ਪ੍ਰਿਯੰਕਾ ਗਾਂਧੀ ਨੇ 4 ਲੱਖ ਤੋਂ ਵੱਧ ਵੋਟਾਂ ਨਾਲ ਜਿੱਤੀ ਵਾਇਨਾਡ ਸੀਟ
KOROTANY JALANDHAR PUNJAB INDIA, ਵਾਇਨਾਡ- ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਵਾਇਨਾਡ ਤੋਂ ਜਿੱਤ ਦਰਜ ਕੀਤੀ ਹੈ। ਉਹ 4,10,931 ਵੋਟਾਂ ਦੇ ਫਰਕ ਨਾਲ ਜਿੱਤੇ ਹਨ। ਉਨ੍ਹਾਂ ਨੇ ਮਾਕਸਵਾਦੀ ਕਮਿਊਨਿਸਟ ਪਾਰਟੀ ਦੇ ਸਤਿਅਨ ਮੋਕੇਰੀ ਨੂੰ ਅਤੇ ਭਾਜਪਾ ਦੀ ਅਗਵਾਈ ਵਾਲੀ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਨੇ ਨਵਿਆ ਹਰੀਦਾਸ ਨੂੰ ਮਾਤ ਦਿੱਤੀ ਹੈ। ਵਾਇਨਾਡ ਲੋਕ ਸਭਾ ਸੀਟ ਲਈ ਜ਼ਿਮਨੀ ਚੋਣਾਂ 13 ਨਵੰਬਰ ਨੂੰ ਹੋਈਆਂ ਸੀ। ਇਸ ਵਿਚ 16 ਉਮੀਦਵਾਰ ਚੋਣ ਮੈਦਾਨ ਵਿਚ ਉਤਰੇ। ਪ੍ਰਿਯੰਕਾ ਪਹਿਲੀ ਵਾਰ ਚੋਣ ਮੈਦਾਨ ਵਿਚ ਉਤਰੀ। ਵਾਇਨਾਡ ‘ਚ ਇਸ ਵਾਰ ਕਰੀਬ 65 ਫ਼ੀਸਦੀ ਵੋਟਿੰਗ ਹੋਈ ਹੈ। ਅਪ੍ਰੈਲ ਵਿਚ ਜਦੋਂ ਰਾਹੁਲ ਗਾਂਧੀ ਇੱਥੋਂ ਚੋਣ ਲੜ ਰਹੇ ਸਨ ਤਾਂ 74 ਫ਼ੀਸਦੀ ਵੋਟਿੰਗ ਹੋਈ ਸੀ।

ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਵਿਚ ਰਾਹੁਲ ਗਾਂਧੀ ਨੇ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਅਤੇ ਕੇਰਲ ਦੀ ਵਾਇਨਾਡ ਸੀਟ ਤੋਂ ਚੋਣ ਲੜੀ ਸੀ। ਦੋਹਾਂ ਹੀ ਸੀਟਾਂ ‘ਤੇ ਰਾਹੁਲ ਨੇ ਜਿੱਤ ਹਾਸਲ ਕੀਤੀ ਸੀ। ਹਾਲਾਂਕਿ ਬਾਅਦ ਵਿਚ ਉਨ੍ਹਾਂ ਨੇ ਲੋਕ ਸਭਾ ਵਿਚ ਰਾਏਬਰੇਲੀ ਸੀਟ ਤੋਂ ਨੁਮਾਇੰਦਗੀ ਕਰਨ ਦਾ ਫ਼ੈਸਲਾ ਕੀਤਾ। ਰਾਹੁਲ ਦੇ ਇਸ ਫ਼ੈਸਲੇ ਨਾਲ ਖਾਲੀ ਹੋ ਗਈ, ਜਿਸ ‘ਤੇ 13 ਨਵੰਬਰ ਨੂੰ ਜ਼ਿਮਨੀ ਚੋਣ ਹੋਈ ਸੀ। ਵਾਇਨਾਡ ਸੀਟ ਜਿੱਤਣ ਮਗਰੋਂ ਪ੍ਰਿਯੰਕਾ ਨੇ ਸੋਸ਼ਲ ਮੀਡੀਆ ਜ਼ਰੀਏ ਵਾਇਨਾਡ ਦੀ ਜਨਤਾ, ਪਾਰਟੀ ਵਰਕਰਾਂ ਅਤੇ ਪਰਿਵਾਰ ਦਾ ਧੰਨਵਾਦ ਕੀਤਾ ਹੈ। ਪ੍ਰਿਯੰਕਾ ਨੇ ਆਪਣੀ ਜਿੱਤ ਦੀ ਖੁਸ਼ੀ ਜਤਾਈ ਅਤੇ ਕਿਹਾ ਕਿ ਉਨ੍ਹਾਂ ਨੂੰ ਜਨਤਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।

More Related Stories
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਰਾਸ਼ਟਰਪਤੀ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ।
ਸਵੇਰੇ ਸਵੇਰੇ ਹਾਦਸਾ: ਸਕੂਲ ਵੈਨ ਯਾਤਰੀ ਰੇਲਗੱਡੀ ਨਾਲ ਟਕਰਾ ਗਈ, ਦੋ ਵਿਦਿਆਰਥੀਆਂ ਦੀ ਮੌਤ; ਪੰਜ ਜ਼ਖਮੀ; ਵੀਡੀਓ ਦੇਖੋ
ਇਜ਼ਰਾਈਲ ਦੀ ਸੰਸਦ ਭੰਗ, ਆਮ ਚੋਣਾਂ ਦਾ ਰਾਹ ਪੱਧਰਾ; ਨੇਤਨਯਾਹੂ ਕਾਰਜਕਾਰੀ ਪ੍ਰਧਾਨ ਮੰਤਰੀ ਬਣੇ ਰਹਿਣਗੇ