ਗਲਤ ਰਸਤਿਆਂ ਰਾਹੀ ਵਿਦੇਸ਼ ਜਾਣ ਦੀ ਕੋਸ਼ਿਸ਼ ਨਾ ਕਰਨ ਪੰਜਾਬੀ ਨੌਜਵਾਨ – ਧਾਲੀਵਾਲ
ਗੁਆਟੇਮਾਲਾ ਵਿੱਚ ਮਾਰੇ ਨੌਜਵਾਨ ਦੇ ਪਰਿਵਾਰ ਨਾਲ ਕੀਤਾ ਦੁੱਖ ਦਾ ਇਜ਼ਹਾਰ
( ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ ) ਅੰਮ੍ਰਿਤਸਰ, 9 ਫਰਵਰੀ 2025 :
ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬੀ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਲਤ ਰਸਤਿਆਂ ਜਰੀਏ ਵਿਦੇਸ਼ਾਂ ਵਿੱਚ ਜਾਣ ਦੀ ਕੋਸ਼ਿਸ਼ ਨਾ ਕਰਨ। ਬੀਤੇ ਦਿਨੀਂ ਅਮਰੀਕਾ ਜਾਂਦੇ ਹੋਏ ਗੁਆਟੇਮਾਲਾ ਵਿੱਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਉਹਨਾਂ ਦੇ ਗ੍ਰਹਿ ਰਮਦਾਸ ਵਿਖੇ ਪਹੁੰਚੇ ਸ ਧਾਲੀਵਾਲ ਨੇ ਪੰਜਾਬੀ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਨੋਟਾਂ ਦੀਆਂ ਪੰਡਾਂ ਲਗਾ ਕੇ ਆਪਣੇ ਨੌਜਵਾਨ ਪੁੱਤਰਾਂ ਤੇ ਧੀਆਂ ਨੂੰ ਗਲਤ ਰਸਤਿਆਂ ਜ਼ਰੀਏ ਵਿਦੇਸ਼ਾਂ ਵਿੱਚ ਨਾ ਭੇਜਣ। ਉਹਨਾਂ ਕਿਹਾ ਕਿ ਇਹ ਰਸਤੇ ਬੇਹਦ ਖਤਰਨਾਕ ਅਤੇ ਖਰਚੇ ਵਾਲੇ ਹਨ। ਜੇਕਰ ਕਿਸੇ ਨੇ ਵਿਦੇਸ਼ ਜਾਣਾ ਹੈ ਤਾਂ ਉਹ ਪੜ ਲਿਖ ਕੇ , ਹੁਨਰਮੰਦ ਸਿੱਖਿਆ ਲੈ ਕੇ ਜਾਵੇ, ਜਿਸ ਜ਼ਰੀਏ ਉਸਦਾ ਖਰਚਾ ਵੀ ਘੱਟ ਆਦਾ ਹੈ ਅਤੇ ਖਤਰਾ ਵੀ ਕੋਈ ਨਹੀਂ। ਉਹਨਾਂ ਕਿਹਾ ਕਿ ਜਿੰਨੇ ਪੈਸੇ ਲਗਾ ਕੇ ਸਾਡੇ ਨੌਜਵਾਨ ਗਲਤ ਰਸਤੇ ਵਿਦੇਸ਼ ਜਾਣ ਦੀ ਕੋਸ਼ਿਸ਼ ਕਰਦੇ ਹਨ ਉਨੇ ਪੈਸੇ ਨਾਲ ਪੰਜਾਬ ਵਿੱਚ ਵਧੀਆ ਕਾਰੋਬਾਰ ਕਰਕੇ ਰੋਟੀ ਖਾਧੀ ਜਾ ਸਕਦੀ ਹੈ।

ਗੁਰਪ੍ਰੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਉਹਨਾਂ ਨੇ ਪਰਿਵਾਰ ਨੂੰ ਇਹ ਵੀ ਭਰੋਸਾ ਦਵਾਇਆ ਕਿ ਉਹ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉਹਨਾਂ ਨੂੰ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਤੁਹਾਡੇ ਹਰ ਦੁੱਖ-ਸੁੱਖ ਵਿੱਚ ਖੜੀ ਹੈ, ਪਰ ਜੋ ਨੌਜਵਾਨ ਸਾਡੇ ਤੋਂ ਦੂਰ ਚਲਾ ਗਿਆ ਹੈ ਉਸ ਦਾ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।


More Related Stories
ਮੁੱਖ ਮੰਤਰੀਆਂ ਦੀਆਂ ਜਾਇਦਾਦਾਂ ਦੇ ਵੇਰਵੇ ਆਏ ਸਾਹਮਣੇ, ਦੇਖੋ ਕੌਣ ਹੈ ਸਭ ਤੋਂ ਅਮੀਰ CM
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।