ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 5599 ਘਰਾਂ ਦੇ ਸਰਵੇ ਦਾ ਕੰਮ ਮੁਕੰਮਲ-ਵਧੀਕ ਡਿਪਟੀ ਕਮਿਸ਼ਨਰ
ਕੱਚੇ ਮਕਾਨਾਂ ਤੋਂ ਨਵੇਂ ਬਣਾਉਣ ਲਈ 31 ਮਾਰਚ ਤੱਕ ਕੀਤਾ ਜਾਵੇਗਾ ਸਰਵੇ-ਆਕਾਸ਼ ਬਾਂਸਲ
ਆਨਲਾਈਨ ਪੋਰਟਲ pmay.nic.in ’ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਲਾਭਪਾਤਰੀ
( ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ ) ਜਲੰਧਰ/ਮਾਨਸਾ, 25 ਫਰਵਰੀ:
ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਸਕੀਮ ਤਹਿਤ ਕੱਚੇ ਮਕਾਨਾਂ ਤੋਂ ਨਵੇਂ ਮਕਾਨ ਬਣਾਉਣ ਲਈ ਸਰਵੇ ਸੁਰੂ ਹੋ ਚੁੱਕਾ ਹੈ, ਜੋ ਕਿ 31 ਮਾਰਚ 2025 ਤੱਕ ਕੀਤਾ ਜਾਣਾ ਹੈ।
ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਆਕਾਸ਼ ਬਾਂਸਲ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਹੁਣ ਤੱਕ ਸੈਲਫ ਸਰਵੇ 335, ਅਸਿਸਟੈਂਟ ਸਰਵੇ 5264, ਕੁੱਲ 5599 ਘਰਾਂ ਦਾ ਸਰਵੇ ਮੁਕੰਮਲ ਕੀਤਾ ਜਾ ਚੁੱਕਾ ਹੈ। ਇਸ ਸਰਵੇ ਦਾ ਕੰਮ 31 ਮਾਰਚ 2025 ਨੂੰ ਮੁਕੰਮਲ ਹੋ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਾਰਥੀ ਖੁਦ pmay.nic.in ਪੋਰਟਲ ’ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ ਜਾਂ ਸਰਵੇਖਣ ਕਰਤਾ ਦੀ ਮਦਦ ਲੈ ਕੇ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ। ਰਜਿਸਟ੍ਰੇਸ਼ਨ ਕਰਨ ਸਬੰਧੀ ਲਿੰਕ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੀ ਵੈਬਸਾਈਟ ’ਤੇ ਉਪਲੱਬਧ ਹਨ। ਇਸ ਤੋਂ ਇਲਾਵਾ ਆਪਣੀ ਦਰਖ਼ਾਸਤ ਦੇਣ ਸਬੰਧੀ ਕੋਈ ਵੀ ਸੁਝਾਅ ਲੈਣ ਲਈ ਮੋਬਾਇਲ ਨੰਬਰ 97805-50056 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਆਕਾਸ਼ ਬਾਂਸਲ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਹਾ ਲੈਣ।

More Related Stories
3 साल की सर्विस के बाद 253 मास्टर कैडर टीचरों को नौकरी से निकालना गलत: MLA सुखविंदर सुखी
ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ : ਭਗਵੰਤ ਸਿੰਘ ਮਾਨ
Public Holiday: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ…