ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ. ਕੇ. ਵਾਈ. ਸੀ. 31 ਮਾਰਚ ਤੱਕ ਲਾਜ਼ਮੀ
ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਕੇ ਕਰਵਾਈ ਜਾ ਸਕਦੀ ਹੈ ਤਸਦੀਕ
ਸਾਹਿਬਜ਼ਾਦਾ ਅਜੀਤ ਸਿੰਘ ਨਗਰ , 18 ਮਾਰਚ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ ਵਿੱਚ ਦਰਜ ਸਮੂਹ ਪਰਿਵਾਰਿਕ ਮੈਂਬਰਾਂ ਦੀ ਈ. ਕੇ. ਵਾਈ. ਸੀ. ਕਰਵਾਉਣਾ 31 ਮਾਰਚ ਤੱਕ ਲਾਜ਼ਮੀ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਨੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਆਪਣੇ ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਦੇ ਹੋਏ 31.03.2025 ਤੱਕ ਈ ਕੇ ਵਾਈ ਸੀ ਕਰਵਾਉਣੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਈ. ਕੇ. ਵਾਈ. ਸੀ. ਨਾ ਹੋਣ ਦੀ ਸੂਰਤ ਵਿੱਚ, ਅਗਲੇ ਕਣਕ ਦੇ ਵੰਡ ਚੱਕਰ ਦੌਰਾਨ, ਸਮਾਰਟ ਰਾਸ਼ਨ ਕਾਰਡ ਧਾਰਕ ਕਣਕ ਦਾ ਲਾਭ ਲੈਣ ਤੋਂ ਵਾਂਝੇ ਰਹਿ ਸਕਦੇ ਹਨ। ਇਸ ਲਈ ਤੁਰੰਤ ਈ. ਕੇ. ਵਾਈ. ਸੀ. ਕਰਵਾ ਕੇ ਆਪਣਾ ਲਾਭ ਯਕੀਨੀ ਬਣਾਇਆ ਜਾਵੇ।

More Related Stories
ਜਲੰਧਰ ‘ਚ ਹਾਈ-ਵੋਲਟੇਜ ਡਰਾਮਾ: ਨਿਊ ਜਵਾਹਰ ਨਗਰ ‘ਚ ਕਰੋੜਾਂ ਦੀ ਕੋਠੀ ਪਿੱਛੇ ਭਿੜੇ NRI ਦੀ ਧੀ ਤੇ ਵਕੀਲ, ਦੋਵਾਂ ਧਿਰਾਂ ਨੇ ਲਗਾਏ ਗੰਭੀਰ ਦੋਸ਼
ਜੁਆਇਨਿੰਗ ਨੂੰ ਲੈ ਮੁੜ ਬਿਜਲੀ ਟਾਵਰ ‘ਤੇ ਚੜ੍ਹੇ ਨੌਜਵਾਨ, 2600 ਲਾਇਨਮੈਨ ਅਪ੍ਰੈਂਟਿਸਸ਼ਿਪ ਯੂਨੀਅਨ ਨੇ ਪਾਵਰਕਾਮ ਖ਼ਿਲਾਫ਼ ਮੁੜ ਖੋਲ੍ਹਿਆ ਮੋਰਚਾ
ਆਰਮੀ ਇੰਸਟੀਚਿਊਟ ਆਫ਼ ਲਾਅ, ਮੋਹਾਲੀ ਵੱਲੋਂ ‘ਰਾਸ਼ਟਰੀ ਲਾਇਬ੍ਰੇਰੀ ਹਫ਼ਤਾ 2026’ ਮਨਾਇਆ ਗਿਆ