ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 11 ਅਤੇ 12 ਫਰਵਰੀ ਨੂੰ ਸ਼ੋਭਾ ਯਾਤਰਾ ਦੇ ਰਸਤੇ ਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ
ਜਲੰਧਰ, 1 ਫਰਵਰੀ : ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧ ਵਿੱਚ 11 ਫਰਵਰੀ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਵਿਖੇ ਉਕਤ ਸਮਾਗਮ ਦੌਰਾਨ ਸ਼ੋਭਾ ਯਾਤਰਾ ਦੇ ਰਸਤੇ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ 11 ਅਤੇ 12 ਫਰਵਰੀ 2025 ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ।

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ