ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਜਗਰਾਉਂ ਦੇ ਵੱਖ-ਵੱਖ ਇਲਾਕਿਆਂ ‘ਚ ਅਭਿਆਨ ਚਲਾਇਆ
ਬਾਲ ਭਿੱਖਿਆ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਵੀ ਕੀਤਾ
( ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ ) ਜਲੰਧਰ/ਲੁਧਿਆਣਾ, 20 ਫਰਵਰੀ 2025 – ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ ਵੱਲੋਂ ਬਾਲ ਭਿੱਖਿਆ ਦੀ ਰੋਕਥਾਮ ਲਈ ਜਗਰਾਉਂ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਅਭਿਆਨ ਚਲਾਇਆ ਗਿਆ।
ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ, ਜਿਸ ਵਿੱਚ ਪੁਲਿਸ ਵਿਭਾਗ, ਸਿੱਖਿਆ ਵਿਭਾਗ ਅਤੇ ਬਚਪਨ ਬਚਾਉ ਅੰਦੋਲਨ ਦੇ ਨੁਮਾਇੰਦੇ ਵੀ ਸ਼ਾਮਲ ਸਨ, ਵੱਲੋ ਸਾਂਝੇ ਤੌਰ ਤੇ ਜਗਰਾਉਂ ਦੇ ਵੱਖ-ਵੱਖ ਇਲਾਕਿਆਂ ਵਿੱਚ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਜਾਗਰੂਕ ਕੀਤਾ ਗਿਆ। ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ ‘ਤੇ ਠੱਲ ਪਾਈ ਜਾ ਸਕੇ।
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ ਤਾਂ ਜੋ ਲੁਧਿਆਣਾ ਨੂੰ ਬਾਲ ਭਿੱਖਿਆ ਤੋਂ ਮੁਕਤ ਕਰਦਿਆਂ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਉਜੱਵਲ ਬਣਾਇਆ ਜਾ ਸਕੇ।
ਟੀਮ ਵਿੱਚ ਸਨਦੀਪ ਸਿੰਘ (ਬਚਪਨ ਬਚਾਉ ਅੰਦੋਲਨ), ਪੁਲਿਸ ਵਿਭਾਗ ਦੇ ਮੈਂਬਰ ਅਤੇ ਸਤਵਿੰਦਰ ਸਿੰਘ (ਸਿੱਖਿਆ ਵਿਭਾਗ) ਅਤੇ ਹੋਰ ਸ਼ਾਮਲ ਸਨ।

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ