ਵੱਡੀ ਖਬਰ ! ਪੰਜਾਬ ‘ਚ ਖੋਲ੍ਹੇ ਜਾਣਗੇ 9792 ਨਵੇਂ ਰਾਸ਼ਨ ਡਿਪੂ, ਸਰਕਾਰ ਨੇ ਕੀਤੀ ਆਰਜ਼ੀਆਂ ਦੀ ਮੰਗ
ਚੰਡੀਗੜ੍ਹ, 29 ਨਵੰਬਰ | ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸੂਬੇ ਵਿਚ 9792 ਨਵੇਂ ਰਾਸ਼ਨ ਡਿਪੂ ਖੋਲ੍ਹੇ ਜਾਣਗੇ। ਇਸ ਲਈ 5 ਦਸੰਬਰ ਤੱਕ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। ਇਹ ਪ੍ਰਕਿਰਿਆ ਆਨਲਾਈਨ ਚੱਲ ਰਹੀ ਹੈ।
ਉਨ੍ਹਾਂ ਨੇ ਨਾਲ ਹੀ ਇਹ ਜਾਣਕਾਰੀ ਵੀ ਦਿੱਤੀ ਕਿ ਪੰਜਾਬ ਸਰਕਾਰ ਨੇ ਅੱਠ ਸਾਲਾਂ ਬਾਅਦ ਡਿਪੂ ਹੋਲਡਰਾਂ ਦਾ ਕਮਿਸ਼ਨ ਵਧਾਉਣ ਦਾ ਫੈਸਲਾ ਕੀਤਾ ਹੈ।
ਹੁਣ ਡਿਪੂ ਹੋਲਡਰਾਂ ਨੂੰ 90 ਰੁਪਏ ਪ੍ਰਤੀ ਕੁਇੰਟਲ ਮਿਲੇਗਾ, ਜਦਕਿ ਪਹਿਲਾਂ ਕਮਿਸ਼ਨ 50 ਰੁਪਏ ਪ੍ਰਤੀ ਕੁਇੰਟਲ ਸੀ। ਇਸ ਨਾਲ ਸੂਬੇ ਦੇ 14400 ਡਿਪੂ ਹੋਲਡਰਾਂ ਨੂੰ ਫਾਇਦਾ ਹੋਵੇਗਾ।
ਮੰਤਰੀ ਨੇ ਦੱਸਿਆ ਕਿ ਡਿਪੂ ਹੋਲਡਰਾਂ ਦੇ ਕਮਿਸ਼ਨ ਵਿਚ ਪਹਿਲੀ ਵਾਰ 2016 ਵਿਚ ਵਾਧਾ ਕੀਤਾ ਗਿਆ ਸੀ। ਉਸ ਸਮੇਂ ਕਮਿਸ਼ਨ ਵਿਚ ਸਿਰਫ਼ ਦਸ ਰੁਪਏ ਦਾ ਵਾਧਾ ਕੀਤਾ ਗਿਆ ਸੀ ਪਰ ਹੁਣ ਇਸ ਵਿਚ ਸਿੱਧਾ ਚਾਲੀ ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਦਾਹਰਣ ਵਜੋਂ ਮੰਨ ਲਓ ਕਿ ਇੱਕ ਡਿਪੂ ਹੋਲਡਰ ਕੋਲ 200 ਰਾਸ਼ਨ ਕਾਰਡ ਹਨ। ਇਨ੍ਹਾਂ ਰਾਸ਼ਨ ਕਾਰਡਾਂ ਨਾਲ ਚਾਰ ਲੋਕ ਜੁੜੇ ਹੋਏ ਹਨ। ਇਸ ਅਨੁਸਾਰ ਪਹਿਲਾਂ ਡਿਪੂ ਹੋਲਡਰਾਂ ਨੂੰ ਕਮਿਸ਼ਨ ਦੇ ਰੂਪ ਵਿਚ 24 ਹਜ਼ਾਰ 200 ਰੁਪਏ ਦਾ ਮੁਨਾਫ਼ਾ ਮਿਲਦਾ ਸੀ ਪਰ ਹੁਣ ਉਨ੍ਹਾਂ ਨੂੰ ਸਾਲਾਨਾ 43 ਹਜ਼ਾਰ 200 ਰੁਪਏ ਦਾ ਲਾਭ ਮਿਲੇਗਾ।

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ