ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ 39 ਬੂਥਾਂ ਦੀ ਨਿਲਾਮੀ/ਬੋਲੀ 13 ਮਾਰਚ ਨੂੰ
( ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ ) ਜਲੰਧਰ, 27 ਫਰਵਰੀ: ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਦੋ ਸਾਲ ਦੀ ਅਲਾਟਮੈਂਟ ਲਈ ਕੁੱਲ 39 ਬੂਥਾਂ ਦੀ ਨਿਲਾਮੀ/ਬੋਲੀ 13 ਮਾਰਚ 2025 ਨੂੰ ਸਵੇਰੇ 11 ਵਜੇ ਸਹਾਇਕ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਰੱਖੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਚਹਿਰੀ ਕੰਪਾਊਂਡ ਦੇ ਕੈਂਸਲ ਕੀਤੇ ਗਏ ਬੂਥਾਂ ਦੀ ਨਿਲਾਮੀ ਕਚਹਿਰੀ ਕੰਪਾਊਂਡ ਰੂਲਜ਼ 2003 ਮੁਤਾਬਕ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੋਲੀ ਦੇਣ ਦੇ ਚਾਹਵਾਨ ਵਿਅਕਤੀ ਆਪਣੀਆਂ ਦਰਖਾਸਤਾਂ 12 ਮਾਰਚ 2025 ਬਾਅਦ ਦੁਪਹਿਰ 4 ਵਜੇ ਤੱਕ ਆਪਣੇ ਆਈ.ਡੀ. ਪਰੂਫ਼ ਸਮੇਤ ਨਜ਼ਾਰਤ ਸ਼ਾਖਾ, ਦਫ਼ਤਰ ਡਿਪਟੀ ਕਮਿਸ਼ਨਰ ਜਲੰਧਰ (ਕਮਰਾ ਨੰ. 122,123) ਵਿਖੇ ਜਮ੍ਹਾ ਕਰਵਾ ਸਕਦੇ ਹਨ।
ਬੂਥਾਂ ਦਾ ਵੇਰਵਾ ਅਤੇ ਬੋਲੀ ਦੀਆਂ ਸ਼ਰਤਾਂ ਕਿਸੇ ਵੀ ਕੰਮ ਵਾਲੇ ਦਿਨ ਸਮਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਨਜ਼ਾਰਤ ਸ਼ਾਖਾ, ਦਫ਼ਤਰ ਡਿਪਟੀ ਕਮਿਸ਼ਨਰ (ਕਮਰਾ ਨੰ. 122,123) ਦੇ ਨੋਟਿਸ ਬੋਰਡ ਤੋਂ ਦੇਖੀਆਂ ਜਾ ਸਕਦੀਆਂ ਹਨ। ਜੇਕਰ ਦਰਖਾਸਤ ਜਮ੍ਹਾ ਕਰਵਾਉਣ ਜਾਂ ਬੋਲੀ ਵਾਲੇ ਦਿਨ ਜਨਤਕ ਛੁੱਟੀ ਦਾ ਐਲਾਨ ਹੋ ਜਾਂਦਾ ਹੈ ਤਾਂ ਬੋਲੀ ਅਗਲੇ ਕੰਮ ਵਾਲੇ ਦਿਨ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਜਲੰਧਰ ਬਿਨਾਂ ਕੋਈ ਕਾਰਨ ਦੱਸੇ ਕਿਸੇ ਵੀ ਬੋਲੀ ਜਾਂ ਸਾਰੀਆਂ ਬੋਲੀਆਂ ਨੂੰ ਰੱਦ ਕਰਨ ਦਾ ਅਧਿਕਾਰ ਰਾਖਵਾਂ ਰੱਖਦੇ ਹਨ। ਬੋਲੀ ਨਾਲ ਸਬੰਧਤ ਜੇਕਰ ਕੋਈ ਕੋਰੀਜੰਡਮ/ਸੋਧ ਹੋਈ ਤਾਂ ਦਫ਼ਤਰ ਦੀ ਵੈੱਬਸਾਈਟ www.Jalandhar.nic.in/ ਨੋਟਿਸ ਬੋਰਡ ’ਤੇ ਹੀ ਅਪਲੋਡ ਕੀਤੀ ਜਾਵੇਗੀ ਅਤੇ ਇਸ ਸਬੰਧੀ ਵੱਖਰੇ ਤੌਰ ’ਤੇ ਇਸ਼ਤਿਹਾਰ ਜਾਰੀ ਨਹੀਂ ਕੀਤਾ ਜਾਵੇਗਾ।

More Related Stories
ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਮਹਾਰਾਜ ਜਸਦੀਪ ਸਿੰਘ ਗਿੱਲ: ਕ੍ਰਿਸ਼ਨਾ ਤਲਵਾਰ ਦੀ ਅੰਤਿਮ ਸੰਸਕਾਰ ‘ਚ ਹੋਏ ਸ਼ਾਮਲ
ਡਾ. ਸੇਠੀ ਨੇ ਠੇਕੇਦਾਰਾਂ ਨੂੰ ਦਿੱਤੀ ਚਿਤਾਵਨੀ
ਪੰਜਾਬ – ਬਲਾਤਕਾਰ ਦੇ ਦੋਸ਼ਾਂ ਨੂੰ ਲੈ ਕੇ ਐਲਪੀਯੂ ਵਿੱਚ ਹੰਗਾਮਾ: ਵਿਦਿਆਰਥੀਆਂ ਨੇ ਕੈਂਪਸ ਨੂੰ ਅੱਗ ਲਗਾ ਦਿੱਤੀ, ਐਂਟਰੀ ਗੇਟ ਤੋੜਨ ਦੀ ਕੋਸ਼ਿਸ਼ ਕੀਤੀ; ਦਿੱਲੀ-ਅੰਮ੍ਰਿਤਸਰ ਹਾਈਵੇਅ ਜਾਮ ਕਰ ਦਿੱਤਾ ਗਿਆ