ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨੇ ਐਸ ਏ ਐਸ ਨਗਰ ਜ਼ਿਲ੍ਹੇ ਦੇ ਪਿੰਡ ਦਾ ਦੌਰਾ ਕੀਤਾ
ਜ਼ਮੀਨੀ ਪੱਧਰ ‘ਤੇ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਸਕੀਮਾਂ ਦੇ ਕੰਮਕਾਜ ਨੂੰ ਸਮਝਣ ਲਈ ਸਿੰਘਪੁਰਾ ਦੀ ਗ੍ਰਾਮ ਪੰਚਾਇਤ ਨਾਲ ਗੱਲਬਾਤ ਕੀਤੀ
( MS KOROTANY Chif Editor ) Jalandhar/ਐਸ.ਏ.ਐਸ.ਨਗਰ, 04 ਫਰਵਰੀ, 2025: ਆਪਣੇ ਅਧਿਐਨ ਦੌਰੇ ਦੇ ਹਿੱਸੇ ਵਜੋਂ, ਨੈਸ਼ਨਲ ਡਿਫੈਂਸ ਕਾਲਜ ਤੋਂ ਮਿਲਟਰੀ, ਸਿਵਲ ਸਰਵਿਸਿਜ਼ ਅਤੇ ਮਿੱਤਰ ਵਿਦੇਸ਼ੀ ਦੇਸ਼ਾਂ ਦੇ ਬ੍ਰਿਗੇਡੀਅਰ/ਜੁਆਇੰਟ ਸੈਕਟਰੀ ਦੇ ਬਰਾਬਰ ਦੇ 6 ਵਿਦੇਸ਼ੀ ਡੈਲੀਗੇਟਾਂ ਸਮੇਤ 15 ਅਧਿਕਾਰੀਆਂ ਦੇ ਇੱਕ ਵਫ਼ਦ ਨੇ ਮੰਗਲਵਾਰ ਨੂੰ ਐਸ.ਏ.ਐਸ.ਨਗਰ ਦੇ ਪਿੰਡ ਸਿੰਘਪੁਰਾ ਦਾ ਦੌਰਾ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਦੱਸਿਆ ਕਿ ਇਸ ਦੌਰੇ ਦਾ ਉਦੇਸ਼ ਸਮਾਜਿਕ-ਸਿਆਸੀ-ਆਰਥਿਕ, ਸੱਭਿਆਚਾਰਕ ਅਤੇ ਧਾਰਮਿਕ ਪਹਿਲੂਆਂ, ਪ੍ਰਸ਼ਾਸਨ, ਸ਼ਾਸਨ ਅਤੇ ਰਾਜ ਪੱਧਰ ‘ਤੇ ਕਾਨੂੰਨ ਅਤੇ ਵਿਵਸਥਾ ਨੂੰ ਲਾਗੂ ਕਰਨ ਅਤੇ
ਪਿੰਡ ਪੱਧਰ ਤੱਕ ਚੁਣੌਤੀਆਂ ਦਾ ਜਾਇਜ਼ਾ ਲੈਣਾ ਸੀ।
ਉਨ੍ਹਾਂ ਕਿਹਾ ਕਿ ਵਫ਼ਦ ਉਪਰੋਕਤ ਸੰਦਰਭ ਵਿੱਚ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਪੰਜਾਬ ਦੁਆਰਾ ਆਯੋਜਿਤ ਰਾਜ ਦੇ ਪੰਜ ਦਿਨਾਂ ਦੌਰੇ ‘ਤੇ ਹੈ। ਸੂਬੇ ਦੇ ਬਾਕੀ ਹਿੱਸਿਆਂ ਵਿੱਚ ਵੀ ਵਫ਼ਦ ਨੇ ਆਉਣ ਵਾਲੇ ਦਿਨਾਂ ਵਿੱਚ ਸ੍ਰੀ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਦਾ ਦੌਰਾ ਕਰਨਾ ਹੈ।
ਵਫ਼ਦ ਵਿੱਚ ਭਾਰਤੀ ਸੈਨਾ, ਭਾਰਤੀ ਜਲ ਸੈਨਾ, ਭਾਰਤੀ ਹਵਾਈ ਸੈਨਾ, ਮੰਗੋਲੀਅਨ ਆਰਮੀ, ਸ਼੍ਰੀਲੰਕਾਈ ਆਰਮੀ, ਇਜਿਪਟ ਆਰਮੀ, ਰਿਪਬਲਿਕਨ ਆਫ ਕੋਰੀਅਨ ਆਰਮੀ, ਓਮਾਨ ਆਰਮੀ ਅਤੇ ਰਸ਼ੀਅਨ ਆਰਮੀ ਤੋਂ ਇਲਾਵਾ ਭਾਰਤੀ ਸੈਰ-ਸਪਾਟਾ ਸੇਵਾਵਾਂ ਦੇ ਟੂਰ ਕੋਆਰਡੀਨੇਟਰ ਸ਼ਾਮਲ ਸਨ।
ਵਫ਼ਦ ਦੇ ਮੈਂਬਰਾਂ ਨੇ ਪਿੰਡ ਵਿੱਚ ਪਹਿਲਾਂ ਹੀ ਚੱਲ ਰਹੇ ਜਲ ਸਪਲਾਈ ਪ੍ਰਾਜੈਕਟ ਅਤੇ ਸੀਵਰੇਜ ਟ੍ਰੀਟਮੈਂਟ ਪ੍ਰਾਜੈਕਟ ਦਾ ਦੌਰਾ ਕੀਤਾ। ਉਨ੍ਹਾਂ ਨੂੰ ਪੇਂਡੂ ਸੈਲਫ ਹੈਲਪ ਗਰੁੱਪਾਂ ਦੇ ਉਤਪਾਦਾਂ ‘ਤੇ ਆਧਾਰਿਤ ਪ੍ਰਦਰਸ਼ਨੀ ਵੀ ਦਿਖਾਈ ਗਈ। ਪੰਚਾਇਤੀ ਰਾਜ ਸੰਸਥਾ ਵਿਚ ਔਰਤਾਂ ਦੀ ਭੂਮਿਕਾ ਬਾਰੇ ਪੁੱਛੇ ਸਵਾਲ ‘ਤੇ ਉਨ੍ਹਾਂ ਨੂੰ ਸਰਪੰਚਾਂ ਅਤੇ ਪੰਚਾਂ ਵਜੋਂ ਪੀ.ਆਰ.ਆਈਜ਼ ਵਿਚ ਔਰਤਾਂ ਦੀ 50 ਫੀਸਦੀ ਹਿੱਸੇਦਾਰੀ ਬਾਰੇ ਜਾਣੂ ਕਰਵਾਇਆ ਗਿਆ।
ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਹਿਕਮੀਤ ਸਿੰਘ ਵੱਲੋਂ ਪੰਚਾਇਤੀ ਰਾਜ ਸੰਸਥਾ ਦੇ ਕੰਮਕਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਵੱਲੋਂ ਕਵਿਤਾ ਉਚਾਰਨ ਕਰਕੇ ਵਫ਼ਦ ਦਾ ਸਵਾਗਤ ਵੀ ਕੀਤਾ ਗਿਆ।
ਵਫ਼ਦ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਦੇ ਕੰਮਕਾਜ ਬਾਰੇ ਜਾਣੂ ਕਰਵਾਇਆ ਗਿਆ।
ਵਫ਼ਦ ਦੇ ਦੌਰੇ ਦੀ ਯਾਦ ਨੂੰ ਸਦੀਵੀ ਤਾਜ਼ਾ ਰੱਖਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘਪੁਰਾ ਦੇ ਵਿਹੜੇ ਵਿੱਚ ਇੱਕ ਬੂਟਾ ਵੀ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ ਅਤੇ ਪਿੰਡ ਦੀ ਗ੍ਰਾਮ ਪੰਚਾਇਤ ਵੀ ਹਾਜ਼ਰ ਸਨ।

More Related Stories
3 साल की सर्विस के बाद 253 मास्टर कैडर टीचरों को नौकरी से निकालना गलत: MLA सुखविंदर सुखी
ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ : ਭਗਵੰਤ ਸਿੰਘ ਮਾਨ
Public Holiday: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ…