ਏਪੀਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੀ ਵਿਦਿਆਰਥਣ ਗੁਰਨੀਤ ਨਿੱਝਰ ਨੇ ਸਾਉਥ ਅਫਰੀਕਾ ਵਿੱਚ ਕਲਚਰਲ ਐਕਸਚੇਂਜ ਪ੍ਰੋਗਰਾਮ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ।
ਏਪੀਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੀ ਬੀ.ਡਿਜ਼ਾਈਨ ਮਲਟੀਮੀਡੀਆ ਦੀ ਵਿਦਿਆਰਥਣ ਗੁਰਨੀਤ ਨਿੱਝਰ ਨੇ ਇੰਡੀਅਨ ਕੌਂਸਲ ਫਾਰ ਕਲਚਰਲ ਰਿਲੇਸ਼ਨਜ਼ (ਆਈਸੀਸੀਆਰ) ਦੇ ਸਹਿਯੋਗ ਨਾਲ ਸਾਉਥ ਅਫ਼ਰੀਕਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ ਅਤੇ ਅਮੀਰ ਪੰਜਾਬੀ ਸੱਭਿਆਚਾਰ ਦੀ ਸ਼ਾਨਦਾਰ ਪੇਸ਼ਕਾਰੀ ਲੋਕ ਨਾਚ ਗਿੱਧਾ ਲਈ ਸਨਮਾਨ ਪ੍ਰਾਪਤ ਕੀਤਾ ਅਤੇ । ਗੁਰਨੀਤ ਨਿੱਝਰ ਨੇ ਆਪਣੀ ਪੂਰੀ ਟੀਮ ਦੇ ਨਾਲ, ਸਾਉਥ ਅਫਰੀਕਾ ਦੇ ਵੱਖ-ਵੱਖ ਸ਼ਹਿਰਾਂ ਜਿਵੇਂ ਕਿ ਪੀਟਰਮੈਰਿਟਜ਼ਬਰਗ, ਜੋਹਾਨਸਬਰਗ, ਨਿਊਕੈਸਲ ਅਤੇ ਲੇਡੀਸਮਿਥ ਵਿੱਚ ਭਾਰਤ ਸਰਕਾਰ ਦੁਆਰਾ ਪ੍ਰਦਾਨ ਕੀਤੇ ਗਏ ਵਾਇਟ ਪਾਸਪੋਰਟ ਦੇ ਆਧਾਰ ‘ਤੇ ਪੂਰੀ ਟੀਮ ਦੇ ਨਾਲ ਪੰਜਾਬ ਦੇ ਅਮੀਰ ਸੱਭਿਆਚਾਰ ਬਾਰੇ ਜਾਣੂ ਕਰਵਾਉਂਦੇ ਹੋਏ ਗਿੱਧੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਸੱਭਿਆਚਾਰਕ ਪ੍ਰੋਗਰਾਮ ਭਾਰਤ ਅਤੇ ਸਾਉਥ ਅਫਰੀਕਾ ਵਿਚਕਾਰ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਮਜ਼ਬੂਤ ਕਰਨ ਲਈ ਆਯੋਜਿਤ ਕੀਤਾ ਗਿਆ ਸੀ। ਗੁਰਨੀਤ ਨਿੱਝਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਕਾਲਜ ਵੱਲੋਂ ਗਿੱਧੇ ਵਿੱਚ ਹਿੱਸਾ ਲਿਆ ਹੈ ਅਤੇ ਜ਼ੋਨਲ ਅਤੇ ਇੰਟਰ ਜ਼ੋਨਲ ਯੂਥ ਫੈਸਟੀਵਲ ਵਿੱਚ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਡਾ. ਨੀਰਜਾ ਢੀਂਗਰਾ ਨੇ ਗੁਰਨੀਤ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮੇਰਾ ਆਸ਼ੀਰਵਾਦ ਤੁਹਾਡੇ ਨਾਲ ਹੈ ਕਿ ਤੁਸੀਂ ਇਸ ਤਰ੍ਹਾਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਰਹੋ ਅਤੇ ਅੱਗੇ ਵਧਦੇ ਰਹੋ। ਡਾ. ਢੀਂਗਰਾ ਨੇ ਕਿਹਾ ਕਿ ਸਾਡੇ ਕਾਲਜ ਵਿੱਚ ਵਿਦਿਆਰਥੀਆਂ ਨੂੰ ਹਮੇਸ਼ਾ ਸਰਵਪੱਖੀ ਵਿਕਾਸ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਉਨ੍ਹਾ ਵਿੱਚ ਏਨਾ ਆਤਮਵਿਸ਼ਵਾਸ ਭਰਿਆ ਜਾਂਦਾ ਹੈ ਕਿ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪਲੇਟਫਾਰਮ ‘ਤੇ ਆਪਣੀ ਪ੍ਰਤਿਭਾ ਦਾ ਸਭ ਤੋਂ ਵਧੀਆ ਢੰਗ ਨਾਲ ਪ੍ਰਦਰਸ਼ਨ ਕਰ ਸਕਦੇ ਹਨ। ਡਾ. ਢੀਂਗਰਾ ਨੇ ਪੰਜਾਬੀ ਵਿਭਾਗ ਦੀ ਮੈਡਮ ਲਵਪ੍ਰੀਤ ਕੌਰ ਦੇ ਗੁਰਨੀਤ ਨੂੰ ਗਿੱਧੇ ਦੀਆਂ ਬਾਰੀਕੀਆਂ ਸਮਝਾਉਣ ਅਤੇ ਉਸ ਨੂੰ ਇਸ ਵਿੱਚ ਨਿਪੁੰਨ ਬਣਾਉਣ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹਨਾ ਨੂੰ ਹੋਰ ਵਿਦਿਆਰਥੀਆਂ ਨੂੰ ਵੀ ਇਸੇ ਤਰ੍ਹਾਂ ਉਤਸ਼ਾਹਿਤ ਕਰਨਾ ਜਾਰੀ ਰੱਖਣਾ ਚਾਹੀਦਾ ਹੈ ਤਾਂ ਜੋ ਉਹ ਵੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣ।

More Related Stories
3 साल की सर्विस के बाद 253 मास्टर कैडर टीचरों को नौकरी से निकालना गलत: MLA सुखविंदर सुखी
ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ : ਭਗਵੰਤ ਸਿੰਘ ਮਾਨ
Public Holiday: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ…