Global Awareness News

Awareness is Power: Know the World

ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਮਸ਼ੀਨਾਂ ਲਈ ਹੁਣ ਤਕ 12.68 ਕਰੋੜ ਦੀ ਸਬਸਿਡੀ ਦਿੱਤੀ ਗਈ

ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਮਸ਼ੀਨਾਂ ਲਈ ਹੁਣ ਤਕ 12.68 ਕਰੋੜ ਦੀ ਸਬਸਿਡੀ ਦਿੱਤੀ ਗਈ

ਇੱਕਲੇ ਚਾਲੂ ਮਾਲੀ ਸਾਲ ਚ 3.57 ਕਰੋੜ ਦੀ ਸਬਸਿਡੀ 191 ਮਸ਼ੀਨਾਂ ਲਈ ਜਾਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਜਨਵਰੀ, 2025:

( ਕੋਰੋਟਾਣੇ ) ਜਲੰਧਰ/ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਚਾਲੂ ਮਾਲੀ ਸਾਲ ਦੌਰਾਨ 3.57 ਕਰੋੜ ਰੁਪਏ ਦੀ ਸਬਸਿਡੀ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਖਰੀਦ ਲਈ ਦਿੱਤੀ ਗਈ ਹੈ।

ਇਹ ਜਾਣਕਾਰੀ ਦਿੰਦੇ ਹੋਏ ਸਨ ਡਵੀਜ਼ਨਲ ਮੈਜਿਸਟ੍ਰੇਟ ਮੋਹਾਲੀ ਸ਼੍ਰੀਮਤੀ ਦਮਨਦੀਪ ਕੌਰ ਨੇ ਦੱਸਿਆ ਕਿ ਇਹ ਸਾਲ ਜ਼ਿਲ੍ਹੇ ਵਿੱਚ 191 ਪਰਾਲੀ ਪ੍ਰਬੰਧਨ ਮਸ਼ੀਨਾਂ ਦਿੱਤੀਆਂ ਗਈਆਂ।

ਉਨ੍ਹਾਂ ਦੱਸਿਆ ਕਿ ਸਾਲ 2018 ਤੋਂ ਹੁਣ ਤੱਕ ਜ਼ਿਲ੍ਹੇ ਵਿੱਚ 1369 ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ ਤੇ ਦਿੱਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਾਸਤੇ 12.68 ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ। ਇਹ ਮਸ਼ੀਨਾਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਰਮਵਾਰ 60 ਅਤੇ 40 ਫੀਸਦੀ ਦੀ ਸਬਸਿਡੀ ਦੀ ਸਾਂਝੇਦਾਰੀ ਵਿੱਚ ਮੁਹਈਆ ਕਰਵਾਈਆਂ ਜਾਂਦੀਆਂ ਹਨ। ਇਹ ਮਸੀਨਰੀ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦੀ ਅਤੇ ਗਰੁੱਪਾਂ, ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਸਬਸਿਡੀ ‘ਤੇ ਮੁਹਈਆ ਕਰਵਾਈ ਜਾਂਦੀ ਹੈ।

ਅੱਜ ਵਿਕਾਸ ਕੰਮਾਂ ਤੇ ਵੱਖ ਵੱਖ ਭਲਾਈ ਯੋਜਨਾਵਾਂ ਦੇ ਜਾਇਜ਼ੇ ਲਈ ਮਹੀਨਾਵਾਰ ਮੀਟਿੰਗ ਦੌਰਾਨ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਵੱਲੋਂ ਇਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਸਾਲ 2018-19 ਤੋਂ ਕਰਾਪ ਰੈਜੀਡਿਊ ਮੈਨੇਜਮੈਂਟ (ਸੀ ਆਰ ਐਮ) ਸਕੀਮ ਅਧੀਨ ਮਸ਼ੀਨਰੀ ਦੀ ਸਬਸਿਡੀ ਵਿਅਕਤੀਗਤ 50% ਅਤੇ ਕਸਟਮ ਹਾਇਰਿੰਗ ਸੈਂਟਰਾਂ ਲਈ 80% ਉਪਲੱਬਧ ਕਰਵਾਈ ਜਾ ਰਹੀ ਹੈ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਾਲ 2018-19 ਦੌਰਾਨ ਜਿਲ੍ਹੇ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਕੁੱਲ 216 ਅੱਗ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ ਜੋ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਣਥੱਕ ਯਤਨਾਂ ਕਾਰਨ ਇਸ ਸਾਲ 2024-25 ਦੌਰਾਨ ਕੇਵਲ 40

ਦਰਜ ਕੀਤੀਆਂ ਗਈਆਂ ਹਨ।

ਉਨ੍ਹਾਂ ਨੇ ਦੱਸਿਆ ਕਿ ਪਰਾਲੀ ਦੀਆਂ ਗੰਢਾਂ ਬਣਾਉਣ ਵਾਲੀ ਮਸ਼ੀਨ ਬੇਲਰ/ਰੇਕ ਅਤੇ ਪਰਾਲੀ ਨੂੰ ਖੇਤ ਵਿੱਚ ਮਿਲਾਉਣ ਲਈ ਸੁਪਰ ਸੀਡਰ, ਉਲਟਾਵਾਂ ਹੱਲ, ਹੈਪੀ ਸੀਡਰ, ਚੋਪਰ, ਮਲਚਰ ਆਦਿ ਮਸ਼ੀਨਾਂ ਉਪਦਾਨ ਤੇ ਮੁਹਇਆ ਕਰਵਾਈਆਂ ਇੰਡੀਆ ਹਨ।

ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹੇ ਵਿੱਚ ਜਿਨ੍ਹਾਂ ਪਿੰਡਾਂ ਵਿੱਚ ਉੱਚੇ-ਨੀਵੇਂ ਖੇਤ ਹਨ ਅਤੇ ਉਨ੍ਹਾਂ ਖੇਤਾਂ ਵਿੱਚ ਪਰਾਲੀ ਦੀ ਸੰਭਾਲ ਲਈ ਬੇਲਰ/ ਰੇਕ ਮਸ਼ੀਨ ਨੂੰ ਕੰਮ ਕਰਨ ਵਿੱਚ ਮੁਸ਼ਕਿਲ ਪੇਸ਼ ਆਉਂਦੀ ਹੈ, ਉਨ੍ਹਾਂ ਪਿੰਡਾਂ ਵਿੱਚ ਹੋਰ ਬਦਲਵੀਆਂ ਮਸ਼ੀਨਾਂ ਦਾ ਪ੍ਰਬੰਧ ਕਰਕੇ ਪਰਾਲੀ ਦੀ ਸੁਚੱਜੀ ਸੰਭਾਲ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਉਪ ਮੰਡਲ ਮੈਜਿਸਟਰੇਟ ਡੇਰਾਬਸੀ ਅਮਿਤ ਗੁਪਤਾ ਵੀ ਮੌਜੂਦ ਸਨ।