ਏ.ਪੀ.ਜੇ.ਕਾਲਜ ਆਫ਼ ਫਾਈਨ ਆਰਟਸ, ਜਲੰਧਰ ਵਿਖੇ ‘ਰਾਸ਼ਟਰੀ ਏਕਤਾ ਸਪਤਾਹ’ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।
( KOROTANY ) JALANDHR PUNJAB INDIA, ਏਪੀਜੇ ਕਾਲਜ ਆਫ ਫਾਈਨ ਆਰਟਸ, ਜਲੰਧਰ ਦੇ ਐਨ.ਐਸ.ਐਸ ਵਿੰਗ ਵੱਲੋਂ
ਭਾਰਤ ਸਰਕਾਰ ਵਲੋਂ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਨੂੰ ਸਮਰਪਿਤ ਮਨਾਏ ਜਾ ਰਹੇ ‘ਰਾਸ਼ਟਰੀ ਏਕਤਾ ਸਪਤਾਹ’ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਐਨ.ਐਸ.ਐਸ ਵਿੰਗ ਦੇ ਵਿਦਿਆਰਥੀਆ ਨੇ ਭਾਰਤ ਦੀ ਸੱਭਿਆਚਾਰਕ ਵਿਰਾਸਤ, ਅਨੇਕਤਾ ਵਿੱਚ ਏਕਤਾ, ਭਾਰਤ ਵਿੱਚ ਮਨਾਏ ਜਾਂਦੇ ਵੱਖ-ਵੱਖ ਤਿਉਹਾਰਾਂ ਅਤੇ ਇਸਦੀ ਕੁਦਰਤੀ ਸੰਪੱਤੀ ਨੂੰ ਪੋਸਟਰਾਂ ਰਾਹੀਂ ਚੰਗੀ ਤਰ੍ਹਾਂ ਪ੍ਰਗਟ ਕੀਤਾ। ਪ੍ਰਿੰਸੀਪਲ ਨੀਰਜਾ ਢੀਂਗਰਾ ਨੇ ਇਸ ਪ੍ਰਤੀਯੋਗਿਤਾ ਬਾਰੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਐਨ.ਐਸ.ਐਸ ਵਿੰਗ ਨਾ ਸਿਰਫ਼ ਵਿਦਿਆਰਥੀਆਂ ਨੂੰ ਦੇਸ਼ ਅਤੇ ਸਮਾਜ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਤੋਂ ਜਾਣੂ ਕਰਵਾਉਂਦਾ ਹੈ ਸਗੋਂ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਉਨ੍ਹਾਂ ਵਿਸ਼ੇਸ਼ ਗਤੀਵਿਧੀਆਂ ਦੇ ਆਧਾਰ ‘ਤੇ ਵੱਖ-ਵੱਖ ਮੁਕਾਬਲੇ ਵੀ ਕਰਵਾਉਂਦਾ ਹੈ,ਤਾਂ ਜੋ ਵਿਦਿਆਰਥੀ ਇਸ ਵਿੱਚ ਹਿੱਸਾ ਲੈ ਕੇ ਇਸ ਨਾਲ ਆਪਣੀ ਪਛਾਣ ਸਥਾਪਤ ਕਰ ਸਕਣ। ਡਾ: ਢੀਂਗਰਾ ਨੇ ਵਿਦਿਆਰਥੀਆਂ ਨੂੰ ‘ਰਾਸ਼ਟਰੀ ਏਕਤਾ ਦਿਵਸ’ ਨਾਲ ਜੋੜਨ ਲਈ ਐਨ.ਐਸ.ਐਸ ਵਿੰਗ ਦੇ ਡਾ: ਸਿਮਕੀ ਦੇਵ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।

More Related Stories
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
Punjab ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ: ਸਰਕਾਰ ਨੇ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਦਾ ਸਮਾਂ ਵਧਾਇਆ
ਰਿਹਾਇਸ਼ੀ ਇਲਾਕਿਆਂ ‘ਚ ਕਾਰੋਬਾਰੀ ਇਮਾਰਤਾਂ ‘ਤੇ ਸੁਪਰੀਮ ਕੋਰਟ ਸਖ਼ਤ