ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਜਾਬ ਸਕੂਲ ਬੋਰਡ ਦੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ, ਪ੍ਰੀਖਿਆ ਕੇਂਦਰਾਂ ਦੇ ਆਲ਼ੇ-ਦੁਆਲੇ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ
( ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ ) ਮਾਲੇਰਕੋਟਲਾ 17 ਫਰਵਰੀ 2025 :
ਪੰਜਾਬ ਸਕੂਲ ਸਿੱਖਿਆ ਬੋਰਡ ਐਸ.ਏ.ਐਸ ਨਗਰ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆ 19 ਫਰਵਰੀ ਤੋਂ 04 ਅਪ੍ਰੈਲ 2025 ਤੱਕ ਬੋਰਡ ਵੱਲੋਂ ਸਥਾਪਤ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ, ਮਾਲੇਰਕੋਟਲਾ ਡਾ. ਪੱਲਵੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਮਾਲੇਰਕੋਟਲਾ ਵਿਖੇ ਅੱਠਵੀਂ,ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਲਈ ਸਥਾਪਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲ਼ੇ ਦੁਆਲੇ ਦਫਾ 144 ਸੀ.ਆਰ.ਪੀ.ਸੀ ਲਗਾਉਂਦੇ ਹੋਏ ਮਿਤੀ 19 ਫਰਵਰੀ ਤੋਂ 04 ਅਪ੍ਰੈਲ 2025 ਤੱਕ ਪ੍ਰੀਖਿਆ ਕੇਂਦਰਾਂ ਦੀਆਂ ਸੀਮਾਵਾਂ ਅੰਦਰ ਲੋਕਾਂ ਦੇ ਇਕੱਠੇ ਹੋਣ ਤੇ ਰੋਕ ਲਗਾਈ ਹੈ।
ਇਹਨਾਂ ਹੁਕਮਾਂ ਤਹਿਤ ਪ੍ਰੀਖਿਆ ਕੇਂਦਰਾਂ ਦੇ ਅੰਦਰ ਸਿਰਫ਼ ਪੇਪਰ ਦੇਣ ਵਾਲੇ ਵਿਦਿਆਰਥੀ ਅਤੇ ਪੇਪਰ ਲੈਣ ਵਾਲੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਹੀ ਦਾਖਲ ਹੋਣ ਦੀ ਆਗਿਆ ਹੋਵੇਗੀ।
ਇਹ ਹੁਕਮ 19 ਫਰਵਰੀ 2025 ਤੋਂ 04 ਅਪ੍ਰੈਲ 2025 ਤੱਕ ਲਾਗੂ ਰਹਿਣਗੇ

More Related Stories
ਲਾਗੂ ਹੋਈਆਂ ਨਵੀਆਂ ਵਿਆਜ ਦਰਾਂ: ਜਾਣੋ PPF, NSC ਤੇ SCSS ‘ਤੇ ਹੁਣ ਕਿੰਨਾ ਮਿਲੇਗਾ ਰਿਟਰਨ
ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਮਹਾਰਾਜ ਜਸਦੀਪ ਸਿੰਘ ਗਿੱਲ: ਕ੍ਰਿਸ਼ਨਾ ਤਲਵਾਰ ਦੀ ਅੰਤਿਮ ਸੰਸਕਾਰ ‘ਚ ਹੋਏ ਸ਼ਾਮਲ
ਡਾ. ਸੇਠੀ ਨੇ ਠੇਕੇਦਾਰਾਂ ਨੂੰ ਦਿੱਤੀ ਚਿਤਾਵਨੀ