ਇੰਨੋਸੈਂਟ ਹਾਰਟਸ ਸਕੂਲ ਕੇ ਨੰਨ੍ਹੇ ਬੱਚਿਆਂ ਨੇ ਕੀਤੇ ਗੁਰੂਦੁਆਰਾ ਸਾਹਿਬ ਦੇ ਦਰਸ਼ਨ
( KOROTANY ) Jalandhar Punjab INDIA,
: ਇੰਨੋਸੈਂਟ ਹਾਰਟਜ਼ ਦੇ ਪੰਜਾਂ ਸਕੂਲ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਨੂਰਪੁਰ ਰੋਡ, ਕੈਂਟ ਜੰਡਿਆਲਾ ਰੋਡ ਅਤੇ ਕਪੂਰਥਲਾ ਰੋਡ) ਦੇ ਇਨੋਕਿਡਸ ਦੇ ਨੰਨ੍ਹੇ ਬੱਚਿਆਂ ਨੂੰ ਗੁਰੂ ਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਲੈ ਜਾਇਆ ਗਿਆ। ਬੱਚਿਆਂ ਨੂੰ ਇਸ ਧਾਰਮਿਕ ਸਥਾਨ ‘ਤੇ ਲਿਜਾਉਣ ਦਾ ਉਦੇਸ਼ ਧਾਰਮਿਕ ਪ੍ਰਵਿਰਤੀ ਨੂੰ ਜਾਗ੍ਰਿਤ ਕਰਨਾ, ਆਤਮਿਕ ਅਤੇ ਨੈਤਿਕ ਮੁੱਲਾਂ ਦਾ ਵਿਕਾਸ ਕਰਨਾ ਹੈ। ਸਾਰੇ ਬੱਚਿਆਂ ਨੇ ਬੜੇ ਅਨੁਸ਼ਾਸਿਤ ਤਰੀਕੇ ਨਾਲ ਗੁਰੂਦੁਆਰਾ ਸਾਹਿਬ ਵਿੱਚ ਪ੍ਰਵੇਸ਼ ਕੀਤਾ, ਰੁਮਾਲ ਨਾਲ ਸਿਰ ਢੱਕ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਾਹਮਣੇ ਮਾਥਾ ਟੇਕਿਆ। ਬੱਚਿਆਂ ਨੇ ਆਪਣੀ ਮਿੱਠੀ ਆਵਾਜ਼ ਵਿਚ ਮੂਲ-ਮੰਤਰ ਅਤੇ ‘ਸਤਿਨਾਮ, ਸ੍ਰੀ ਵਾਹਿਗੁਰੂ’ ਦਾ ਜਾਪ ਕੀਤਾ ਅਤੇ ਫਿਰ ਕੀਰਤਨ ਸਰਵਣ ਕੀਤਾ। ਕੁਝ ਬੱਚਿਆਂ ਨੇ ਸ਼ਬਦ-ਕੀਰਤਨ ਵਿੱਚ ਆਪਣਾ ਸਹਿਯੋਗ ਵੀ ਦਿੱਤਾ। ਗੁਰੂਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੇ ਬੱਚਿਆਂ ਨੂੰ ‘ਨਾਮ ਜਪੋ, ਵੰਡ ਛਕੋ, ਕਿਰਤ ਕਰੋ’ ਦਾ ਅਰਥ ਸਮਝਾਇਆ। ਬੱਚਿਆਂ ਨੇ ਦੋ ਹੱਥ ਜੋੜਕੇ ਪ੍ਰਸਾਦ ਲਿਆ। ਅਧਿਆਪਕਾਂ ਨੇ ਬੱਚਿਆਂ ਨੂੰ ਸਿੱਖ ਗੁਰੂਆਂ ਦੁਆਰਾ ਕੀਤੇ ਕਾਰਜਾਂ, ਸਿੱਖਿਆਵਾਂ ਅਤੇ ਉਨ੍ਹਾਂ ਦੇ ਬਲੀਦਾਨਾਂ ਸੰਬੰਧੀ ਜਾਣਕਾਰੀ ਦਿੱਤੀ।

More Related Stories
ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਉਸ਼ਨਜ਼ ਵੱਲੋਂ ਆਈ.ਟੀ. ਅਤੇ ਮੈਨੇਜਮੈਂਟ ਵਿਦਿਆਰਥੀਆਂ ਲਈ ਉਦਯੋਗਿਕ ਦੌਰੇ ਦਾ ਆਯੋਜਨ
ਏਪੀਜੇ ਕਾਲਜ ਆਫ ਫਾਈਨ ਆਰਟਸ ਜਲੰਧਰ ਵਿੱਚ ਜਿਲਾ ਪ੍ਰਸ਼ਾਸਨ ਅਤੇ ਮਿਊਂਸਪਲ ਕਾਰਪੋਰੇਸ਼ਨ ਦੇ ਸਾਂਝੇ ਸਹਿਯੋਗ ਨਾਲ ਕਰਵਾਇਆ ਗਿਆ ਪੇਂਟਿੰਗ ਅਤੇ ਡਿਜੀਟਲ ਪੇਂਟਿੰਗ ਕੰਪੀਟੀਸ਼ਨ
ਏਪੀਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੇ ਵਿਦਿਆਰਥੀਆਂ ਨੇ ਨੌਰਥ ਜ਼ੋਨ ਯੂਥ ਫੈਸਟੀਵਲ ਵਿੱਚ ਵੀ ਜਿੱਤ ਦਾ ਐਲਾਨ ਕੀਤਾ