ਵੱਡੀ ਜਿੱਤ ਮਗਰੋਂ ਡਾ. ਇਸ਼ਾਂਕ ਕੁਮਾਰ ਚੱਬੇਵਾਲ ਦ ਵੱਡਾ ਬਿਆਨ
( KOROTANY ) ਜਲੰਧਰ, ਹੁਸ਼ਿਆਰਪੁਰ, ਪੰਜਾਬ :ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਹੋਈ ਜ਼ਿਮਨੀ ਚੋਣ ਦੇ ਅੱਜ ਆਏ ਨਤੀਜੇ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਇਸ਼ਾਂਕ ਕੁਮਾਰ ਚੱਬੇਵਾਲ 28690 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਰਹੇ ਹਨ। ਇਸ਼ਾਂਕ ਕੁਮਾਰ ਨੂੰ ਕੁੱਲ੍ਹ 51904 ਵੋਟਾਂ ਪਈਆਂ। ਉਥੇ ਹੀ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ ਦੂਜੇ ਨੰਬਰ ‘ਤੇ ਰਹੇ ਹਨ ਅਤੇ ਉਨ੍ਹਾਂ ਨੂੰ 23214 ਵੋਟਾਂ ਪਈਆਂ ਹਨ ਅਤੇ ਭਾਜਪਾ ਤੀਜੇ ਨੰਬਰ ‘ਤੇ ਰਹੀ। ਭਾਜਪਾ ਦੇ ਉਮੀਦਵਾਰ ਸੋਹਣ ਸਿੰਘ ਠੰਢਲ ਨੂੰ 8692 ਵੋਟਾਂ ਪਈਆਂ ਹਨ।
ਜਿੱਤ ਦਾ ਸਰਟੀਫਿਕੇਟ ਲੈਣ ਉਪਰੰਤ ਇਸ਼ਾਂਕ ਕੁਮਾਰ ਚੱਬੇਵਾਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੋਏ ਵੱਡਾ ਬਿਆਨ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਜਿੱਤ ਦਾ ਸਿਹਰਾ ਆਪਣੇ ਪਿਤਾ ਡਾ. ਰਾਜ ਕੁਮਾਰ ਚੱਬੇਵਾਲ ਨੂੰ ਦਿੱਤਾ ਗਿਆ। ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਹ ਉਨ੍ਹਾਂ ਦੀ ਜਿੱਤ ਨਹੀਂ ਸਗੋਂ ਪੂਰੇ ਹਲਕੇ ਦੀ ਜਿੱਤ ਹੈ। ਪੂਰੇ ਹਲਕੇ ਨੇ ਉਨ੍ਹਾਂ ‘ਤੇ ਭਰੋਸਾ ਜਤਾਇਆ ਹੈ ਅਤੇ ਇਸ ਭਰੋਸੇ ਨੂੰ ਉਹ ਟੁੱਟਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਜੋ ਵਾਅਦੇ ਉਨ੍ਹਾਂ ਨੇ ਇਲੈਕਸ਼ਨ ਦੌਰਾਨ ਚੱਬੇਵਾਲ ਹਲਕੇ ਦੇ ਲੋਕਾਂ ਨਾਲ ਕੀਤੇ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ। ਵੱਡੀ ਜਿੱਤ ਲਈ ਪਰਮਾਤਮਾ ਦਾ ਧੰਨਵਾਦ ਕਰਦੇ ਹੋਏ ਇਸ਼ਾਂਕ ਚੱਬੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਜਨਤਾ ਸਮੇਤ ਪੂਰੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ।

ਅਗਲਾ ਵਿਜ਼ਨ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਇਥੇ ਇੰਡਸਟਰੀ ਲਿਆਂਦੀ ਜਾਵੇਗੀ, ਜਿਸ ਨਾਲ ਰੁਜ਼ਗਾਰ ਵੀ ਮੁਹੱਈਆ ਹੋਵੇਗਾ। ਇਸ ਦੇ ਨਾਲ ਹੀ ਆਈ. ਆਈ. ਟੀ. ਪਾਲੀਟੈਕਨਿਕਲ ਕਾਲਜ ਅਤੇ ਹਸਪਤਾਲ ਬਣਾਇਆ ਜਾਵੇਗਾ, ਜਿਸ ਨਾਲ ਕੰਢੀ ਖੇਤਰ ਵਿਚ ਆ ਰਹੀਆਂ ਸਿਹਤ ਦੀਆਂ ਸਮੱਸਿਆਵਾਂ ਆ ਰਹੀਆਂ ਹਨ, ਉਹ ਹੱਲ ਹੋਣਗੀਆਂ। ਬਿਸਤ ਦੋਆਬ ਦੀ ਨਹਿਰ ਦੇ ਨਾਲ ਮੋਗੇ ਲਗਾਏ ਜਾਣਗੇ, ਜਿਸ ਨਾਲ ਕਿਸਾਨ ਭਰਾਵਾਂ ਨੂੰ ਰਾਹਤ ਮਿਲੇਗੀ। ਸੜਕਾਂ ਸਬੰਧੀ ਵੀ ਕਾਰਜ ਕੀਤੇ ਜਾਣਗੇ।
ਇਥੇ ਦੱਸ ਦੇਈਏ ਕਿ ਸਥਾਨਕ ਰਿਆਤ-ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਵਿਖੇ ਸਵੇਰੇ 8 ਵਜੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕੁੱਲ 15 ਰਾਊਂਡਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋਈ। ਗਿਣਤੀ ਮੁਕੰਮਲ ਹੋਣ ਉਪਰੰਤ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਚੋਣ ਅਬਜ਼ਰਵਰ ਆਈ. ਏ. ਐੱਸ. ਅਧਿਕਾਰੀ ਤਪਸ ਕੁਮਾਰ ਬਾਗਚੀ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਅਤੇ ਰਿਟਰਨਿੰਗ ਅਧਿਕਾਰੀ ਰਾਹੁਲ ਚਾਬਾ ਨੇ ਜੇਤੂ ਉਮੀਦਵਾਰ ਡਾ. ਇਸ਼ਾਂਕ ਕੁਮਾਰ ਨੂੰ ਸਰਟੀਫਿਕੇਟ ਸੌਂਪਿਆ।
ਰਿਟਰਨਿੰਗ ਅਫ਼ਸਰ ਰਾਹੁਲ ਚਾਬਾ ਨੇ ਦੱਸਿਆ ਕਿ ਡਾ. ਇਸ਼ਾਂਕ ਕੁਮਾਰ ਨੂੰ ਕੁੱਲ੍ਹ 51,904, ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ 23,214 ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੋਹਨ ਸਿੰਘ ਠੰਡਲ ਨੂੰ 8692 ਵੋਟਾਂ ਪਈਆਂ। ਇਸੇ ਤਰ੍ਹਾਂ ਸਮਾਜ ਭਲਾਈ ਮੋਰਚਾ ਦੇ ਉਮੀਦਵਾਰ ਦਵਿੰਦਰ ਕੁਮਾਰ ਸਰੋਆ ਨੂੰ 307, ਆਜਾਦ ਉਮੀਦਵਾਰ ਦਵਿੰਦਰ ਸਿੰਘ ਘੇੜਾ ਨੂੰ 226, ਆਜ਼ਾਦ ਉਮੀਦਵਾਰ ਰੋਹਿਤ ਕੁਮਾਰ ਟਿੰਕੂ ਨੂੰ 176 ਅਤੇ ਨੋਟਾ ਨੂੰ 884 ਵੋਟਾਂ ਹਾਸਲ ਹੋਈਆਂ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਦੀ 20 ਨਵੰਬਰ ਨੂੰ ਹੋਈ ਵੋਟਿੰਗ ਦੌਰਾਨ 53.43 ਫ਼ੀਸਦੀ ਵੋਟਾਂ ਪਈਆਂ ਸਨ।

More Related Stories
3 साल की सर्विस के बाद 253 मास्टर कैडर टीचरों को नौकरी से निकालना गलत: MLA सुखविंदर सुखी
ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ : ਭਗਵੰਤ ਸਿੰਘ ਮਾਨ
Public Holiday: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ…