 12 ਵਜੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਬੁਲਾਈ ਹੈ।
ਕਮੇਟੀ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਅਸਤੀਫ਼ੇ ‘ਤੇ ਵਿਚਾਰ ਕਰੇਗੀ ਅਤੇ ਅਗਲੀ ਕਾਰਵਾਈ ਤੈਅ ਕਰੇਗੀ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਅਹੁਦੇਦਾਰਾਂ ਅਤੇ ਵਰਕਿੰਗ ਕਮੇਟੀ ਦੇ ਅਹੁਦੇ ਲਈ ਚੋਣਾਂ 14 ਦਸੰਬਰ, 2024 ਨੂੰ ਹੋਣੀਆਂ ਹਨ, ਜਦੋਂ ਮੌਜੂਦਾ ਸਦਨ ਦੀ ਪੰਜ ਸਾਲ ਦੀ ਮਿਆਦ ਸਮਾਪਤ ਹੋ ਰਹੀ ਹੈ।
ਜ਼ਿਕਹਾਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸੰਬੰਧੀ ਪਾਰਟੀ ਦੇ ਨੇਤਾ ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕਿਹਾ ਕਿ ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫ਼ਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਸਾਰੇ ਨੇਤਾਵਾਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ‘ਤੇ ਭਰੋਸਾ ਪ੍ਰਗਟਾਉਣ ਅਤੇ ਪੂਰੇ ਕਾਰਜਕਾਲ ਦੌਰਾਨ ਪੂਰਾ ਸਹਿਯੋਗ ਅਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ।


More Related Stories
ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਮਹਾਰਾਜ ਜਸਦੀਪ ਸਿੰਘ ਗਿੱਲ: ਕ੍ਰਿਸ਼ਨਾ ਤਲਵਾਰ ਦੀ ਅੰਤਿਮ ਸੰਸਕਾਰ ‘ਚ ਹੋਏ ਸ਼ਾਮਲ
ਡਾ. ਸੇਠੀ ਨੇ ਠੇਕੇਦਾਰਾਂ ਨੂੰ ਦਿੱਤੀ ਚਿਤਾਵਨੀ
ਪ੍ਰਧਾਨ ਮੰਤਰੀ ਮੋਦੀ ਨੇ ਗਿਆਨੇਸ਼ ਕੁਮਾਰ ‘ਤੇ ਦਬਾਅ ਪਾਇਆ, ਉਨ੍ਹਾਂ ਨੂੰ ਨੈਤਿਕ ਆਧਾਰ ‘ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ;