ਨਗਰ ਨਿਗਮ ਨੇ 10 ਹੋਟਲਾਂ ਦੇ ਪਾਣੀ ਅਤੇ ਸੀਵਰੇਜ ਕਨੈਕਸ਼ਨ ਕੱਟ ਦਿੱਤੇ
( ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ ) ਅੰਮ੍ਰਿਤਸਰ, 17 ਫਰਵਰੀ: ਨਗਰ ਨਿਗਮ ਨੇ ਬਿਨਾਂ ਪ੍ਰਵਾਨਿਤ ਨਕਸ਼ਿਆਂ ਦੇ ਬਣੇ 10 ਹੋਟਲਾਂ ਦੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟ ਦਿੱਤੇ ਹਨ। ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਹੁਕਮਾਂ ‘ਤੇ, ਨਿਗਮ ਦੇ ਓ ਐਂਡ ਐਮ ਵਿਭਾਗ ਨੇ ਗੋਇਨਕਾ ਮਾਰਕੀਟ, ਕਟੜਾ ਆਹਲੂਵਾਲੀਆ, ਪੱਕੀ ਗਲੀ ਖੇਤਰ ਦੇ 10 ਹੋਟਲਾਂ ਦੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟ ਦਿੱਤੇ। ਇਸ ਤੋਂ ਪਹਿਲਾਂ ਵੀ ਨਗਰ ਨਿਗਮ ਵੱਲੋਂ 12 ਹੋਟਲਾਂ ਦੇ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਕੱਟ ਦਿੱਤੇ ਗਏ ਸਨ। ਇਸ ਤਰ੍ਹਾਂ, ਕੁੱਲ 22 ਹੋਟਲਾਂ ਦੇ ਕੁਨੈਕਸ਼ਨ ਕੱਟ ਦਿੱਤੇ ਗਏ ਹਨ। ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਨਕਸ਼ਾ ਮਨਜ਼ੂਰ ਕੀਤੇ ਬਿਨਾਂ ਬਣਾਇਆ ਗਏ ਕੁੱਲ 29 ਹੋਟਲਾਂ ਦੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਨੂੰ ਕੱਟਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਨਕਸ਼ਾ ਮਨਜ਼ੂਰ ਕੀਤੇ ਬਿਨਾਂ ਬਣਾਏ ਗਏ ਹੋਟਲਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਲਈ ਪੱਤਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਤੋਂ ਨਕਸ਼ਾ ਮਨਜ਼ੂਰ ਕਰਵਾਉਣ ਤੋਂ ਬਾਅਦ ਹੀ ਇਮਾਰਤ ਦੀ ਉਸਾਰੀ ਸ਼ੁਰੂ ਕਰਨ।

More Related Stories
3 साल की सर्विस के बाद 253 मास्टर कैडर टीचरों को नौकरी से निकालना गलत: MLA सुखविंदर सुखी
ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ : ਭਗਵੰਤ ਸਿੰਘ ਮਾਨ
Public Holiday: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ…