ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹਾ ਜਲੰਧਰ ਦੀ ਹੱਦ ’ਚ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ’ਚ 11 ਫਰਵਰੀ ਨੂੰ ਛੁੱਟੀ ਦਾ ਐਲਾਨ
( MS KOROTANY Chif Editor) ਜਲੰਧਰ, 6 ਫਰਵਰੀ : ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 11 ਫਰਵਰੀ ਨੂੰ ਜ਼ਿਲ੍ਹਾ ਜਲੰਧਰ ਵਿੱਚ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ/ਕਾਲਜਾਂ ਵਿੱਚ 11 ਫਰਵਰੀ 2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਨਿਰਧਾਰਿਤ ਹਨ, ਉਨ੍ਹਾਂ ਸਬੰਧਤ ਜਮਾਤਾਂ ’ਤੇ ਇਸ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।


More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ