Global Awareness News

Awareness is Power: Know the World

ਆਮ ਆਦਮੀ ਪਾਰਟੀ ਬਣੇਗੀ ਜਲੰਧਰ ਦਾ ਮੇਅਰ, ਨਗਰ ਨਿਗਮ ‘ਚ ਮਿਲਿਆ ਬਹੁਮਤ

ਆਮ ਆਦਮੀ ਪਾਰਟੀ ਬਣੇਗੀ ਜਲੰਧਰ ਦਾ ਮੇਅਰ, ਨਗਰ ਨਿਗਮ ‘ਚ ਮਿਲਿਆ ਬਹੁਮਤ

ਜਲੰਧਰ/ਚੰਡੀਗੜ੍ਹ

( KOROTANY )- ਆਮ ਆਦਮੀ ਪਾਰਟੀ (ਆਪ) ਲਈ ਜਲੰਧਰ ਨਗਰ ਨਿਗਮ ਦਾ ਮੇਅਰ ਬਣਨ ਦਾ ਰਸਤਾ ਸਾਫ ਹੋ ਗਿਆ ਹੈ। ਸੋਮਵਾਰ ਨੂੰ ਕਾਂਗਰਸ, ਭਾਜਪਾ ਅਤੇ ਦੋ ਆਜ਼ਾਦ ਸਮੇਤ ਪੰਜ ਕੌਂਸਲਰ ਪਾਰਟੀ ਵਿੱਚ ਸ਼ਾਮਲ ਹੋਏ, ਜਿਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਨਗਰ ਨਿਗਮ ਵਿੱਚ ਬਹੁਮਤ ਦੇ ਜਾਦੂਈ ਅੰਕੜੇ ਨੂੰ ਛੂਹ ਲਿਆ ਹੈ।

ਇਹ ਪੰਜ ਕੌਂਸਲਰ ‘ਆਪ’ ਆਗੂਆਂ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਡਾ: ਰਵਜੋਤ ਸਿੰਘ ਅਤੇ ਮਹਿੰਦਰ ਭਗਤ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਹੁਣ ਆਮ ਆਦਮੀ ਪਾਰਟੀ ਕੋਲ ਨਗਰ ਨਿਗਮ ਵਿੱਚ ਕੁੱਲ 43 ਕੌਂਸਲਰ ਹਨ ਅਤੇ ਮੇਅਰ ਬਣਾਉਣ ਲਈ ਇੰਨੇ ਹੀ ਕੌਂਸਲਰਾਂ ਦੀ ਲੋੜ ਹੈ।

ਜਲੰਧਰ ਦੇ ਵਾਰਡ ਨੰਬਰ 47 ਤੋਂ ਕਾਂਗਰਸੀ ਕੌਂਸਲਰ ਮਨਮੀਤ ਕੌਰ ਅਤੇ ਵਾਰਡ ਨੰਬਰ 65 ਤੋਂ ਕਾਂਗਰਸੀ ਕੌਂਸਲਰ ਪਰਵੀਨ ਵਾਸਨ ਪਾਰਟੀ ਵਿੱਚ ਸ਼ਾਮਲ ਹੋ ਗਏ। ਵਾਰਡ ਨੰਬਰ 63 ਤੋਂ ਭਾਜਪਾ ਕੌਂਸਲਰ ਸੁਲੇਖਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ। ਦੋ ਆਜ਼ਾਦ ਕੌਂਸਲਰ, ਵਾਰਡ ਨੰਬਰ 46 ਦੇ ਕੌਂਸਲਰ ਤਰਸੇਮ ਸਿੰਘ ਅਤੇ ਵਾਰਡ ਨੰਬਰ 81 ਤੋਂ ਆਜ਼ਾਦ ਕੌਂਸਲਰ ਸੀਮਾ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਪੰਜ ਕੌਂਸਲਰਾਂ ਨੇ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਨਿਗਮ ਵਿੱਚ ਪਾਰਟੀ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।