Global Awareness News

Awareness is Power: Know the World

ਸੰਪੂਰਨ ਟੀਕਾਕਰਨ ਬੱਚਿਆਂ ਨੂੰ ਕਈ ਘਾਤਕ ਬਿਮਾਰੀਆਂ ਤੋਂ ਬਚਾਉਂਦਾ ਹੈ : ਸਿਵਲ ਸਰਜਨ ਡਾ. ਗੁਰਮੀਤ ਲਾਲ ਸਿਹਤ ਵਿਭਾਗ ਵੱਲੋਂ ਆਯੋਜਿਤ ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ 5102 ਬੱਚਿਆਂ ਅਤੇ 617 ਗਰਭਵਤੀ ਔਰਤਾਂ ਨੇ ਲਿਆ ਲਾਭ

ਸੰਪੂਰਨ ਟੀਕਾਕਰਨ ਬੱਚਿਆਂ ਨੂੰ ਕਈ ਘਾਤਕ ਬਿਮਾਰੀਆਂ ਤੋਂ ਬਚਾਉਂਦਾ ਹੈ : ਸਿਵਲ ਸਰਜਨ ਡਾ. ਗੁਰਮੀਤ ਲਾਲ

ਸਿਹਤ ਵਿਭਾਗ ਵੱਲੋਂ ਆਯੋਜਿਤ ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ 5102 ਬੱਚਿਆਂ ਅਤੇ  617 ਗਰਭਵਤੀ ਔਰਤਾਂ ਨੇ ਲਿਆ ਲਾਭ

KOROTANY Jalandhar Punjab INDIA,

ਜਲੰਧਰ : ਸਿਹਤ ਵਿਭਾਗ ਜਲੰਧਰ ਵੱਲੋਂ ਸਿਵਲ ਸਰਜਨ ਡਾ. ਗੁਰਮੀਤ ਲਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਕੇਸ਼ ਚੌਪੜਾ ਦੀ ਦੇਖਰੇਖ ਵਿੱਚ 25 ਨਵੰਬਰ ਤੋਂ 30 ਨਵੰਬਰ ਤੱਕ “ਵਿਸ਼ੇਸ਼ ਟੀਕਾਕਰਨ ਹਫਤਾ” ਮਨਾਇਆ ਗਿਆ।ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਦੱਸਿਆ ਕਿ ਇਸ ਵਿਸ਼ੇਸ਼ ਹਫਤੇ ਦੌਰਾਨ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਕੈਂਪ ਲਗਾ ਕੇ ਨਿਯਮਿਤ ਟੀਕਾਕਰਨ ਕਰਵਾਉਣ ਤੋਂ ਕਿਸੇ ਕਾਰਣ ਵਾਂਝੇ ਰਹਿ ਗਏ ਨਵ-ਜਨਮੇ ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਗਿਆ।ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦਾ ਮੰਤਵ 100 ਫੀਸਦੀ ਰੁਟੀਨ ਟੀਕਾਕਰਨ ਨੂੰ ਯਕੀਨੀ ਬਣਾਉਣਾ ਹੈ।

ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਕਿਹਾ ਕਿ ਹਰ ਸਾਲ ਲੱਖਾਂ ਬੱਚਿਆਂ ਦੀਆਂ ਕਈ ਗੰਭੀਰ ਬਿਮਾਰੀਆਂ ਦੇ ਕਾਰਨ ਮੌਤ ਹੋ ਜਾਂਦੀ ਹੈ, ਜਿਨ੍ਹਾਂ ਨੂੰ ਉਪਲਬਧ ਟੀਕਿਆਂ ਨਾਲ ਰੋਕਿਆ ਜਾ ਸਕਦਾ ਹੈ। ਜਿਹੜੇ ਬੱਚੇ ਸੰਪੂਰਨ ਟੀਕਾਕ੍ਰਿਤ ਹਨ, ਉਨ੍ਹਾਂ ਦੇ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵੱਧ ਜਾਂਦੀ ਹੈ ਅਤੇ ਉਹ ਖਤਰਨਾਕ ਬਿਮਾਰੀਆਂ ਤੋਂ ਸੁਰੱਖਿਅਤ ਰਹਿੰਦੇ ਹਨ। ਉਨ੍ਹਾ ਕਿਹਾ ਹਰੇਕ ਬੱਚੇ ਨੂੰ ਅਤੇ ਗਰਭਵਤੀ ਔਰਤ ਨੂੰ ਟੀਕਾਕ੍ਰਿਤ ਹੋਣ ਦੀ ਜ਼ਰੂਰਤ ਹੁੰਦੀ ਹੈ ਕਿਉਂਕਿ ਟੀਕਾਕਰਣ ਵਿਭਿੰਨ ਗੰਭੀਰ ਬਿਮਾਰੀਆਂ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ।ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਤੇ ਨਿਰੰਤਰ ਯਤਨਸ਼ੀਲ ਹੈ ਅਤੇ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਸਕੀਮਾਂ ਦਾ ਪੂਰਾ ਲਾਭ ਲੈਣਾ ਚਾਹੀਦਾ ਹੈ।

ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਕੇਸ਼ ਚੌਪੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ ਹਾਈ ਰਿਸਕ ਖੇਤਰ, ਸਲੱਮ ਖੇਤਰ, ਮਾਈਗ੍ਰੇਟਰੀ ਆਬਾਦੀ, ਝੁੱਗੀਆਂ-ਝੌਂਪੜੀਆਂ, ਭੱਠੇ, ਖਾਲੀ ਸਬ ਸੈਂਟਰਾਂ ਜਿੱਥੇ 2 ਜਾਂ 3 ਨਿਯਮਿਤ ਟੀਕਾਕਰਨ ਸੈਸ਼ਨ ਨਾ ਹੋਏ ਹੋਣ, ਪਹੁੰਚ ਤੋਂ ਦੂਰ ਆਬਾਦੀ, ਆਉੂਟਬ੍ਰੇਕ ਵਾਲੀ ਆਬਾਦੀ ਦੇ ਖੇਤਰ ਕਵਰ ਕੀਤੇ ਗਏੇ।ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਹਫਤੇ ਦੌਰਾਨ ਜਿਲ੍ਹੇ ਭਰ ਵਿੱਚ ਸਿਹਤ ਵਿਭਾਗ ਵੱਲੋਂ 294 ਟੀਕਾਕਰਨ ਕੈਂਪ ਲਗਾਏ ਗਏ। ਉਨਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ ਜਿਲ੍ਹੇ ਭਰ ਵਿੱਚ ਕੁੱਲ 5102 ਬੱਚਿਆਂ ਅਤੇ 617 ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਗਿਆ।